ਇਕ ਹਫ਼ਤੇ ਲਈ ਦੋ ਦਰਜਨ ਰੇਲ ਗੱਡੀਆਂ ਦੇ ਰੂਟ ਰੱਦ !    ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ !    ਜਲ ਸੈਨਾ ਦਾ ਮਿੱਗ ਹਾਦਸਾਗ੍ਰਸਤ !    ਸਰਕਾਰ ਦੀ ਅਣਦੇਖੀ ਕਾਰਨ ਕਈ ਕਾਲਜਾਂ ਦੇ ਬੰਦ ਹੋਣ ਦੀ ਤਿਆਰੀ !    ਸਰਕਾਰੀ ਵਾਅਦੇ: ਅੱਗੇ-ਅੱਗੇ ਸਰਕਾਰ, ਪਿੱਛੇ-ਪਿੱਛੇ ਬੇਰੁਜ਼ਗਾਰ !    ਮਾੜੀ ਆਰਥਿਕਤਾ ਕਾਰਨ ਸਰਕਾਰ ਦੇ ਵਾਅਦਿਆਂ ਨੂੰ ਨਹੀਂ ਪਿਆ ਬੂਰ !    ਦੁੱਨੇਕੇ ਵਿੱਚ ਪਰਵਾਸੀ ਮਜ਼ਦੂਰ ਜਿਉਂਦਾ ਸੜਿਆ !    ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ !    ਕਾਂਗਰਸ ਨੂੰ ਅਗਵਾਈ ਦਾ ਮਸਲਾ ਤੁਰੰਤ ਨਜਿੱਠਣ ਦੀ ਲੋੜ: ਥਰੂਰ !    ਗਰੀਨ ਕਾਰਡ: ਅਮਰੀਕਾ ਵਿੱਚ ਲਾਗੂ ਹੋਿੲਆ ਨਵਾਂ ਕਾਨੂੰਨ !    

