ਇਕ ਹਫ਼ਤੇ ਲਈ ਦੋ ਦਰਜਨ ਰੇਲ ਗੱਡੀਆਂ ਦੇ ਰੂਟ ਰੱਦ !    ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ !    ਜਲ ਸੈਨਾ ਦਾ ਮਿੱਗ ਹਾਦਸਾਗ੍ਰਸਤ !    ਸਰਕਾਰ ਦੀ ਅਣਦੇਖੀ ਕਾਰਨ ਕਈ ਕਾਲਜਾਂ ਦੇ ਬੰਦ ਹੋਣ ਦੀ ਤਿਆਰੀ !    ਸਰਕਾਰੀ ਵਾਅਦੇ: ਅੱਗੇ-ਅੱਗੇ ਸਰਕਾਰ, ਪਿੱਛੇ-ਪਿੱਛੇ ਬੇਰੁਜ਼ਗਾਰ !    ਮਾੜੀ ਆਰਥਿਕਤਾ ਕਾਰਨ ਸਰਕਾਰ ਦੇ ਵਾਅਦਿਆਂ ਨੂੰ ਨਹੀਂ ਪਿਆ ਬੂਰ !    ਦੁੱਨੇਕੇ ਵਿੱਚ ਪਰਵਾਸੀ ਮਜ਼ਦੂਰ ਜਿਉਂਦਾ ਸੜਿਆ !    ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ !    ਕਾਂਗਰਸ ਨੂੰ ਅਗਵਾਈ ਦਾ ਮਸਲਾ ਤੁਰੰਤ ਨਜਿੱਠਣ ਦੀ ਲੋੜ: ਥਰੂਰ !    ਗਰੀਨ ਕਾਰਡ: ਅਮਰੀਕਾ ਵਿੱਚ ਲਾਗੂ ਹੋਿੲਆ ਨਵਾਂ ਕਾਨੂੰਨ !    

