ਅਨਭੋਲ ਮਨ ਵਿਚ ਸਾਹਿਤ ਦਾ ਚੁੱਪ-ਚੁਪੀਤਾ ਪ੍ਰਵੇਸ਼ !    ਗੁਰਬਾਣੀ ਤੇ ਸੂਫ਼ੀਆਨਾ ਕਲਾਮ ਗਾਉਂਦਿਆਂ !    ਦਰਗਾਹ ਸ਼ਰੀਫ਼ ਕਾਰਨ ਪ੍ਰਸਿੱਧ ਅਜਮੇਰ !    ਮਾਰਿਆ ਜਾਵੇਂਗਾ ਤੂੰ ਵੀ ਇਕ ਦਿਨ !    ਰਾਮ ਕੁਮਾਰ ਦਾ ‘ਆਵਾਰਾ’ ਆਦਮੀ !    ਕਾਵਿ ਕਿਆਰੀ !    ਗ਼ਦਰ ਲਹਿਰ ਦਾ ਕਾਬੁਲ ਅੱਡਾ !    ਮੌਸਮ ਠੀਕ ਨਹੀਂ !    ਮਾਨਵੀ ਵੇਦਨਾ-ਸੰਵੇਦਨਾ ਦਾ ਪ੍ਰਗਟਾਵਾ !    ਨਵੇਂ ਰੰਗ ਦੀ ਸ਼ਾਇਰੀ !    

ਸਰਪੰਚ ਕਤਲ ਮਾਮਲਾ: ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਸ਼ਿਕੰਜਾ ਕੱਸਿਆ

Posted On January - 14 - 2020

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 13 ਜਨਵਰੀ
ਸਾਬਕਾ ਅਕਾਲੀ ਸਰਪੰਚ ਬਾਬਾ ਗੁਰਦੀਪ ਸਿੰਘ ਉਮਰਪੁਰਾ ਦੇ ਕਾਤਲਾਂ ਖ਼ਿਲਾਫ਼ ਸ਼ਿਕੰਜਾ ਕਸਦਿਆਂ ਜ਼ਿਲ੍ਹਾ ਦਿਹਾਤੀ ਪੁਲੀਸ ਨੇ ਮੁਲਜ਼ਮਾਂ ਅਤੇ ਉਨ੍ਹਾਂ ਦੇ ਮਦਦਗਾਰਾਂ ਦੇ ਬੈਂਕ ਖਾਤੇ ਅਤੇ ਜਾਇਦਾਦ ‘ਫਰੀਜ਼’ ਕਰ ਦਿੱਤੇ ਹਨ ਤਾਂ ਜੋ ਉਨ੍ਹਾਂ ਨੂੰ ਕੋਈ ਮਾਲੀ ਮਦਦ ਨਾ ਮਿਲ ਸਕੇ। ਪਹਿਲੀ ਜਨਵਰੀ ਦੀ ਸ਼ਾਮ ਨੂੰ ਬਾਬਾ ਗੁਰਦੀਪ ਸਿੰਘ ਦਾ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਸਬੰਧ ਵਿਚ ਦਿਹਾਤੀ ਪੁਲੀਸ ਵੱਲੋਂ ਆਈਪੀਸੀ ਦੀ ਧਾਰਾ 302, 120-ਬੀ, 148, 149 ਅਤੇ ਅਸਲਾ ਐਕਟ ਹੇਠ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ ਇੰਦਰਬੀਰ ਸਿੰਘ, ਹਰਪ੍ਰੀਤ ਸਿੰਘ, ਮਨਬੀਰ ਸਿੰਘ, ਹਰਵਿੰਦਰ ਸੰਧੂ ਤੇ ਮਹਿਕਪ੍ਰੀਤ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਸੀ। ਇਨ੍ਹਾਂ ’ਚੋਂ ਮਨਬੀਰ ਸਿੰਘ ਅਤੇ ਬਲਜਿੰਦਰ ਸਿੰਘ ਨੂੰ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ।
ਜ਼ਿਲ੍ਹਾ ਦਿਹਾਤੀ ਪੁਲੀਸ ਦੇ ਐੱਸਐੱਸਪੀ ਬਿਕਰਮਜੀਤ ਦੁੱਗਲ ਨੇ ਦੱਸਿਆ ਕਿ ਪੁਲੀਸ ਵਲੋਂ ਨਾਮਜ਼ਦ ਕੀਤੇ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਸ਼ਿਕੰਜਾ ਕਸਿਆ ਗਿਆ ਹੈ। ਇਸ ਤਹਿਤ ਮੁਲਜ਼ਮਾਂ ਅਤੇ ਇਨ੍ਹਾਂ ਦੇ ਮਦਦਗਾਰਾਂ ਦੇ ਬੈਂਕ ਖਾਤਿਆਂ ਦਾ ਪਤਾ ਲਾ ਕੇ ਇਨ੍ਹਾਂ ਦੇ ਹਰ ਬੈਂਕ ’ਚੋਂ ਖਾਤਿਆਂ ਨੂੰ ਫਰੀਜ਼ ਕਰਵਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਮਾਲ ਵਿਭਾਗ ਕੋਲੋਂ ਇਨ੍ਹਾਂ ਦੀ ਜ਼ਮੀਨ ਜਾਇਦਾਦ ਦੇ ਵੇਰਵੇ ਪ੍ਰਾਪਤ ਕਰ ਕੇ ਉਸ ਨੂੰ ਵੀ ਫਰੀਜ਼ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਮਦਦਗਾਰਾਂ ਵਜੋਂ ਗੁਰਜੀਤ ਕੌਰ, ਝਿਰਮਲ ਸਿੰਘ, ਦਲਜੀਤ ਕੌਰ ਅਤੇ ਸੁਖਵਿੰਦਰ ਸਿੰਘ, ਮਨਜੀਤ ਸਿੰਘ, ਬਖ਼ਸ਼ੀਸ਼ ਕੌਰ, ਕੁਲਬੀਰ ਕੌਰ ਖ਼ਿਲਾਫ਼ ਵੱਖ-ਵੱਖ ਥਾਵਾਂ ’ਤੇ ਕੇਸ ਦਰਜ ਕੀਤੇ ਗਏ ਹਨ। ਪੁਲੀਸ ਵਲੋਂ ਆਮਦਨ ਕਰ ਵਿਭਾਗ ਨਾਲ ਵੀ ਸੰਪਰਕ ਕਾਇਮ ਕਰ ਕੇ ਮੁਲਜ਼ਮਾਂ ਅਤੇ ਉਨ੍ਹਾਂ ਦੇ ਮਦਦਗਾਰਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ।


Comments Off on ਸਰਪੰਚ ਕਤਲ ਮਾਮਲਾ: ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਸ਼ਿਕੰਜਾ ਕੱਸਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.