ਆਈਸੀਐੱਮਆਰ ਦੇ ਸੀਨੀਅਰ ਵਿਗਿਆਨੀ ਦੀ ਕਰੋਨਾ ਰਿਪੋਰਟ ਪਾਜ਼ੇਟਿਵ !    ਸਿਰਸਾ ਵਿੱਚ ਕਰੋਨਾ ਦੇ 28 ਨਵੇਂ ਕੇਸ ਸਾਹਮਣੇ ਆਉਣ ਨਾਲ ਦਹਿਸ਼ਤ !    ਕੇਜਰੀਵਾਲ ਵੱਲੋਂ ਦਿੱਲੀ ਦੀਆਂ ਹੱਦਾਂ ਸੀਲ ਕਰਨ ਦਾ ਐਲਾਨ !    ਨੌਸ਼ਹਿਰਾ ਸੈਕਟਰ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਤਿੰਨ ਦਹਿਸ਼ਤਗਰਦ ਹਲਾਕ !    ਨਾਰਕੋ ਟੈਰਰ ਮਾਡਿਊਲ ਦਾ ਪਰਦਾਫਾਸ਼, ਜੈਸ਼ ਦੇ 6 ਮੈਂਬਰ ਗ੍ਰਿਫ਼ਤਾਰ !    ਕਰੋਨਾ ਨਾਲ 5934 ਮੌਤਾਂ, ਭਾਰਤ ਨੌਵੇਂ ਤੋਂ ਸੱਤਵੇਂ ਸਥਾਨ ’ਤੇ ਪੁੱਜਾ !    ਸੰਗੀਤਕਾਰ ਵਾਜਿਦ ਖ਼ਾਨ ਦੀ ਕਰੋਨਾ ਨਾਲ ਮੌਤ !    ਕਰੋਨਾ: ਪਟਿਆਲਾ ’ਚ ਆਸ਼ਾ ਵਰਕਰ ਸਮੇਤ 4 ਪਾਜ਼ੇਟਿਵ ਕੇਸ !    ਪੀੜਤ ਪਰਿਵਾਰ ਵੱਲੋਂ ਪੁਲੀਸ ’ਤੇ ਬਿਆਨ ਨਾ ਲੈਣ ਦੇ ਦੋਸ਼ !    ਵੇ ਹੋਵੇ ਅਨਲੌਕ ਵਿੱਚ ਇਨ੍ਹਾਂ ਨੂੰ ਕਰੋਨਾ, ਉਭਰੇ ਕੋਈ ਖੂਨ ਨਵਾਂ !    

ਸੁਖਬੀਰ ਦੀ ਅਗਵਾਈ ’ਚ ਸ਼ਾਹ ਨੂੰ ਮਿਲਿਆ ਅਕਾਲੀ ਵਫ਼ਦ

Posted On January - 13 - 2020

* ਸ਼ਾਹ ਨੂੰ ਨਿੱਜੀ ਦਖ਼ਲ ਦੇ ਕੇ ਰਾਜੋਆਣਾ ਦੀ ਸਜ਼ਾ ਮੁਆਫ਼ ਕਰਵਾਉਣ ਤੇ ਜਲਦੀ ਰਿਹਾਈ ਯਕੀਨੀ ਬਣਾਉਣ ਦੀ ਅਪੀਲ

* ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੌਮੀ ਕਮੇਟੀ ਬਣਾਉਣ ਦੀ ਅਪੀਲ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿਚ ਮੁਲਾਕਾਤ ਕਰਦੇ ਹੋਏ ਸੁਖਬੀਰ ਬਾਦਲ।

