ਇਕ ਹਫ਼ਤੇ ਲਈ ਦੋ ਦਰਜਨ ਰੇਲ ਗੱਡੀਆਂ ਦੇ ਰੂਟ ਰੱਦ !    ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ !    ਜਲ ਸੈਨਾ ਦਾ ਮਿੱਗ ਹਾਦਸਾਗ੍ਰਸਤ !    ਸਰਕਾਰ ਦੀ ਅਣਦੇਖੀ ਕਾਰਨ ਕਈ ਕਾਲਜਾਂ ਦੇ ਬੰਦ ਹੋਣ ਦੀ ਤਿਆਰੀ !    ਸਰਕਾਰੀ ਵਾਅਦੇ: ਅੱਗੇ-ਅੱਗੇ ਸਰਕਾਰ, ਪਿੱਛੇ-ਪਿੱਛੇ ਬੇਰੁਜ਼ਗਾਰ !    ਮਾੜੀ ਆਰਥਿਕਤਾ ਕਾਰਨ ਸਰਕਾਰ ਦੇ ਵਾਅਦਿਆਂ ਨੂੰ ਨਹੀਂ ਪਿਆ ਬੂਰ !    ਦੁੱਨੇਕੇ ਵਿੱਚ ਪਰਵਾਸੀ ਮਜ਼ਦੂਰ ਜਿਉਂਦਾ ਸੜਿਆ !    ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ !    ਕਾਂਗਰਸ ਨੂੰ ਅਗਵਾਈ ਦਾ ਮਸਲਾ ਤੁਰੰਤ ਨਜਿੱਠਣ ਦੀ ਲੋੜ: ਥਰੂਰ !    ਗਰੀਨ ਕਾਰਡ: ਅਮਰੀਕਾ ਵਿੱਚ ਲਾਗੂ ਹੋਿੲਆ ਨਵਾਂ ਕਾਨੂੰਨ !    

’ਵਰਸਿਟੀ ਦੇ ਖਿਡਾਰੀਆਂ ਨੇ ਛੇ ਤਗ਼ਮੇ ਜਿੱਤੇ

Posted On January - 7 - 2020

ਪੱਤਰ ਪ੍ਰੇਰਕ
ਤਲਵੰਡੀ ਸਾਬੋ, 6 ਜਨਵਰੀ

ਜੇਤੂ ਖਿਡਾਰੀ ਆਪਣੇ ਕੋਚ ਸਾਹਿਬਾਨ ਨਾਲ। -ਫੋਟੋ: ਜਗਜੀਤ ਸਿੱਧੂ

ਚੰਡੀਗੜ੍ਹ ਯੂਨੀਵਰਸਿਟੀ ਮੋਹਾਲੀ ਵਿੱਚ ਹੋਈ ਆਲ ਇੰਡੀਆ ਕਵਾਨ-ਕੀ-ਡੂ ਚੈਪੀਂਅਨਸ਼ਿਪ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਵੱਖ-ਵੱਖ ਭਾਰ ਵਰਗ ਵਿੱਚ ਛੇ ਤਗ਼ਮੇ ਜਿੱਤੇ।
ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕੋਚ ਹਰਦੀਪ ਸਿੰਘ ਅਤੇ ਕਿਰਨਜੀਤ ਕੌਰ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਨਸੀਮ ਅਹਿਮਦ ਨੇ 65 ਕਿਲੋ ਵਰਗ ਵਿੱਚ ਚਾਂਦੀ, ਹੁਸਨਾ ਸਿਦਿਕੀ ਨੇ 45 ਕਿਲੋ ਵਰਗ ਵਿੱਚ ਚਾਂਦੀ, ਸ਼ਿਵੇਨ ਚੌਧਰੀ ਨੇ 73 ਕਿਲੋ ਵਰਗ ਵਿੱਚ ਚਾਂਦੀ, ਕਲਸੁਮ ਨੇ 59 ਕਿਲੋ ਵਰਗ ਵਿੱਚ ਕਾਂਸੇ, ਦੀਪਕ ਕੁਮਾਰ ਨੇ 88 ਕਿਲੋ ਵਰਗ ਵਿੱਚ ਕਾਂਸੇ ਅਤੇ ਮੋਹਿਤ ਕੁਮਾਰ ਨੇ 61 ਕਿਲੋ ਵਰਗ ਵਿੱਚ ਕਾਂਸੇ ਦਾ ਮੈਡਲ ਜਿੱਤਿਆ। ਜੇਤੂ ਖਿਡਾਰੀਆਂ ਦਾ ਯੂਨੀਵਰਸਿਟੀ ਵੱਲੋਂ ਸਨਮਾਨ ਕਰਦਿਆਂ ਉਪ ਕੁਲਪਤੀ ਡਾਕਟਰ ਗੁਰਸ਼ਰਨ ਸਿੰਘ ਰੰਧਾਵਾ ਨੇ ਕਿਹਾ ਕਿ ’ਵਰਸਿਟੀ ਨੂੰ ਇਨ੍ਹਾਂ ਖਿਡਾਰੀਆਂ ਦੀ ਜਿੱਤ ’ਤੇ ਮਾਣ ਹੈ।
ਇਸ ਮੌਕੇ ਡਾਇਰੈਕਟਰ ਸਪੋਰਟਸ ਡਾਕਟਰ ਚਰਨ ਸਿੰਘ ਸੇਖੋਂ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ।

 


Comments Off on ’ਵਰਸਿਟੀ ਦੇ ਖਿਡਾਰੀਆਂ ਨੇ ਛੇ ਤਗ਼ਮੇ ਜਿੱਤੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.