ਇਕ ਹਫ਼ਤੇ ਲਈ ਦੋ ਦਰਜਨ ਰੇਲ ਗੱਡੀਆਂ ਦੇ ਰੂਟ ਰੱਦ !    ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ !    ਜਲ ਸੈਨਾ ਦਾ ਮਿੱਗ ਹਾਦਸਾਗ੍ਰਸਤ !    ਸਰਕਾਰ ਦੀ ਅਣਦੇਖੀ ਕਾਰਨ ਕਈ ਕਾਲਜਾਂ ਦੇ ਬੰਦ ਹੋਣ ਦੀ ਤਿਆਰੀ !    ਸਰਕਾਰੀ ਵਾਅਦੇ: ਅੱਗੇ-ਅੱਗੇ ਸਰਕਾਰ, ਪਿੱਛੇ-ਪਿੱਛੇ ਬੇਰੁਜ਼ਗਾਰ !    ਮਾੜੀ ਆਰਥਿਕਤਾ ਕਾਰਨ ਸਰਕਾਰ ਦੇ ਵਾਅਦਿਆਂ ਨੂੰ ਨਹੀਂ ਪਿਆ ਬੂਰ !    ਦੁੱਨੇਕੇ ਵਿੱਚ ਪਰਵਾਸੀ ਮਜ਼ਦੂਰ ਜਿਉਂਦਾ ਸੜਿਆ !    ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ !    ਕਾਂਗਰਸ ਨੂੰ ਅਗਵਾਈ ਦਾ ਮਸਲਾ ਤੁਰੰਤ ਨਜਿੱਠਣ ਦੀ ਲੋੜ: ਥਰੂਰ !    ਗਰੀਨ ਕਾਰਡ: ਅਮਰੀਕਾ ਵਿੱਚ ਲਾਗੂ ਹੋਿੲਆ ਨਵਾਂ ਕਾਨੂੰਨ !    