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 12 ਜਨਵਰੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਅਕਾਲੀ ਵਫ਼ਦ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਿੱਜੀ ਦਖ਼ਲ ਦੇ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਕਰਵਾਉਣ ਤੇ ਜਲਦੀ ਰਿਹਾਈ ਯਕੀਨੀ ਬਣਾਉਣ ਦੀ ਅਪੀਲ ਕੀਤੀ। ਵਫਦ ਨੇ ਗ੍ਰਹਿ ਮੰਤਰੀ ਨੂੰ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਦੇਸ਼ ਭਰ ’ਚ ਮਨਾਉਣ ਲਈ ਇੱਕ ਕੌਮੀ ਕਮੇਟੀ ਬਣਾਉਣ ਦੀ ਅਪੀਲ ਵੀ ਕੀਤੀ।
ਕੇਂਦਰੀ ਮੰਤਰੀ ਕੋਲ ਭਾਈ ਰਾਜੋਆਣਾ ਦਾ ਮਾਮਲਾ ਉਠਾਉਂਦਿਆਂ ਅਕਾਲੀ ਵਫ਼ਦ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਬਿਨਾਂ ਕਿਸੇ ਪੈਰੋਲ ਤੋਂ 24 ਸਾਲ ਦੀ ਕੈਦ ਭੁਗਤ ਚੁੱਕਿਆ ਹੈ। ਵਫ਼ਦ ਨੇ ਕਿਹਾ ਕਿ ਸੰਵਿਧਾਨ ਦੀ ਧਾਰਾ 72 ਤਹਿਤ ਐੱਸਜੀਪੀਸੀ ਨੇ 25 ਅਪਰੈਲ 2012 ਨੂੰ ਰਾਸ਼ਟਰਪਤੀ ਕੋਲ ਰਹਿਮ ਦੀ ਅਪੀਲ ਪਾਈ ਸੀ, ਜਿਸ ਦੀ ਅਜੇ ਸੁਣਵਾਈ ਹੋਣੀ ਬਾਕੀ ਹੈ। ਵਫ਼ਦ ਨੇ ਇਹ ਵੀ ਦੱਸਿਆ ਕਿ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮਨੁੱਖੀ ਹਮਦਰਦੀ ਵਜੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ ਕਰਨ ਦਾ ਐਲਾਨ ਕਰ ਦਿੱਤਾ ਗਿਆ ਸੀ। ਇਸੇ ਦੌਰਾਨ ਵਫ਼ਦ ਨੇ ਸ੍ਰੀ ਸ਼ਾਹ ਨੂੰ 12 ਅਪਰੈਲ ਨੂੰ ਆ ਰਹੇ ਗੁਰੂ ਤੇਗ ਬਹਾਦਰ ਦੇ 399ਵੇਂ ਪ੍ਰਕਾਸ਼ ਪੁਰਬ ਬਾਰੇ ਜਾਣੂ ਕਰਵਾਇਆ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗ੍ਰਹਿ ਮੰਤਰੀ ਨੂੰ ਬੇਨਤੀ ਕੀਤੀ ਕਿ ਕੇਂਦਰ ਸਰਕਾਰ ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੌਮੀ ਪੱਧਰੀ ਕਮੇਟੀ ਕਾਇਮ ਕਰੇ ਜਿਸ ਤਰ੍ਹਾਂ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਬਣਾਈ ਸੀ। ਵਫਦ ਨੇ ਗ੍ਰਹਿ ਮੰਤਰੀ ਨੂੰ ਗੁਰੂ ਸਾਹਿਬ ਦੀ ਯਾਦ ’ਚ ਦਿੱਲੀ ’ਚ ਯਾਦਗਾਰ ਬਣਾਉਣ ਤੇ ਇਸ ਦਿਹਾੜੇ ’ਤੇ ਕੌਮੀ ਛੁੱਟੀ ਦਾ ਐਲਾਨ ਕਰਨ ਦੀ ਮੰਗ ਵੀ ਕੀਤੀ। ਅਕਾਲੀ ਦਲ ਪ੍ਰਧਾਨ ਨੇ ਐੱਸਜੀਪੀਸੀ ਦੇ ਵਫ਼ਦ ਨੂੰ ਨਨਕਾਣਾ ਸਾਹਿਬ ਜਾਣ ਦੀ ਆਗਿਆ ਨਾ ਦਿੱਤੇ ਜਾਣ ਦਾ ਮਾਮਲਾ ਵੀ ਉਠਾਇਆ, ਜੋ ਗੁਰਦੁਆਰਾ ਜਨਮ ਅਸਥਾਨ ’ਤੇ ਹੋਏ ਹਮਲੇ ਤੇ ਸਿੱਖਾਂ ਉੱਤੇ ਹੋ ਰਹੇ ਅੱਤਿਅਚਾਰਾਂ ਦੇ ਮਾਮਲਿਆਂ ਦੀ ਪੜਤਾਲ ਲਈ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਾ ਚਾਹੁੰਦਾ ਹੈ।


Comments Off on ਸੁਖਬੀਰ ਦੀ ਅਗਵਾਈ ’ਚ ਸ਼ਾਹ ਨੂੰ ਮਿਲਿਆ ਅਕਾਲੀ ਵਫ਼ਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.