ਫੁਟਬਾਲ: ਨਵੀਂ ਮੁੰਬਈ ’ਚ ਹੋਵੇਗਾ ਮਹਿਲਾ ਅੰਡਰ-17 ਵਿਸ਼ਵ ਕੱਪ ਦਾ ਫਾਈਨਲ !    ਅਨੁਸ਼ਾਸਨ ਪਿੱਛੇ ਲੁਕੇ ਖ਼ਤਰਨਾਕ ਇਰਾਦੇ !    ਸਾਕਾ ਨਨਕਾਣਾ ਸਾਹਿਬ !    ਸ਼ਿਵਾਲਿਕ ਦੀ ਸਭ ਤੋਂ ਉੱਚੀ ਚੋਟੀ ’ਤੇ ਸਥਿਤ ਪ੍ਰਾਚੀਨ ਸ਼ਿਵ ਮੰਦਿਰ !    ਗੰਗਸਰ ਜੈਤੋ ਦਾ ਮੋਰਚਾ !    ਸ਼੍ਰੋਮਣੀ ਕਮੇਟੀ ਵਿਚ ਵੱਡਾ ਪ੍ਰਬੰਧਕੀ ਫੇਰਬਦਲ !    ਪਰਗਟ ਸਿੰਘ ਦੀ ਕੈਪਟਨ ਨਾਲ ਮੁਲਾਕਾਤ ਅੱਜ !    ਕਰੋਨਾਵਾਇਰਸ: ਚੀਨ ਵਿੱਚ ਮੌਤਾਂ ਦੀ ਗਿਣਤੀ 1,800 ਟੱਪੀ !    ਲੰਡਨ ਵਿੱਚ ‘ਸ਼ੇਮ, ਸ਼ੇਮ ਪਾਕਿਸਤਾਨ’ ਦੇ ਨਾਅਰੇ ਲੱਗੇ !    ਕੋਰੇਗਾਓਂ-ਭੀਮਾ ਹਿੰਸਾ ਦੀ ਜਾਂਚ ਕੇਂਦਰ ਨੂੰ ਨਹੀਂ ਸੌਂਪਾਂਗੇ: ਠਾਕਰੇ !    

ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਹੋਵੇ ਰੇਲਵੇ ਸਟੇਸ਼ਨ ਦਾ ਡਿਜ਼ਾਈਨ: ਔਜਲਾ