ਰੋਬੋਟਿਕ ਮਸ਼ੀਨਾਂ ਨਾਲ ਸੀਵਰੇਜ ਸਫ਼ਾਈ ਪ੍ਰਾਜੈਕਟ ਦੀ ਸ਼ੁਰੂਆਤ

Posted On January - 15 - 2020

ਮੁਕਤਸਰ ’ਚ ਸਫ਼ਾਈ ਪ੍ਰਾਜੈਕਟ ਦਾ ਆਗਾਜ਼ ਕਰਦੇ ਹੋਏ ਤ੍ਰਿਪਤ ਰਜਿੰਦਰ ਸਿੰਘ ਬਾਜਵਾ।

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ
ਮਾਘੀ ਮੇਲੇ ਦੌਰਾਨ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਗੁਰਦੁਆਰਾ ਸ਼ਹੀਦਾਂ ਵਿਖੇ ਮੱਥਾ ਟੇਕਿਆ ਤੇ ਚਾਲੀ ਮੁਕਤਿਆਂ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਸਲਾਹਕਾਰ ਮੁੱਖ ਮੰਤਰੀ ਵਿਧਾਇਕ ਹਲਕਾ ਗਿੱਦੜਬਾਹਾ, ਕਰਨ ਕੌਰ ਬਰਾੜ ਸਾਬਕਾ ਵਿਧਾਇਕ, ਹਰਚਰਨ ਸਿੰਘ ਸੋਥਾ ਜ਼ਿਲ੍ਹਾ ਪ੍ਰਧਾਨ, ਸਿਮਰਨਜੀਤ ਸਿੰਘ ਭੀਨਾ ਬਰਾੜ, ਗੁਰਦਾਸ ਗਿਰਧਰ ਆਦਿ ਹਾਜ਼ਰ ਸਨ। ਉਨ੍ਹਾਂ ਨੇ ਸੀਵਰੇਜ ਦੇ ਮੈਨਹੋਲਾਂ ਦੀ ਸਫ਼ਾਈ ਲਈ ਵਰਤੀਆਂ ਜਾਣ ਵਾਲੀਆਂ ਰੋਬੋਟਿਕ ਮਸ਼ੀਨਾਂ ਦੇ ਪ੍ਰਾਜੈਕਟ ਦੀ ਵੀ ਸ਼ੁਰੂਆਤ ਕੀਤੀ। ਇਸ ਮੌਕੇ ਸ੍ਰੀ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਸੰਗਤ ਦੇ ਦਰਸ਼ਨ ਕਰਨ ਲਈ ਭੇਜਿਆ ਹੈ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਹ ਖ਼ੁਦ ਨੂੰ ਭਾਗਾਂ ਵਾਲਾ ਸਮਝਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦੀ ਸਮਾਗਮਾਂ ਉੱਤੇ ਸਿਆਸੀ ਕਾਨਫ਼ਰੰਸਾਂ ਕਰ ਕੇ ਸ਼੍ਰੋਮਣੀ ਅਕਾਲੀ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰ ਰਿਹਾ ਹੈ। ਬਿਜਲੀ ਕੀਮਤਾਂ ਦੇ ਵਾਧੇ ਬਾਰੇ ਉਨ੍ਹਾਂ ਕਿਹਾ ਕਿ ਇਸ ਵਾਧੇ ਲਈ ਪਿਛਲੀ ਸਰਕਾਰ ਵੱਲੋਂ ਕੀਤੇ ਗ਼ਲਤ ਸਮਝੌਤੇ ਅਸਲ ਕਾਰਨ ਹਨ। ਨਾਗਰਿਕਤਾ ਸੋਧ ਕਾਨੂੰਨ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੇ ਸੰਵਿਧਾਨ ਦੀ ਮੂਲ ਭਾਵਨਾ ਨਾਲ ਖਿਲਵਾੜ ਕਰ ਰਹੀ ਹੈ। ਇਸ ਮਗਰੋਂ ਉਨ੍ਹਾਂ ਨੇ ਅਕਾਲ ਅਕੈਡਮੀ ਵਿਚ ਸੀਵਰੇਜ ਦੇ ਮੈਨਹੋਲਾਂ ਦੀ ਸਫ਼ਾਈ ਲਈ ਵਰਤੀਆਂ ਜਾਣ ਵਾਲੀਆਂ ਰੋਬੋਟਿਕ ਮਸ਼ੀਨਾਂ ਦੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ।

ਸ਼ਾਮਲਾਟ ਜ਼ਮੀਨਾਂ ਸਬੰਧੀ ਯੋਜਨਾ ’ਤੇ ਸੁਪਰੀਮ ਕੋਰਟ ਨੇ ਰੋਕ ਲਾਈ: ਬਾਜਵਾ

ਪੰਚਾਇਤੀ ਜ਼ਮੀਨਾਂ ਉੱਪਰ ਉਦਯੋਗ ਸਥਾਪਤ ਕਰਨ ਸਬੰਧੀ ਪੰਜਾਬ ਸਰਕਾਰ ਦੀ ਯੋਜਨਾ ਦੀ ਪ੍ਰਗਤੀ ਸਬੰਧੀ ਸ੍ਰੀ ਬਾਜਵਾ ਨੇ ਦੱਸਿਆ ਕਿ ਹਾਲ ਦੀ ਘੜੀ ਇਸ ਯੋਜਨਾ ਉਪਰ ਸੁਪਰੀਮ ਕੋਰਟ ਵੱਲੋਂ ਰੋਕ ਲਾਏ ਜਾਣ ਕਰਕੇ ਇਸ ਯੋਜਨਾ ’ਤੇ ਅਜੇ ਤੱਕ ਕੋਈ ਕੰਮ ਨਹੀਂ ਹੋਇਆ। ਹੁਣ ਇਸ ਕਾਨੂੰਨ ਵਿੱਚ ਸੋਧ ਕੀਤੀ ਜਾਵੇਗੀ ਤੇ ਇਸ ਵਾਸਤੇ ਕਮੇਟੀ ਬਣਾਈ ਜਾ ਰਹੀ ਹੈ।


Comments Off on ਰੋਬੋਟਿਕ ਮਸ਼ੀਨਾਂ ਨਾਲ ਸੀਵਰੇਜ ਸਫ਼ਾਈ ਪ੍ਰਾਜੈਕਟ ਦੀ ਸ਼ੁਰੂਆਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.