ਫੁਟਬਾਲ: ਭਾਰਤ ਨੂੰ ਮਹਿਲਾ ਏਸ਼ੀਆ ਕੱਪ-2022 ਦੀ ਮੇਜ਼ਬਾਨੀ ਮਿਲੀ !    ਇੱਕ ਲਾਇਸੈਂਸ ’ਤੇ ਦੋ ਤੋਂ ਵੱਧ ਹਥਿਆਰ ਰੱਖਣਾ ਗੈਰਕਾਨੂੰਨੀ !    ਜ਼ੀਰਕਪੁਰ ਤੇ ਡੇਰਾਬੱਸੀ ਵਿਚ ਨਾਜਾਇਜ਼ ਖਣਨ ਜ਼ੋਰਾਂ ’ਤੇ !    ਫੁਟਬਾਲ: ਨਵੀਂ ਮੁੰਬਈ ’ਚ ਹੋਵੇਗਾ ਮਹਿਲਾ ਅੰਡਰ-17 ਵਿਸ਼ਵ ਕੱਪ ਦਾ ਫਾਈਨਲ !    ਅਨੁਸ਼ਾਸਨ ਪਿੱਛੇ ਲੁਕੇ ਖ਼ਤਰਨਾਕ ਇਰਾਦੇ !    ਸਾਕਾ ਨਨਕਾਣਾ ਸਾਹਿਬ !    ਸ਼ਿਵਾਲਿਕ ਦੀ ਸਭ ਤੋਂ ਉੱਚੀ ਚੋਟੀ ’ਤੇ ਸਥਿਤ ਪ੍ਰਾਚੀਨ ਸ਼ਿਵ ਮੰਦਿਰ !    ਗੰਗਸਰ ਜੈਤੋ ਦਾ ਮੋਰਚਾ !    ਸ਼੍ਰੋਮਣੀ ਕਮੇਟੀ ਵਿਚ ਵੱਡਾ ਪ੍ਰਬੰਧਕੀ ਫੇਰਬਦਲ !    ਪਰਗਟ ਸਿੰਘ ਦੀ ਕੈਪਟਨ ਨਾਲ ਮੁਲਾਕਾਤ ਅੱਜ !    

ਸਲਮਾਨ ਖਾਨ ਦੀ ਹਰਕਤ ਤੋਂ ਗੋਆ ਵਾਸੀ ਗੁੱਸੇ ’ਚ

Posted On January - 29 - 2020

ਪਣਜੀ, 28 ਜਨਵਰੀ
ਬਾਲੀਵੁੱਡ ਸੁਪਰ ਸਟਾਰ ਸਲਮਾਨ ਖਾਨ ਵਿਰੁੱਧ ਗੋਆ ਵਾਸੀਆਂ ਵਿੱਚ ਗੁੱਸੇ ਦੀ ਲਹਿਰ ਫੈਲ ਗਈ ਹੈ। ਦਰਅਸਲ ਵਿੱਚ ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਵਾਇਰਲ ਹੋ ਗਈ ਹੈ, ਜਿਸ ਵਿੱਚ ਸਲਮਾਨ ਖਾਨ ਇੱਕ ਪ੍ਰਸ਼ੰਸਕ ਜੋ ਉਸ ਦੇ ਨਾਲ ਸੈਲਫੀ ਲੈਣ ਲਈ ਯਤਨਸ਼ੀਲ ਸੀ, ਦਾ ਫੋਨ ਖੋਂਹਦਾ ਹੋਇਆ ਦਿਖਾਈ ਦਿੰਦਾ ਹੈ। ਇਸ ਦੌਰਾਨ ਕਾਂਗਰਸ ਦੀ ਵਿਦਿਆਰਥੀ ਜਥੇਬੰਦੀ ਐੱਨਐੱਸਯੂਆਈ ਨੇ ਮੰਗ ਕੀਤੀ ਹੈ ਕਿ ਜੇ ਸਲਮਾਨ ਖਾਨ ਆਪਣੇ ਭੱਦੇ ਵਰਤਾਅ ਲਈ ਮੁਆਫ਼ੀ ਨਹੀਂ ਮੰਗਦਾ ਤਾਂ ਉਸ ਦੇ ਗੋਆ ਵਿੱਚ ਦਾਖ਼ਲੇ ਉੱਤੇ ਪਾਬੰਦੀ ਲਾ ਦੇਣੀ ਚਾਹੀਦੀ ਹੈ। ਗੋਆ ਭਾਜਪਾ ਦੇ ਜਨਰਲ ਸਕੱਤਰ ਅਤੇ ਸਾਬਕਾ ਸੰਸਦ ਮੈਂਬਰ ਨਰੇਂਦਰ ਸਵਾਈਕਰ ਨੇ ਵੀ ਖਾਨ ਦੀ ਨਿਖੇਧੀ ਕਰਦਿਆਂ ਬਿਨਾਂ ਸ਼ਰਤ ਮੁਆਫ਼ੀ ਦੀ ਮੰਗ ਕੀਤੀ ਹੈ। ਇਹ ਘਟਨਾ ਉਦੋਂ ਵਾਪਰੀ ਜਦੋਂ ਸਲਮਾਨ ਖਾਨ ਗੋਆ ਵਿੱਚ ਆਪਣੀ ਫਿਲਮ ਦੀ ਸ਼ੂਟਿੰਗ ਲਈ ਮੰਗਲਵਾਰ ਨੂੰ ਦਾਬੋਲਿਮ ਹਵਾਈ ਅੱਡੇ ਉੱਤੇ ਪੁੱਜਿਆ ਸੀ।

-ਪੀਟੀਆਈ


Comments Off on ਸਲਮਾਨ ਖਾਨ ਦੀ ਹਰਕਤ ਤੋਂ ਗੋਆ ਵਾਸੀ ਗੁੱਸੇ ’ਚ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.