ਫੁਟਬਾਲ: ਨਵੀਂ ਮੁੰਬਈ ’ਚ ਹੋਵੇਗਾ ਮਹਿਲਾ ਅੰਡਰ-17 ਵਿਸ਼ਵ ਕੱਪ ਦਾ ਫਾਈਨਲ !    ਅਨੁਸ਼ਾਸਨ ਪਿੱਛੇ ਲੁਕੇ ਖ਼ਤਰਨਾਕ ਇਰਾਦੇ !    ਸਾਕਾ ਨਨਕਾਣਾ ਸਾਹਿਬ !    ਸ਼ਿਵਾਲਿਕ ਦੀ ਸਭ ਤੋਂ ਉੱਚੀ ਚੋਟੀ ’ਤੇ ਸਥਿਤ ਪ੍ਰਾਚੀਨ ਸ਼ਿਵ ਮੰਦਿਰ !    ਗੰਗਸਰ ਜੈਤੋ ਦਾ ਮੋਰਚਾ !    ਸ਼੍ਰੋਮਣੀ ਕਮੇਟੀ ਵਿਚ ਵੱਡਾ ਪ੍ਰਬੰਧਕੀ ਫੇਰਬਦਲ !    ਪਰਗਟ ਸਿੰਘ ਦੀ ਕੈਪਟਨ ਨਾਲ ਮੁਲਾਕਾਤ ਅੱਜ !    ਕਰੋਨਾਵਾਇਰਸ: ਚੀਨ ਵਿੱਚ ਮੌਤਾਂ ਦੀ ਗਿਣਤੀ 1,800 ਟੱਪੀ !    ਲੰਡਨ ਵਿੱਚ ‘ਸ਼ੇਮ, ਸ਼ੇਮ ਪਾਕਿਸਤਾਨ’ ਦੇ ਨਾਅਰੇ ਲੱਗੇ !    ਕੋਰੇਗਾਓਂ-ਭੀਮਾ ਹਿੰਸਾ ਦੀ ਜਾਂਚ ਕੇਂਦਰ ਨੂੰ ਨਹੀਂ ਸੌਂਪਾਂਗੇ: ਠਾਕਰੇ !    

ਸਪੀਕਰ ਸਹੀ ਕੰਮ ਨਹੀਂ ਕਰ ਰਹੇ: ਮਜੀਠੀਆ

Posted On January - 16 - 2020

ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 15 ਜਨਵਰੀ
ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਉਹ ਭਲਕੇ ਸੈਸ਼ਨ ਦੇ ਪਹਿਲੇ ਦਿਨ ਉਨ੍ਹਾਂ ਵੱਲੋਂ (ਰਾਜਪਾਲ ਵੱਲੋਂ) ਦਿੱਤੇ ਜਾਣ ਵਾਲੇ ਭਾਸ਼ਣ ਵਿਚੋਂ ਸਰਕਾਰ ਦੀਆਂ ਝੂਠੀਆਂ ਦਾਅਵੇਦਾਰੀਆਂ ਖਤਮ ਕਰ ਕੇ ਭਾਸ਼ਣ ਦੇਣ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਮਜੀਠੀਆ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਸੈਸ਼ਨ ਦੌਰਾਨ ਝੂਠ ਦਾ ਪੁਲੰਦਾ ਪੇਸ਼ ਕਰਨਾ ਹੈ, ਜਿਸ ਦਾ ਖ਼ੁਦ ਕਾਂਗਰਸ ਵਿਚੋਂ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਆਖਿਆ ਕਿ ਵਿਧਾਨ ਸਭਾ ਵਿਚ ਵੀ ਸਪੀਕਰ ਕਥਿਤ ਤੌਰ ’ਤੇ ਸਹੀ ਭੂਮਿਕਾ ਨਹੀਂ ਨਿਭਾ ਰਹੇ ਤੇ ਸਰਕਾਰ ਦੇ ਹੁਕਮਾਂ ’ਤੇ ਵਿਰੋਧੀ ਧਿਰ ਦੇ ਸੰਵਿਧਾਨਕ ਹੱਕਾਂ ’ਤੇ ਡਾਕਾ ਮਾਰਿਆ ਜਾ ਰਿਹਾ ਹੈ। ਨਾ ਤਾਂ ਸਵਾਲ ਪੁੱਛਣ ਦਿੱਤੇ ਜਾਂਦੇ ਹਨ ਤੇ ਨਾ ਹੀ ਕੰਮ ਰੋਕੂ ਜਾਂ ਧਿਆਨ ਦਿਵਾਊ ਮਤਾ ਪੇਸ਼ ਕਰਨ ਦਾ ਅਧਿਕਾਰ ਦਿੱਤਾ ਜਾਂਦਾ ਹੈ। ਸਰਕਾਰ ਜਵਾਬ ਦੇਣ ਤੋਂ ਭੱਜ ਰਹੀ ਹੈ। ਅਜਿਹੇ ਵਿਚ ਵਿਧਾਇਕਾਂ ਦਾ ਲੋਕ ਮਸਲੇ ਚੁੱਕਣ ਦਾ ਅਧਿਕਾਰ ਬਹਾਲ ਹੋਣਾ ਚਾਹੀਦਾ ਹੈ।


Comments Off on ਸਪੀਕਰ ਸਹੀ ਕੰਮ ਨਹੀਂ ਕਰ ਰਹੇ: ਮਜੀਠੀਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.