ਹਰ ਧਰਮ ਦੇ ਲੋਕਾਂ ’ਚ ਉਮੜੀ ਤਾਂਘ ਆਜ਼ਾਦੀ ਦੀ !    ਦੁੱਖ ਦੀ ਗੱਠੜੀ !    ਕੈਨੇਡਾ ਦਾ ਪਾਣੀ ’ਚ ਘਿਰਿਆ ਸ਼ਹਿਰ ਵਿਕਟੋਰੀਆ !    ਝੂਠ ਨੀ ਮਾਏ ਝੂਠ... !    ਕੁਝ ਪਲ !    ਪੰਜਾਬੀ ਸਾਹਿਤ ਆਲੋਚਕ ਦੀ ਸਮੁੱਚੀ ਰਚਨਾਵਲੀ !    ਤਰਕ ਦਾ ਸੰਵਾਦ ਰਚਾਉਂਦੀ ਕਹਾਣੀ !    ਬਿਰਹਾ ਦਾ ਸੁਲਤਾਨ !    ਰਿਸ਼ਤਿਆਂ ਦੀ ਕਲਾਤਮਿਕ ਪੇਸ਼ਕਾਰੀ !    ਸੁਧਾਰ ਦਾ ਮਾਰਗ ਦੱਸਦੀ ਪੁਸਤਕ !    

ਸਾਹਿਤਕਾਰ ਦਲੀਪ ਕੌਰ ਟਿਵਾਣਾ ਦੀ ਹਾਲਤ ਗੰਭੀਰ

Posted On January - 16 - 2020

ਹਸਪਤਾਲ ’ਚ ਜ਼ੇਰੇ ਇਲਾਜ ਦਲੀਪ ਕੌਰ ਟਿਵਾਣਾ ਦਾ ਹਾਲ-ਚਾਲ ਪੁੱਛਦੇ ਹੋਏ ਬੀਰਦਵਿੰਦਰ ਸਿੰਘ।

ਦਰਸ਼ਨ ਸਿੰਘ ਸੋਢੀ/ਰਵੇਲ ਸਿੰਘ ਭਿੰਡਰ
ਐਸ.ਏ.ਐਸ. ਨਗਰ (ਮੁਹਾਲੀ), 15 ਜਨਵਰੀ
ਪੰਜਾਬੀ ਮਾਂ ਬੋਲੀ ਦੀ ਸੇਵਾ ਕਰਨ ਵਾਲੀ ਉੱਘੀ ਲੇਖਿਕਾ ਦਲੀਪ ਕੌਰ ਟਿਵਾਣਾ (85) ਦੀ ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਇੱਥੋਂ ਦੇ ਫੇਜ਼-6 ਸਥਿਤ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਹੋਈ ਹੈ। ਉਨ੍ਹਾਂ ਨੇ ‘ਏਹੁ ਹਮਾਰਾ ਜੀਵਣਾ’ ਸਮੇਤ ਅਣਗਿਣਤ ਕਿਤਾਬਾਂ ਲਿਖੀਆਂ ਹਨ।
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਅੱਜ ਹਸਪਤਾਲ ਵਿੱਚ ਪਹੁੰਚ ਕੇ ਬੀਬੀ ਟਿਵਾਣਾ ਦੀ ਖ਼ਬਰ-ਸਾਰ ਲਈ ਜਦੋਂਕਿ ਹੁਣ ਤੱਕ ਪੰਜਾਬ ਸਰਕਾਰ ਜਾਂ ਜ਼ਿਲ੍ਹਾ ਪ੍ਰਸ਼ਾਸਨ ਦਾ ਕੋਈ ਵੀ ਨੁਮਾਇੰਦਾ ਨਹੀਂ ਬਹੁੜਿਆ ਹੈ। ਇਸ ਤੋਂ ਪਹਿਲਾਂ ਉਹ ਪਟਿਆਲਾ ਦੇ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ ਜਿਥੋਂ ਉਨ੍ਹਾਂ ਨੂੰ ਮੈਕਸ ਹਸਪਤਾਲ ਵਿੱਚ ਰੈਫ਼ਰ ਕੀਤਾ ਗਿਆ ਹੈ। ਬੀਰਦਵਿੰਦਰ ਨੇ ਮੌਕੇ ’ਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨਾਲ ਫੋਨ ’ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਬੀਬੀ ਟਿਵਾਣਾ ਦਾ ਮੁਫ਼ਤ ਇਲਾਜ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਬੀਬੀ ਟਿਵਾਣਾ ਨੇ ਉਨ੍ਹਾਂ ਨੂੰ ਪਛਾਣਦਿਆਂ ਗੱਲ ਕਰਨ ’ਤੇ ਹੁੰਗਾਰਾ ਵੀ ਭਰਿਆ ਪਰ ਡਾਕਟਰਾਂ ਦੇ ਦੱਸਣ ਮੁਤਾਬਕ ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਹੈ। ਉਨ੍ਹਾਂ ਦੇ ਫੇਫੜੇ ਕਾਫੀ ਖ਼ਰਾਬ ਹੋ ਚੁੱਕੇ ਹਨ ਅਤੇ ਉਨ੍ਹਾਂ ਨੂੰ ਸਾਹ ਲੈਣ ਵਿੱਚ ਕਾਫੀ ਦਿੱਕਤ ਆ ਰਹੀ ਹੈ।
ਉਨ੍ਹਾਂ ਦੱਸਿਆ ਕਿ ਬੇਸ਼ੱਕ ਇਲਾਜ ਠੀਕ ਚੱਲ ਰਿਹਾ ਹੈ ਪਰ ਪੰਜਾਬ ਸਰਕਾਰ ਨੂੰ ਪਹਿਲਕਦਮੀ ਕਰਦਿਆਂ ਤੁਰੰਤ ਨਿੱਜੀ ਦਖ਼ਲ ਦੇਣਾ ਚਾਹੀਦਾ ਹੈ। ਉਨ੍ਹਾਂ ਬੀਬੀ ਟਿਵਾਣਾ ਦੀ ਚੰਗੀ ਸਿਹਤਯਾਬੀ ਦੀ ਕਾਮਨਾ ਵੀ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਲਾਕਾਰਾਂ ਅਤੇ ਲੇਖਕਾਂ ਲਈ ਇੱਕ ਅਜਿਹੀ ਨੀਤੀ ਲੈ ਕੇ ਆਉਣਗੇ। ਜਿਸ ਵਿੱਚ ਅਜਿਹੀਆਂ ਸ਼ਖ਼ਸੀਅਤਾਂ ਦਾ ਮੁਫ਼ਤ ਇਲਾਜ ਹੋਵੇ ਅਤੇ ਬੁਢਾਪੇ ਦੇ ਦਿਨਾਂ ਵਿੱਚ ਉਨ੍ਹਾਂ ਨੂੰ ਕੋਈ ਫਿਕਰ ਨਾ ਹੋਵੇ।


Comments Off on ਸਾਹਿਤਕਾਰ ਦਲੀਪ ਕੌਰ ਟਿਵਾਣਾ ਦੀ ਹਾਲਤ ਗੰਭੀਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.