Posted On January - 29 - 2020

ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 28 ਜਨਵਰੀ
ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਨਵ-ਨਿਰਮਾਣ ਨੂੰ ਲੈ ਕੇ ਅੱਜ ਰੇਲਵੇ, ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਆਖਿਆ ਕਿ ਰੇਲਵੇ ਸਟੇਸ਼ਨ ਦਾ ਨਵੇਂ ਡਿਜ਼ਾਈਨ ਨੂੰ ਕੋਈ ਅਜਿਹਾ ਆਕਾਰ ਨਾ ਦਿੱਤਾ ਜਾਵੇ, ਜਿਸ ਨਾਲ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੇ। ਉਨ੍ਹਾਂ ਹਦਾਇਤ ਕੀਤੀ ਹੈ ਕਿ ਰੇਲਵੇ ਸਟੇਸ਼ਨ ’ਤੇ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਨੂੰ ਢੁੱਕਵੀਂ ਥਾਂ ’ਤੇ ਰੱਖਿਆ ਜਾਵੇ।
ਦੱਸਣਯੋਗ ਹੈ ਕਿ ਰੇਲਵੇ ਸਟੇਸ਼ਨ ਵਿਕਾਸ ਨਿਗਮ ਵਲੋਂ ਸਥਾਨਕ ਰੇਲਵੇ ਸਟੇਸ਼ਨ ਦੀ ਨਵ ਉਸਾਰੀ ਲਈ ਨਵਾਂ ਡਿਜ਼ਾਈਨ ਤਿਆਰ ਕੀਤਾ ਗਿਆ ਹੈ ਜਿਸ ਨੂੰ ਰੇਲ ਵਿਭਾਗ ਦੀ ਪ੍ਰਵਾਨਗੀ ਵੀ ਮਿਲ ਚੁੱਕੀ ਹੈ। ਇਸ ਡਿਜ਼ਾਈਨ ਵਿਚ ਸਟੇਸ਼ਨ ਦੇ ਮੁੱਖ ਦਰਵਾਜ਼ੇ ਦੇ ਸਾਹਮਣੇ ਕਮਲ ਦਾ ਫੁੱਲ ਬਣਾਉਣ ਦੀ ਯੋਜਨਾ ਹੈ ਜਿਸ ਦਾ ਵਿਰੋਧ ਕੀਤਾ ਗਿਆ ਹੈ। ਲੋਕਾਂ ਨੇ ਰੇਲਵੇ ਸਟੇਸ਼ਨ ਦਾ ਡਿਜ਼ਾਈਨ ਅੰਮ੍ਰਿਤਸਰ ਦੀ ਵਿਰਾਸਤ ਅਤੇ ਇਤਿਹਾਸ ਮੁਤਾਬਕ ਹੀ ਰੱਖਣ ਦੀ ਅਪੀਲ ਕੀਤੀ ਹੈ।
ਮੀਟਿੰਗ ਮਗਰੋਂ ਸ੍ਰੀ ਔਜਲਾ ਨੇ ਦੱਸਿਆ ਕਿ 300 ਕਰੋੜ ਰੁਪਏ ਦੀ ਲਾਗਤ ਨਾਲ ਇਥੇ ਨਵਾਂ ਰੇਲਵੇ ਸਟੇਸ਼ਨ ਬਣਾਇਆ ਜਾਵੇਗਾ ਜਿਸ ਦਾ ਨਿਰਮਾਣ ਕਾਰਜ ਛੇਤੀ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਰੇਲਵੇ ਸਟੇਸ਼ਨ ਉਤੇ ਬਣਨ ਵਾਲੇ 12 ਪਲੇਟਫਾਰਮਾਂ ਵਿਚੋਂ ਇਕ ਪਲੇਟਫਾਰਮ ਅੰਤਰਰਾਸ਼ਟਰੀ ਟਰਮੀਨਲ ਨੂੰ ਧਿਆਨ ਵਿਚ ਰੱਖ ਕੇ ਵਿਕਸਤ ਕੀਤਾ ਜਾਵੇਗਾ ਤਾਂ ਕਿ ਪਾਕਿਸਤਾਨ ਨਾਲ ਹਾਲਾਤ ਸੁਧਰਨ ਮਗਰੋਂ ਲਾਹੌਰ ਤੋਂ ਸਿੱਧੇ ਰੇਲ ਗੱਡੀ ਅੰਮ੍ਰਿਤਸਰ ਆ ਸਕੇ ਅਤੇ ਇਸ ਪਲੇਟਫਾਰਮ ਉਤੇ ਇਮੀਗ੍ਰੇਸ਼ਨ ਤੇ ਕਸਟਮ ਆਦਿ ਦੇ ਕਾਊਂਟਰ ਬਣ ਸਕਣ। ਉਨ੍ਹਾਂ ਦੱਸਿਆ ਕਿ ਸਟੇਸ਼ਨ ਉਤੇ 800 ਕਾਰਾਂ ਦੀ ਪਾਰਕਿੰਗ, ਸ਼ਾਪਿੰਗ ਮਾਲ, ਪੰਜ ਤਾਰਾ ਹੋਟਲ, ਫੂਡ ਕੋਰਟ, ਆਰਾਮ ਘਰ, ਆਦਿ ਬਣਾਉਣ ਦੀ ਯੋਜਨਾ ਹੈ। ਇਸ ਤੋਂ ਇਲਾਵਾ ਤਰਨ ਤਾਰਨ ਰੋਡ ਉਤੇ ਬਣ ਰਹੇ ਰੇਲਵੇ ਪੁਲ ਅਤੇ ਜਹਾਂਗੀਰ ਪੁਲ ਨੇੜੇ ਸਬ ਵੇਅ ਬਣਾਉਣ ਦਾ ਮੁੱਦਾ ਵੀ ਵਿਚਾਰਿਆ ਗਿਆ। ਮੀਟਿੰਗ ਵਿਚ ਸਟੇਸ਼ਨ ਦਾ ਡਿਜ਼ਾਈਨ ਤਿਆਰ ਕਰਨ ਵਾਲੀ ‘ਡਿਜ਼ਾਈਨ ਫੋਰਮ ਇੰਟਰਨੈਸ਼ਨਲ’ ਦੇ ਪ੍ਰਤੀਨਿਧੀ ਗੁਰਮੀਤ ਸਿੰਘ ਚੌਹਾਨ ਨੇ ਤਿਆਰ ਕੀਤੇ ਡਿਜ਼ਾਈਨ ਨੂੰ ਸਕਰੀਨ ਉਤੇ ਵਿਖਾ ਕੇ ਇਸ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ। ਮੀਟਿੰਗ ਵਿਚ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ, ਪੁਲੀਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਡੀਆਰਐਮ ਫਿਰੋਜ਼ਪੁਰ ਰਾਜੇਸ਼ ਅਗਰਵਾਲ ਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।


Comments Off on ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਹੋਵੇ ਰੇਲਵੇ ਸਟੇਸ਼ਨ ਦਾ ਡਿਜ਼ਾਈਨ: ਔਜਲਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.