ਇਕ ਹਫ਼ਤੇ ਲਈ ਦੋ ਦਰਜਨ ਰੇਲ ਗੱਡੀਆਂ ਦੇ ਰੂਟ ਰੱਦ !    ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ !    ਜਲ ਸੈਨਾ ਦਾ ਮਿੱਗ ਹਾਦਸਾਗ੍ਰਸਤ !    ਸਰਕਾਰ ਦੀ ਅਣਦੇਖੀ ਕਾਰਨ ਕਈ ਕਾਲਜਾਂ ਦੇ ਬੰਦ ਹੋਣ ਦੀ ਤਿਆਰੀ !    ਸਰਕਾਰੀ ਵਾਅਦੇ: ਅੱਗੇ-ਅੱਗੇ ਸਰਕਾਰ, ਪਿੱਛੇ-ਪਿੱਛੇ ਬੇਰੁਜ਼ਗਾਰ !    ਮਾੜੀ ਆਰਥਿਕਤਾ ਕਾਰਨ ਸਰਕਾਰ ਦੇ ਵਾਅਦਿਆਂ ਨੂੰ ਨਹੀਂ ਪਿਆ ਬੂਰ !    ਦੁੱਨੇਕੇ ਵਿੱਚ ਪਰਵਾਸੀ ਮਜ਼ਦੂਰ ਜਿਉਂਦਾ ਸੜਿਆ !    ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ !    ਕਾਂਗਰਸ ਨੂੰ ਅਗਵਾਈ ਦਾ ਮਸਲਾ ਤੁਰੰਤ ਨਜਿੱਠਣ ਦੀ ਲੋੜ: ਥਰੂਰ !    ਗਰੀਨ ਕਾਰਡ: ਅਮਰੀਕਾ ਵਿੱਚ ਲਾਗੂ ਹੋਿੲਆ ਨਵਾਂ ਕਾਨੂੰਨ !    

ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ਵ ਪੁਸਤਕ ਮੇਲੇ ’ਚ ਸ਼ਮੂਲੀਅਤ

Posted On January - 14 - 2020

ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਵਿਖੇ ਵਿਸ਼ਵ ਪੁਸਤਕ ਮੇਲੇ ਦੌਰਾਨ ਲਾਏ ਗਏ ਸਟਾਲ ਤੋਂ ਪੁਸਤਕਾਂ ਪ੍ਰਾਪਤ ਕਰਦੇ ਹੋਏ ਪਾਠਕ।

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 13 ਜਨਵਰੀ
ਸਿੱਖ ਇਤਿਹਾਸ ਅਤੇ ਗੁਰਮਤਿ ਸਿਧਾਤਾਂ ਦੀ ਤਰਜਮਾਨੀ ਕਰਦੇ ਸਾਹਿਤ ਨੂੰ ਪਾਠਕਾਂ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਨੇ ਦਿੱਲੀ ਦੇ ਪ੍ਰਗਤੀ ਮੈਦਾਨ ’ਚ ਏਸ਼ੀਆ ਦੇ ਸਭ ਤੋਂ ਵੱਡੇ ਪੁਸਤਕ ਮੇਲੇ ਵਿੱਚ ਸ਼ਮੂਲੀਅਤ ਕੀਤੀ। ਪੁਸਤਕ ਮੇਲੇ ’ਚ ਲਗਾਏ ਗਏ ਸ਼੍ਰੋਮਣੀ ਕਮੇਟੀ ਦੀਆਂ ਪ੍ਰਕਾਸ਼ਨਾਵਾਂ ਦੇ ਸਟਾਲ ਪ੍ਰਤੀ ਪਾਠਕਾਂ ਨੇ ਭਰਵਾਂ ਹੁੰਗਾਰਾ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖ ਮਿਸ਼ਨ ਦਿੱਲੀ ਦੇ ਸਹਾਇਕ ਇੰਚਾਰਜ ਜਸਵੀਰ ਸਿੰਘ ਨੇ ਦੱਸਿਆ ਕਿ ਇਸ ਵਿਸ਼ਵ ਪੁਸਤਕ ਮੇਲੇ ’ਚ ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੀਆਂ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਦੀਆਂ ਪੁਸਤਕਾਂ ਦੀ ਪ੍ਰਦਰਸ਼ਨੀ ਲਾਈ ਗਈ। ਇਸ ਦੌਰਾਨ ਸਿੱਖ ਧਰਮ ਤੋਂ ਇਲਾਵਾ ਦੂਜੇ ਧਰਮਾਂ ਦੇ ਪਾਠਕਾਂ ਨੇ ਵੀ ਸਿੱਖ ਇਤਿਹਾਸ ਅਤੇ ਗੁਰਬਾਣੀ ਨਾਲ ਸਬੰਧਤ ਸਾਹਿਤ ਖਰੀਦਣ ਵਿਚ ਰੁਚੀ ਦਿਖਾਈ। ਉਨ੍ਹਾਂ ਦੱਸਿਆ ਕਿ ਪੁਸਤਕ ਮੇਲੇ ਦੌਰਾਨ ਚੀਨ ਤੋਂ ਪਹੁੰਚੇ ਇਕ ਪਾਠਕ ਨੇ ਕਿਹਾ ਕਿ ਉਹ ਸਿੱਖ ਧਰਮ ਬਾਰੇ ਕਾਫ਼ੀ ਸਮੇਂ ਤੋਂ ਜਾਣਕਾਰੀ ਪ੍ਰਾਪਤ ਕਰ ਰਿਹਾ ਹੈ ਅਤੇ ਸ਼੍ਰੋਮਣੀ ਕਮੇਟੀ ਦੇ ਸਟਾਲ ਤੋਂ ਉਸ ਨੂੰ ਗਿਆਨ ਭਰਪੂਰ ਕਿਤਾਬਾਂ ਮਿਲੀਆਂ ਹਨ। ਪੁਸਤਕ ਮੇਲੇ ਦੌਰਾਨ ਹੋਰ ਪਾਠਕਾਂ ਨੇ ਵੀ ਸ਼੍ਰੋਮਣੀ ਕਮੇਟੀ ਦੇ ਉਪਰਾਲੇ ਦੀ ਭਰਵੀਂ ਪ੍ਰਸੰਸਾ ਕੀਤੀ।


Comments Off on ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ਵ ਪੁਸਤਕ ਮੇਲੇ ’ਚ ਸ਼ਮੂਲੀਅਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.