ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਸੀਏਏ ਲੋਕਾਂ ਨੂੰ ਨਾਗਰਿਕਤਾ ਦੇਣ ਲਈ: ਮੇਘਵਾਲ

Posted On January - 12 - 2020

ਕੇਂਦਰੀ ਮੰਤਰੀ ਅਰਜਨ ਮੇਘਵਾਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਪਵਨ ਸ਼ਰਮਾ

ਮਨੋਜ ਸ਼ਰਮਾ
ਬਠਿੰਡਾ, 11 ਜਨਵਰੀ
ਅੱਜ ਕੇਂਦਰ ਸਰਕਾਰ ਦੇ ਰਾਜ ਮੰਤਰੀ ਅਰਜਨ ਰਾਮ ਮੇਘਵਾਲ ਨੇ ਇੱਥੇ ਸੀਏਏ ਦੇ ਹੱਕ ਵਿਚ ਸਥਾਨਕ ਭਾਜਪਾ ਵਰਕਰਾਂ ਨੂੰ ਨਾਲ ਲੈ ਕੇ ਸ਼ਹਿਰ ਵਿਚ ਰੈਲੀ ਕੱਢੀ। ਇਹ ਰੈਲੀ ਫਾਇਰ ਬ੍ਰਿਗੇਡ ਚੌਕ ਤੋਂ ਸ਼ੁਰੂ ਤੇ ਬ੍ਰਿਗੇਡ ਚੌਕ ਵਿਚ ਸਮਾਪਤ ਹੋਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਵਿਨੋਦ ਕੁਮਾਰ ਬਿੰਟਾ, ਦਿਆਲ ਦਾਸ ਸੋਢੀ ਅਤੇ ਪੰਜਾਬ ਦੇ ਮੀਡੀਆ ਇੰਚਾਰਜ ਸੁਨੀਲ ਗਰਗ ਮੌਜੂਦ ਸਨ। ਰੈਲੀ ਤੋਂ ਪਹਿਲਾਂ ਅਰਜਨ ਰਾਮ ਮੇਘਵਾਲ ਨੇ ਬਠਿੰਡਾ ਵਿਚ ਮੀਡੀਆ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਦੀ ਸ਼ਲਾਘਾ ਕਰਦਿਆਂ ਸੀਏਏ ਨੂੰ ਸਹੀ ਕਰਾਰ ਦਿੱਤਾ।
ਉਨ੍ਹਾਂ ਕਿਹਾ ਕਿ ਸੀਏਏ ਦੇਸ਼ ਦੇ ਲੋਕਾਂ ਨੂੰ ਨਾਗਰਿਕਤਾ ਦੇਣ ਲਈ ਹੈ ਨਾ ਕੇ ਖੋਹਣ ਲਈ। ਉਨ੍ਹਾਂ ਦੇਸ਼ ਵਿਚ ਸੀਏਏ ਦੇ ਵਿਰੋਧ ਵਿਚ ਉੱਠੀ ਮੁਹਿੰਮ ਨੂੰ ਕਾਂਗਰਸ ਸਣੇ ਵਿਰੋਧੀ ਪਾਰਟੀਆਂ ਵੱਲੋਂ ਗ਼ਲਤ ਪ੍ਰਚਾਰ ਕਰਨ ਦਾ ਹਿੱਸਾ ਦੱਸਿਆ। ਉਨ੍ਹਾਂ ਕਿਹਾ ਕਿ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਅੱਗੇ ਵਧ ਰਿਹਾ ਹੈ। ਉਨ੍ਹਾਂ ਸੀਏਏ ਖ਼ਿਲਾਫ਼ ਕੀਤੇ ਜਾ ਰਹੇ ਪ੍ਰਚਾਰ ਨੂੰ ਠੱਲ੍ਹਣ ਲਈ ਦੇਸ਼ ਭਰ ਵਿਚ 250 ਪ੍ਰੈੱਸ ਕਾਨਫਰੰਸਾਂ ਅਤੇ ਇਕ ਲੱਖ ਤੋਂ ਵੱਧ ਮੀਟਿੰਗ ਕੀਤੀਆਂ ਜਾਣਗੀਆਂ। ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕੇ ਜੇ ਕੋਈ ਸੂਬਾ ਇਸ ਸੀਏਏ ਨੂੰ ਲਾਗੂ ਨਹੀਂ ਕਰੇਗਾ ਤਾਂ ਉਸ ਸੂਬੇ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


Comments Off on ਸੀਏਏ ਲੋਕਾਂ ਨੂੰ ਨਾਗਰਿਕਤਾ ਦੇਣ ਲਈ: ਮੇਘਵਾਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.