ਸਿਆਸੀ ਕਤਲ: ਮੁਲਜ਼ਮਾਂ ਨੂੰ ਪਨਾਹ ਦੇਣ ਵਾਲਾ ਕਾਬੂ

Posted On January - 15 - 2020

ਰਾਜਨ ਮਾਨ
ਮਜੀਠਾ, 14 ਜਨਵਰੀ
ਅਕਾਲੀ ਆਗੂ ਤੇ ਸਾਬਕਾ ਸਰਪੰਚ ਬਾਬਾ ਗੁਰਦੀਪ ਸਿੰਘ ਉਮਰਪੁਰਾ ਦੇ ਕਤਲ ਮਾਮਲੇ ਵਿਚ ਪੁਲੀਸ ਨੇ ਪਵਿੱਤਰ ਗੈਂਗ ਨਾਲ ਸਬੰਧਤ ਮੁਲਜ਼ਮਾਂ ਨੂੰ ਪਨਾਹ ਦੇਣ ਦੇ ਦੋਸ਼ ਹੇਠ ਲਵਪ੍ਰੀਤ ਸਿੰਘ ਲਵਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਪੁਲੀਸ ਨੇ ਮੁਲਜ਼ਮਾਂ ਦੇ ਸਾਰੇ ਬੈਂਕ ਖਾਤੇ ਸੀਲ ਕਰ ਦਿੱਤੇ ਹਨ ਅਤੇ ਪ੍ਰਾਪਰਟੀ ਵੇਚਣ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਪੁਲੀਸ ਨੇ ਸਾਰੇ ਪੈਟਰੋਲ ਪੰਪਾਂ ’ਤੇ ਮੁਲਜ਼ਮਾਂ ਦੇ ਇਸ਼ਤਿਹਾਰ ਲਗਾ ਕੇ ਉਨ੍ਹਾਂ ਨੂੰ ਤੇਲ ਨਾ ਦੇਣ ਦੀ ਹਦਾਇਤ ਜਾਰੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੀਆਈਏ ਸਟਾਫ ਅੰਮ੍ਰਿਤਸਰ ਦੇ ਇੰਸਪੈਕਟਰ ਵਿਕਰਾਂਤ ਸ਼ਰਮਾ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਵੱਲੋਂ ਅੱਜ ਤੜਕਸਾਰ ਗ਼ਲਤ ਅਨਸਰਾਂ ਦੀ ਤਲਾਸ਼ ਵਿਚ ਗਸ਼ਤ ਕੀਤੀ ਜਾ ਰਹੀ ਸੀ। ਜਦੋਂ ਇਹ ਟੀਮ ਮਜੀਠਾ ਤੋਂ ਪਿੰਡ ਸ਼ਾਮਨਗਰ ਵੱਲ ਜਾ ਰਹੀ ਸੀ ਤਾਂ ਇਤਲਾਹ ਮਿਲੀ ਕਿ ਪਵਿੱਤਰ ਗੈਂਗ ਨਾਲ ਸਬੰਧਤ ਦੋ ਵਿਅਕਤੀ, ਜਿਨ੍ਹਾਂ ਨੇ ਸਾਬਕਾ ਸਰਪੰਚ ਬਾਬਾ ਗੁਰਦੀਪ ਸਿੰਘ ਦਾ ਕਥਿਤ ਕਤਲ ਕੀਤਾ ਹੈ, ਅੱਜ ਵੀ ਕਿਸੇ ਨੂੰ ਮਾਰਨ ਦੀ ਤਿਆਰੀ ਵਿਚ ਹਨ ਤੇ ਉਨ੍ਹਾਂ ਕੋਲ ਨਾਜਾਇਜ਼ ਅਸਲਾ ਹੈ। ਇਸ ਸੂਚਨਾ ਦੇ ਆਧਾਰ ’ਤੇ ਪੁਲੀਸ ਨੇ ਨਾਕਾਬੰਦੀ ਕੀਤੀ ਤਾਂ ਸ਼ਾਮਨਗਰ ਵੱਲੋਂ ਇਕ ਵਿਅਕਤੀ ਆਉਂਦਾ ਦਿਸਿਆ, ਜਿਹੜਾ ਪੁਲੀਸ ਨੂੰ ਦੇਖ ਕੇ ਪਿੱਛੇ ਭੱਜਣ ਲੱਗਾ। ਉਸ ਨੂੰ ਕਾਬੂ ਕਰ ਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਲਵਪ੍ਰੀਤ ਸਿੰਘ ਉਰਫ਼ ਲਵਲੀ ਵਾਸੀ ਪਿੰਡ ਡੇਢ ਗਵਾਰ ਥਾਣਾ ਕੋਟਲੀ ਸੂਰਤ ਮੱਲੀ, ਗੁਰਦਾਸਪੁਰ ਦੱਸਿਆ। ਤਲਾਸ਼ੀ ਲੈਣ ’ਤੇ ਉਸ ਪਾਸੋਂ ਪਿਸਤੌਲ ਦੇਸੀ 32 ਬੋਰ ਤੇ ਚਾਰ ਕਾਰਤੂਸ ਬਰਾਮਦ ਹੋਏ। ਉਸ ਕੋਲੋਂ ਦੋ ਮੋਬਾਈਲ ਵੀ ਬਰਾਮਦ ਹੋਏ। ਲਵਪ੍ਰੀਤ ਸਿੰਘ ਖ਼ਿਲਾਫ਼ ਲੋੜੀਂਦੇ ਗੈਂਗਸਟਰਾਂ ਨੂੰ ਪਨਾਹ ਦੇਣ ਅਤੇ ਹਥਿਆਰ ਬਰਾਮਦ ਹੋਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ।


Comments Off on ਸਿਆਸੀ ਕਤਲ: ਮੁਲਜ਼ਮਾਂ ਨੂੰ ਪਨਾਹ ਦੇਣ ਵਾਲਾ ਕਾਬੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.