ਇਕ ਹਫ਼ਤੇ ਲਈ ਦੋ ਦਰਜਨ ਰੇਲ ਗੱਡੀਆਂ ਦੇ ਰੂਟ ਰੱਦ !    ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ !    ਜਲ ਸੈਨਾ ਦਾ ਮਿੱਗ ਹਾਦਸਾਗ੍ਰਸਤ !    ਸਰਕਾਰ ਦੀ ਅਣਦੇਖੀ ਕਾਰਨ ਕਈ ਕਾਲਜਾਂ ਦੇ ਬੰਦ ਹੋਣ ਦੀ ਤਿਆਰੀ !    ਸਰਕਾਰੀ ਵਾਅਦੇ: ਅੱਗੇ-ਅੱਗੇ ਸਰਕਾਰ, ਪਿੱਛੇ-ਪਿੱਛੇ ਬੇਰੁਜ਼ਗਾਰ !    ਮਾੜੀ ਆਰਥਿਕਤਾ ਕਾਰਨ ਸਰਕਾਰ ਦੇ ਵਾਅਦਿਆਂ ਨੂੰ ਨਹੀਂ ਪਿਆ ਬੂਰ !    ਦੁੱਨੇਕੇ ਵਿੱਚ ਪਰਵਾਸੀ ਮਜ਼ਦੂਰ ਜਿਉਂਦਾ ਸੜਿਆ !    ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ !    ਕਾਂਗਰਸ ਨੂੰ ਅਗਵਾਈ ਦਾ ਮਸਲਾ ਤੁਰੰਤ ਨਜਿੱਠਣ ਦੀ ਲੋੜ: ਥਰੂਰ !    ਗਰੀਨ ਕਾਰਡ: ਅਮਰੀਕਾ ਵਿੱਚ ਲਾਗੂ ਹੋਿੲਆ ਨਵਾਂ ਕਾਨੂੰਨ !    

ਸ਼ਿਵ ਸੈਨਾ ਦੇ ਆਗੂ ਸਣੇ ਚਾਰ ਖ਼ਿਲਾਫ਼ ਇਰਾਦਾ ਕਤਲ ਦਾ ਕੇਸ ਦਰਜ

Posted On January - 14 - 2020

ਹਰਜੀਤ ਸਿੰਘ ਪਰਮਾਰ
ਬਟਾਲਾ, 13 ਜਨਵਰੀ
ਕੁੱਟਮਾਰ ਦੇ ਇਕ ਮਾਮਲੇ ਵਿਚ ਥਾਣਾ ਸ਼ਹਿਰੀ ਦੀ ਪੁਲੀਸ ਨੇ ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂ ਸਣੇ ਚਾਰ ਵਿਅਕਤੀਆ ਖ਼ਿਲਾਫ਼ ਇਰਾਦਾ ਕਤਲ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਨਾਮਜ਼ਦ ਮੁਲਜ਼ਮ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ।
ਥਾਣਾ ਸਿਟੀ ਬਟਾਲਾ ਦੇ ਏਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਕੁੱਟਮਾਰ ਦਾ ਸ਼ਿਕਾਰ ਹੋਏ ਅਸ਼ਵਨੀ ਕੁਮਾਰ ਵਾਸੀ ਨਹਿਰੂ ਗੇਟ ਬਟਾਲਾ ਨੇ ਪੁਲੀਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਹ ਆਪਣੀ ਕਾਰ ’ਤੇ ਸਵਾਰ ਹੋ ਕੇ ਬੋਦੇ ਦੀ ਖੂਹੀ ਤੋਂ ਆਪਣੇ ਘਰ ਆ ਰਿਹਾ ਸੀ ਕਿ ਜਦੋਂ ਹਾਥੀ ਗੇਟ ਨੇੜੇ ਪੁੱਜਿਆ ਤਾਂ ਸ਼ਿਵ ਸੈਨਾ ਦੇ ਆਗੂ ਰਾਜਾ ਵਾਲੀਆ ਸਣੇ ਚਾਰ ਵਿਅਕਤੀਆਂ ਨੇ ਉਸ ਦੀ ਕਾਰ ਨੂੰ ਘੇਰ ਕੇ ਰੋਕ ਲਿਆ ਅਤੇ ਉਸ ਨੂੰ ਕਾਰ ਵਿਚੋਂ ਬਾਹਰ ਕੱਢ ਕੇ ਉਸ ਦੀ ਕਥਿਤ ਕੁੱਟਮਾਰ ਕੀਤੀ। ਰਾਜਾ ਵਾਲੀਆ ਨੇ ਆਪਣੇ ਪਿਸਤੌਲ ਦੇ ਬੱਟ ਨਾਲ ਉਸ ਦੇ ਸਿਰ ’ਤੇ ਕਥਿਤ ਵਾਰ ਕੀਤੇ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਇਸ ਦੌਰਾਨ ਹਮਲਾਵਰਾਂ ਨੇ ਉਸ ਨੂੰ ਜਾਤੀਸੂਚਕ ਸ਼ਬਦ ਬੋਲੇ ਅਤੇ ਉਸ ਦੀ ਕੁੱਟਮਾਰ ਕਰਦਿਆਂ ਜ਼ਖ਼ਮੀ ਹਾਲਤ ਵਿਚ ਹੀ ਉਸ ਦੀ ਖਿੱਚ-ਧੂਹ ਕਰਦਿਆਂ ਉਸ ਨੂੰ ਅੱਚਲੀ ਗੇਟ ਲੈ ਗਏ ਅਤੇ ਫਿਰ ਉਸ ਦੀ ਕੁੱਟਮਾਰ ਕੀਤੀ। ਪੁਲੀਸ ਨੇ ਮੌਕੇ ’ਤੇ ਪੁੱਜ ਕੇ ਉਸ ਦੀ ਜਾਨ ਬਚਾਈ। ਏਐੱਸਆਈ ਨੇ ਦੱਸਿਆ ਕਿ ਸਿਵਲ ਹਸਪਤਾਲ ਬਟਾਲਾ ਵਿਚ ਜ਼ੇਰੇ ਇਲਾਜ ਅਸ਼ਵਨੀ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਰਾਜਾ ਵਾਲੀਆ, ਲੱਕੀ, ਬੱਗੀ ਅਤੇ ਸਿਕੰਦਰ ਸਾਰੇ ਵਾਸੀ ਬਟਾਲਾ ਖ਼ਿਲਾਫ਼ ਥਾਣਾ ਸਿਟੀ ਵਿਚ ਇਰਾਦਾ ਕਤਲ, ਐੱਸਸੀਐੱਸਟੀ ਐਕਟ ਅਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।


Comments Off on ਸ਼ਿਵ ਸੈਨਾ ਦੇ ਆਗੂ ਸਣੇ ਚਾਰ ਖ਼ਿਲਾਫ਼ ਇਰਾਦਾ ਕਤਲ ਦਾ ਕੇਸ ਦਰਜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.