ਮੱਛੀਆਂ ਪਾਲ ਕੇ ਸੁੱਖ ਮਾਣ ਰਿਹਾ ਹੈ ਸੁਖਪਾਲ !    ਕਰਜ਼ਈ ਕਿਸਾਨ ਵਲੋਂ ਖੁਦਕੁਸ਼ੀ !    ਮੂਡੀਜ਼ ਨੇ ਭਾਰਤ ਦੀ ਵਿਕਾਸ ਦਰ ਦੇ ਅਨੁਮਾਨ ਨੂੰ ਘਟਾ ਕੇ 5.4 ਫ਼ੀਸਦ ਕੀਤਾ !    ਅਸਲਾ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਨਿਸ਼ਾਨਾ ਖੁੰਝਿਆ !    ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ !    ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ !    ਪੰਜਾਬ ਵਿਚ ਸਕੂਲੀ ਸਿੱਖਿਆ ’ਚ ਸੁਧਾਰ ਬਨਾਮ ਜ਼ਮੀਨੀ ਹਕੀਕਤ !    ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ’ਚ ਸਰਕਾਰ ਨਾਕਾਮ !    ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ !    ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ !    

ਸਾਬਕਾ ਮੰਤਰੀ ਸ਼ਬਾਜਪੁਰੀ ਨੂੰ ਸ਼ਰਧਾਂਜਲੀਆਂ ਭੇਟ

Posted On January - 13 - 2020

ਸ਼ਰਧਾਂਜਲੀ ਸਮਾਗਮ ਮੌਕੇ ਹਾਜ਼ਰ ਕਾਂਗਰਸੀ ਆਗੂ ਤੇ ਹੋਰ।

ਸਿਮਰਤਪਾਲ ਸਿੰਘ ਬੇਦੀ
ਸ੍ਰੀ ਗੋਇੰਦਵਾਲ ਸਾਹਿਬ, 12 ਜਨਵਰੀ
ਸਾਬਕਾ ਮੰਤਰੀ ਸੁਖਦੇਵ ਸਿੰਘ ਸ਼ਬਾਜਪੁਰੀ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਬੋਹੜੀ ਸਾਹਿਬ, ਗੋਇੰਦਵਾਲ ਸਾਹਿਬ ਵਿੱਚ ਕਰਵਾਇਆ ਗਿਆ। ਅੰਤਿਮ ਅਰਦਾਸ ਵਿੱਚ ਸ਼ਾਮਲ ਕਾਂਗਰਸ ਦੀ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ, ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਭੁਪਿੰਦਰ ਸਿੰਘ ਖਵਾਸਪੁਰ, ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਇੰਦਰਜੀਤ ਸਿੰਘ ਬਾਸਰਕੇ ਅਤੇ ਅਕਾਲੀ ਦਲ ਵੱਲੋਂ ਕੁਲਦੀਪ ਸਿੰਘ ਔਲਖ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਹੁੰਚੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਮਰਹੂਮ ਸੁਖਦੇਵ ਸਿੰਘ ਸ਼ਬਾਜਪੁਰੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਗਈ।
ਸਮਾਗਮ ਮੌਕੇ ਬੀਬੀ ਭੱਠਲ ਨੇ ਮਰਹੂਮ ਆਗੂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸੁਖਦੇਵ ਸਿੰਘ ਸ਼ਬਾਜਪੁਰੀ ਕਾਂਗਰਸ ਪਾਰਟੀ ਦੇ ਟਕਸਾਲੀ ਆਗੂ ਸਨ ਜਿਨ੍ਹਾਂ ਨੇ ਲੰਬਾ ਸਮਾਂ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਸਾਡੇ ਨਾਲ ਮਿਲ-ਜੁਲ ਕੇ ਕੰਮ ਕੀਤਾ। ਸ਼ਰਧਾਂਜਲੀ ਸਮਾਗਮ ਮੌਕੇ ਜਿੱਥੇ ਗਿਣੇ ਚੁਣੇ ਕਾਂਗਰਸੀ ਆਗੂਆਂ ਨੇ ਹਾਜ਼ਰੀ ਭਰ ਕੇ ਮਰਹੂਮ ਸੁਖਦੇਵ ਸਿੰਘ ਸ਼ਬਾਜਪੁਰੀ ਸ਼ਰਧਾਂਜਲੀ ਭੇਟ ਕੀਤੀ ਉੱਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਸਬੰਧਤ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਅਤੇ ਹੋਰ ਵੱਡੇ ਕਾਂਗਰਸੀ ਆਗੂ ਸ਼ਰਧਾਂਜਲੀ ਸਮਾਗਮ ’ਚੋਂ ਗ਼ੈਰਹਾਜ਼ਰ ਰਹੇ।


Comments Off on ਸਾਬਕਾ ਮੰਤਰੀ ਸ਼ਬਾਜਪੁਰੀ ਨੂੰ ਸ਼ਰਧਾਂਜਲੀਆਂ ਭੇਟ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.