ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣ: ਲੌਂਗੋਵਾਲ

Posted On January - 17 - 2020

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 16 ਜਨਵਰੀ
ਦਿੱਲੀ ਸਮੇਤ ਹੋਰ ਸ਼ਹਿਰਾਂ ਵਿਚ 1984 ’ਚ ਕੀਤਾ ਗਿਆ ਸਿੱਖ ਕਤਲੇਆਮ ਅਣਮਨੁੱਖੀ ਕਾਰੇ ਦੀ ਸਿਖ਼ਰ ਸੀ ਜਿਸ ਦੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਇਹ ਸ਼ਬਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ 1984 ਸਿੱਖ ਕਤਲੇਆਮ ਨਾਲ ਸਬੰਧਤ ਜਸਟਿਸ ਐਸ.ਐਨ. ਢੀਂਗਰਾ ਦੀ ਅਗਵਾਈ ਵਾਲੀ ਐਸ.ਆਈ.ਟੀ. ਵੱਲੋਂ ਆਪਣੀ ਜਾਂਚ ਰਿਪੋਰਟ ਦਿੱਤੇ ਜਾਣ ’ਤੇ ਪ੍ਰਤੀਕਿਰਿਆ ਦਿੰਦਿਆਂ ਕਹੇ ਹਨ। ਉਨ੍ਹਾਂ ਕਿਹਾ ਕਿ 1984 ਵਿਚ ਵੱਖ-ਵੱਖ ਰੇਲਵੇ ਸਟੇਸ਼ਨਾਂ ’ਤੇ ਸਿੱਖ ਯਾਤਰੀਆਂ ਦੀ ਰੇਲ ਗੱਡੀਆਂ ’ਚੋਂ ਉਤਾਰ ਕੇ ਹੱਤਿਆ ਕੀਤੀ ਗਈ ਸੀ। ਇਸ ਮੌਕੇ ਨਾ ਕਿਸੇ ਨੇ ਸਿੱਖਾਂ ਨੂੰ ਬਚਾਇਆ ਅਤੇ ਨਾ ਹੀ ਕਿਸੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਸਟਿਸ ਢੀਂਗਰਾ ਕਮੇਟੀ ਵੱਲੋਂ ਦਿੱਤੀ ਗਈ ਰਿਪੋਰਟ ਵਿਚ ਸਾਫ਼ ਹੋ ਗਿਆ ਹੈ ਕਿ ਪਹਿਲੀ ਅਤੇ 2 ਨਵੰਬਰ 1984 ਨੂੰ ਦਿੱਲੀ ਦੇ ਪੰਜ ਰੇਲਵੇ ਸਟੇਸ਼ਨਾਂ ’ਤੇ ਸਿੱਖਾਂ ਦੀ ਨਸਲਕੁਸ਼ੀ ਕੀਤੀ ਗਈ ਸੀ। ਇਹ ਵੀ ਸਾਫ਼ ਹੋਇਆ ਹੈ ਕਿ ਪੁਲੀਸ ਨੇ ਆਪਣੀ ਬਣਦੀ ਜ਼ਿੰਮੇਵਾਰੀ ਨਹੀਂ ਨਿਭਾਈ। ਇਸ ਮਾਮਲੇ ਵਿਚ ਨਾ ਹੀ ਘਟਨਾ ਤੇ ਨਾ ਹੀ ਅਪਰਾਧ ਅਨੁਸਾਰ ਐਫਆਈਆਰ ਦਰਜ ਕੀਤੀ ਗਈ। ਇਸ ਤੋਂ ਇਲਾਵਾ ਕਈ ਸ਼ਿਕਾਇਤਾਂ ਨੂੰ ਇਕ ਐਫਆਈਆਰ ਵਿਚ ਹੀ ਮਿਲਾ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਮਾਮਲਿਆਂ ਵਿਚ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 35 ਸਾਲ ਬਾਅਦ ਅਜੇ ਤੱਕ ਸਿੱਖ ਇਨਸਾਫ਼ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਜਾਂਚ ਰਿਪੋਰਟ ਦੇ ਆਧਾਰ ’ਤੇ ਇਨਸਾਫ਼ ਦਿੱਤਾ ਜਾਵੇ ਤੇ ਸਿੱਖ ਕਤਲੇਆਮ ਦੇ ਹਰ ਦੋਸ਼ੀ ਨੂੰ ਸਖ਼ਤ ਸਜ਼ਾ ਮਿਲੇ ਅਤੇ ਨਿਆਂ ਦੇਣ ਵਿਚ ਹੁਣ ਹੋਰ ਦੇਰੀ ਨਹੀਂ ਹੋਣੀ ਚਾਹੀਦੀ।

 


Comments Off on ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣ: ਲੌਂਗੋਵਾਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.