ਸਰ੍ਹੋਂ ਜਾਤੀ ਦੀਆਂ ਫ਼ਸਲਾਂ ਦੀਆਂ ਬਿਮਾਰੀਆਂ

Posted On January - 25 - 2020

ਕੇਕੇ ਸ਼ਰਮਾ, ਰਾਕੇਸ਼ ਕੁਮਾਰ ਸ਼ਰਮਾ ਤੇ ਡੀ.ਐੱਸ. ਰਾਣਾ*

ਸਰ੍ਹੋਂ ਜਾਤੀ ਦੀਆਂ ਫ਼ਸਲਾਂ ਜਿਵੇਂ ਕਿ ਤੋਰੀਆ, ਗੋਭੀ ਸਰ੍ਹੋਂ ਅਤੇ ਤਾਰਾਮੀਰਾ ਨੂੰ ਵਪਾਰਕ ਆਧਾਰ ’ਤੇ ਰੇਪਸੀਡ ਮੰਨਿਆ ਜਾਂਦਾ ਹੈ ਜਦੋਂਕਿ ਰਾਇਆ ਅਤੇ ਅਫ਼ਰੀਕਨ ਸਰ੍ਹੋਂ ਨੂੰ ਮਸਟਰਡ ਵਿੱਚ ਗਿਣਿਆ ਜਾਂਦਾ ਹੈ। ਸਰ੍ਹੋਂ ਜਾਤੀ ਦੀਆਂ ਫ਼ਸਲਾਂ ਦੀ ਉੱਪਜ ਵਿੱਚ ਵਾਧਾ ਕਰਨ ਲਈ ਅਤੇ ਕੁਆਲਟੀ ਵਧਾਉਣ ਲਈ ਫ਼ਸਲ ਉੱਤੇ ਆਉਣ ਵਾਲੀਆਂ ਬਿਮਾਰੀਆਂ ਅਤੇ ਕੀੜਿਆ ਦੀ ਰੋਕਥਾਮ ਬਹੁਤ ਜ਼ਰੂਰੀ ਹੈ।
ਝੁਲਸ ਰੋਗ: ਬਿਮਾਰੀ ਵਾਲੇ ਪੌਦੇ ਦੇ ਪੱਤਿਆਂ ’ਤੇ ਭੂਰੇ ਤੋਂ ਕਾਲੇ ਰੰਗ ਦੇ ਛੋਟੇ-ਛੋਟੇ ਗੋਲ ਧੱਬੇ ਪੈ ਜਾਂਦੇ ਹਨ। ਜ਼ਿਆਦਾ ਹਮਲੇ ਦੀ ਹਾਲਤ ਵਿੱਚ ਪੱਤਿਆਂ ਅਤੇ ਤਣੇ ਦਾ ਉਪਰਲਾ ਹਿੱਸਾ ਝੁਲਸ ਜਾਂਦਾ ਹੈ ਤੇ ਫਲ੍ਹੀਆਂ ਝੜ ਜਾਂਦੀਆਂ ਹਨ। ਬਿਮਾਰੀ ਦੀ ਰੋਕਥਾਮ ਲਈ ਪੁਰਾਣੀ ਫ਼ਸਲ ਦੀ ਰਹਿੰਦ-ਖੂੰਹਦ ਦਾ ਨਾਸ਼ ਕਰ ਦਿਉ।
ਪੀਲੇ ਧੱਬਿਆਂ ਦਾ ਰੋਗ: ਇਹ ਬਿਮਾਰੀ ਜ਼ਮੀਨ ਤੋਂ ਉਪਰਲੇ ਹਿੱਸਿਆਂ ’ਤੇ ਸਾਰੇ ਬੂਟੇ ’ਤੇ ਹਮਲਾ ਕਰਦੀ ਹੈ। ਪੱਤਿਆਂ ਅਤੇ ਫਲੀਆਂ ’ਤੇ ਇਸ ਦਾ ਹਮਲਾ ਵਧੇਰੇ ਹੁੰਦਾ ਹੈ। ਮੌਸਮ ਵਿੱਚ 10-20 ਡਿਗਰੀ ਸੈਂਟੀਗ੍ਰੇਡ ਤਾਪਮਾਨ ਅਤੇ ਨਮੀਂ ਦੀ 90% ਤੋਂ ਵੱਧ ਮਾਤਰਾ ਬਿਮਾਰੀ ਦੇ ਵਾਧੇ ਲਈ ਸਹਾਇਕ ਹੈ।
ਚਿੱਟੀ ਕੁੰਗੀ: ਇਹ ਬਿਮਾਰੀ ਜੜ੍ਹਾਂ ਨੂੰ ਛੱਡ ਕੇ ਬਾਕੀ ਹਰ ਭਾਗ ’ਤੇ ਹਮਲਾ ਕਰਦੀ ਹੈ। ਇਸ ਬਿਮਾਰੀ ਵਿਚ ਪੱਤਿਆਂ ਦੇ ਹੇਠਲੇ ਪਾਸੇ ਚਮਕੀਲੇ, ਚਿੱਟੇ ਜਾਂ ਬਦਾਮੀ ਰੰਗ ਦੇ ਦਾਣੇ ਜਿਹੇ ਧੱਬੇ ਬਣ ਜਾਂਦੇ ਹਨ ਜਿਹੜੇ ਕਿ ਨਮੀ ਦੀ ਹਾਲਤ ਵਿਚ ਪੱਤਿਆਂ ਦੇ ਉਪਰਲੇ ਪਾਸੇ ਵੀ ਬਣ ਜਾਂਦੇ ਹਨ । ਇਸ ਤੋਂ ਇਲਾਵਾ ਇਹੋਂ ਜਿਹੇ ਦਾਣੇ ਤਣੇ ਉੱਤੇ ਵੀ ਫੈਲ ਜਾਂਦੇ ਹਨ। ਬਿਮਾਰੀ ਦੇ ਅਸਰ ਵਾਲੇ ਤਣੇ ਦੇ ਹਿੱਸੇ ਮੋਟੇ ਹੋ ਕੇ ਬੇ-ਸ਼ਕਲ ਹੋ ਜਾਂਦੇ ਹਨ। ਬਿਮਾਰੀ ਦੀ ਰੋਕਥਾਮ ਲਈ ਪੁਰਾਣੀ ਫ਼ਸਲ ਦੀ ਰਹਿੰਦ-ਖੂੰਹਦ ਦਾ ਨਾਸ਼ ਕਰ ਦਿਉ ਅਤੇ 250 ਗ੍ਰਾਮ ਰਿਡੋਮਿਲ ਗੋਲਡ ਨੂੰ 100 ਲੀਟਰ ਪਾਣੀ ਵਿੱਚ ਘੋਲ ਕੇ ਬਿਜਾਈ ਤੋਂ 60 ਅਤੇ 80 ਦਿਨਾਂ ਬਾਅਦ ਛਿੜਕਾਅ ਕਰੋ। ਲੋੜ ਪੈਣ ’ਤੇ 20 ਦਿਨਾਂ ਬਾਅਦ ਇਹ ਛਿੜਕਾਅ ਫਿਰ ਦੁਹਰਾਓ।
ਤਣੇ ਦਾ ਗਾਲ਼ਾ: ਜ਼ਮੀਨ ’ਚੋਂ ਪੈਦਾ ਹੋਣ ਵਾਲੀ ਇਸ ਬਿਮਾਰੀ ਦੀ ਸ਼ੁਰੂਆਤ ਤਣੇ ਉੱਪਰ ਗਾਲ਼ੇ ਨਾਲ ਹੁੰਦੀ ਹੈ ਜਿਸ ਉੱਪਰ ਬਾਅਦ ਵਿੱਚ ਚਿੱਟੇ ਰੰਗ ਦੀ ਉੱਲੀ ਜੰਮ ਜਾਂਦੀ ਹੈ। ਇਸ ਗਲ਼ੇ ਹੋਏ ਹਿੱਸੇ ਉਪਰ ਜਾਂ ਤਣੇ ਦੇ ਅੰਦਰ ਉਲੀ ਦੇ ਕਾਲੇ ਰੰਗ ਦੇ ਸਖ਼ਤ ‘ਸਕਲੀਰੋਸ਼ੀਆ’ ਬਣ ਜਾਂਦੇ ਹਨ ਜੋ ਕਟਾਈ ਵੇਲੇ ਜ਼ਮੀਨ ਵਿੱਚ ਮਿਲ ਜਾਂਦੇ ਹਨ ਅਤੇ ਲੰਬਾ ਸਮਾਂ ਜ਼ਿੰਦਾ ਰਹਿੰਦੇ ਹਨ। ਇਸ ਬਿਮਾਰੀ ਦੀ ਸ਼ੁਰੂਆਤ ਬਹੁਤ ਠੰਢ ਅਤੇ ਜ਼ਮੀਨ ਵਿੱਚ ਸਿੱਲ੍ਹ ਹੋਣ ’ਤੇ ਹੁੰਦੀ ਹੈ। ਬਿਮਾਰ ਬੂਟੇ ਮੁਰਝਾਏ ਹੋਏ ਲਗਦੇ ਹਨ ਜੋ ਬਾਅਦ ਵਿੱਚ ਸੁੱਕ ਕੇ ਚਿੱਟੀ ਭਾਅ ਮਾਰਦੇ ਸਿੱਧੇ ਖੜ੍ਹੇ ਨਜ਼ਰ ਆਉਂਦੇ ਹਨ। ਭਾਰੇ ਪੌਦਿਆਂ ਦੇ ਤਣੇ ਟੁੱਟ ਵੀ ਜਾਂਦੇ ਹਨ।
ਹਰੇ ਪੱਤਿਆਂ ਦਾ ਰੋਗ: ਇਸ ਰੋਗ ਦੇ ਅਸਰ ਨਾਲ ਪੌਦੇ ਝਾੜੀ ਦੀ ਤਰ੍ਹਾਂ ਬਣ ਜਾਂਦੇ ਹਨ ਅਤੇ ਫੁੱਲਾਂ ਦੀ ਥਾਂ ਛੋਟੀਆਂ-ਛੋਟੀਆਂ ਹਰੀਆਂ ਪੱਤੀਆਂ ਬਣ ਜਾਂਦੀਆਂ ਹਨ। ਅਗੇਤੀ ਬਿਜਾਈ ਨਹੀਂ ਕਰਨੀ ਚਾਹੀਦੀ। ਬਿਮਾਰੀ ਵਾਲੇ ਬੂਟੇ ਖੇਤ ਵਿੱਚੋਂ ਪੁੱਟ ਕੇ ਸਾੜ ਦਿਓ।

*ਡਾ. ਡੀ.ਆਰ. ਭੂੰਬਲਾ ਖੇਤਰੀ ਖੋਜ ਕੇਂਦਰ, ਬੱਲ੍ਹੋਵਾਲ ਸੌਂਖੜੀ।


Comments Off on ਸਰ੍ਹੋਂ ਜਾਤੀ ਦੀਆਂ ਫ਼ਸਲਾਂ ਦੀਆਂ ਬਿਮਾਰੀਆਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.