ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਲਿਬਰੇਸ਼ਨ ਵੱਲੋਂ ਗਣਤੰਤਰ ਦਿਵਸ ਸਬੰਧੀ ਸਮਾਗਮ

Posted On January - 26 - 2020

ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਲਿਬਰੇਸ਼ਨ ਦੇ ਆਗੂ ਤੇ ਵਰਕਰ।

ਖੇਤਰੀ ਪ੍ਰਤੀਨਿਧ
ਬਟਾਲਾ, 25 ਜਨਵਰੀ
ਸੀਪੀਆਈ (ਐੱਮਐੱਲ) ਲਿਬਰੇਸ਼ਨ ਨੇ 70ਵੇਂ ਗਣਤੰਤਰ ਦਿਵਸ ’ਤੇ ਸੰਵਿਧਾਨ ਬਚਾਉ, ਗਣਤੰਤਰ ਬਚਾਉ ਅਤੇ ਨਾਗਰਿਕਤਾ ਬਚਾਉ ਦੇ ਨਾਅਰੇ ਹੇਠ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।
ਸੀਪੀਆਈ (ਐੱਮਐੱਲ) ਲਿਬਰੇਸ਼ਨ ਦੇ ਆਗੂਆਂ ਨੇ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਾਗਰਿਕਤਾ ਰਜਿਸਟਰ ਅਤੇ ਕੌਮੀ ਜਨਸੰਖਿਆ ਰਜਿਸਟਰ ਆਦਿ ਦੀ ਕਾਰਵਾਈਆਂ ਮੋਦੀ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਹਨ, ਜੋ ਪੂਰੀ ਤਰ੍ਹਾਂ ਗੈਰ ਸੰਵਿਧਾਨਕ ਹਨ ਅਤੇ ਇਹ ਸਭ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣ ਲਈ ਕੀਤਾ ਜਾ ਰਿਹਾ ਹੈ।

ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ

ਜਲੰਧਰ, (ਨਿੱਜੀ ਪੱਤਰ ਪ੍ਰੇਰਕ): ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਜ਼ਿਲ੍ਹਾ ਪੱਧਰੀ ਮਨਾਏ ਜਾ ਰਹੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ। ਸ੍ਰੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹਾਂ ਬਾਰੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਗਣਤੰਤਰ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣਗੇ। ਇਸ ਮੌਕੇ ਉਨ੍ਹਾਂ ਨੇ ਸਟੇਡੀਅਮ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਨੂੰ ਸੁਚਾਰੂ ਢੰਗ ਨਾਲ ਮਨਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ 2500 ਦੇ ਕਰੀਬ ਵਿਦਿਆਰਥੀਆ ਵਲੋਂ ਪੀਟੀ ਸ਼ੋਅ, ਮਾਰਚ ਪਾਸਟ ਅਤੇ ਸੂਬੇ ਦੇ ਅਮੀਰ ਸਭਿਆਚਾਰ ਨੂੰ ਦਰਸਾਉਂਦੀਆਂ ਹੋਰ ਗਤੀਵਿਧੀਆਂ ਵਿੱਚ ਹਿੱਸਾ ਲਿਆ ਜਾਵੇਗਾ।

ਮੇਅਰ ਰਿੰਟੂ ਨਿਗਮ ਦਫ਼ਤਰ ’ਚ ਤਿਰੰਗਾ ਲਹਿਰਾਉਣਗੇ

ਅੰਮ੍ਰਿਤਸਰ, (ਪੱਤਰ ਪ੍ਰੇਰਕ): ਭਾਰਤ ਦੇ ਗਣਤੰਤਰ ਦਿਵਸ ਮੌਕੇ 26 ਜਨਵਰੀ 2020 ਨੂੰ ਮੇਅਰ ਕਰਮਜੀਤ ਸਿੰਘ ਰਿੰਟੂ ਨਗਰ ਨਿਗਮ ਮੁੱਖ ਦਫ਼ਤਰ ਰਣਜੀਤ ਐਵੀਨਿਊ ਵਿੱਚ ਸਵੇਰੇ 7:58 ਵਜੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਨਿਗਮ ਸੁਪਰਡੈਂਟ ਨੇ ਦੱਸਿਆ ਹੈ ਕਿ ਇਸ ਪ੍ਰੋਗਰਾਮ ਵਿੱਚ ਅਧਿਕਾਰੀ ਤੇ ਮੁਲਾਜ਼ਮ ਵੀ ਹਾਜ਼ਰ ਹੋਣਗੇ।


Comments Off on ਲਿਬਰੇਸ਼ਨ ਵੱਲੋਂ ਗਣਤੰਤਰ ਦਿਵਸ ਸਬੰਧੀ ਸਮਾਗਮ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.