ਇਕ ਹਫ਼ਤੇ ਲਈ ਦੋ ਦਰਜਨ ਰੇਲ ਗੱਡੀਆਂ ਦੇ ਰੂਟ ਰੱਦ !    ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ !    ਜਲ ਸੈਨਾ ਦਾ ਮਿੱਗ ਹਾਦਸਾਗ੍ਰਸਤ !    ਸਰਕਾਰ ਦੀ ਅਣਦੇਖੀ ਕਾਰਨ ਕਈ ਕਾਲਜਾਂ ਦੇ ਬੰਦ ਹੋਣ ਦੀ ਤਿਆਰੀ !    ਸਰਕਾਰੀ ਵਾਅਦੇ: ਅੱਗੇ-ਅੱਗੇ ਸਰਕਾਰ, ਪਿੱਛੇ-ਪਿੱਛੇ ਬੇਰੁਜ਼ਗਾਰ !    ਮਾੜੀ ਆਰਥਿਕਤਾ ਕਾਰਨ ਸਰਕਾਰ ਦੇ ਵਾਅਦਿਆਂ ਨੂੰ ਨਹੀਂ ਪਿਆ ਬੂਰ !    ਦੁੱਨੇਕੇ ਵਿੱਚ ਪਰਵਾਸੀ ਮਜ਼ਦੂਰ ਜਿਉਂਦਾ ਸੜਿਆ !    ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ !    ਕਾਂਗਰਸ ਨੂੰ ਅਗਵਾਈ ਦਾ ਮਸਲਾ ਤੁਰੰਤ ਨਜਿੱਠਣ ਦੀ ਲੋੜ: ਥਰੂਰ !    ਗਰੀਨ ਕਾਰਡ: ਅਮਰੀਕਾ ਵਿੱਚ ਲਾਗੂ ਹੋਿੲਆ ਨਵਾਂ ਕਾਨੂੰਨ !    

ਸੁਖਬੀਰ ਦੇ ਤਾਨਾਸ਼ਾਹੀ ਵਤੀਰੇ ਕਾਰਨ ਵੱਡੇ ਆਗੂਆਂ ਨੇ ਦੂਰੀ ਬਣਾਈ: ਸੇਖਵਾਂ

Posted On January - 17 - 2020

ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ
ਕਾਹਨੂੰਵਾਨ/ਬਟਾਲਾ, 16 ਜਨਵਰੀ
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਮੀਟਿੰਗ ਪਿੰਡ ਸੇਖਵਾਂ ਵਿਚ ਪਾਰਟੀ ਦੇ ਸਕੱਤਰ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਤੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਸ੍ਰੀ ਸੇਖਵਾਂ ਨੇ ਕਿਹਾ ਕਿ ਜਲਦੀ ਪਾਰਟੀ ਦੇ ਜ਼ਿਲ੍ਹਾ ਪੱਧਰੀ ਢਾਂਚੇ ਕਾਇਮ ਕੀਤੇ ਜਾਣਗੇ। ਇਸ ਮੌਕੇ ਸ੍ਰੀ ਸੇਖਵਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀਆਂ ਪਾਰਟੀ ਤੇ ਪੰਥ ਵਿਰੋਧੀ ਨੀਤੀਆਂ ਅਤੇ ਤਾਨਾਸ਼ਾਹੀ ਖ਼ਿਲਾਫ਼ ਰਣਜੀਤ ਸਿੰਘ ਬ੍ਰਹਮਪੁਰਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ। ਰਾਜ ਸਭਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਵਜੋਂ ਵਿਚਰੇ ਸੁਖਦੇਵ ਸਿੰਘ ਢੀਂਡਸਾ ਨੇ ਵੀ ਸੁਖਬੀਰ ਬਾਦਲ ਅਤੇ ਬਾਦਲ ਪਰਿਵਾਰ ਦੀਆਂ ਆਪਹੁਦਰੀਆਂ ਕਾਰਨ ਹੀ ਅਸਤੀਫ਼ਾ ਦਿੱਤਾ ਹੈ ਅਤੇ ਹੁਣ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਬਾਦਲ ਪਰਿਵਾਰ ਦੀਆਂ ਸ਼੍ਰੋਮਣੀ ਅਕਾਲੀ ਦਲ ਵਿਰੋਧੀ ਕਾਰਵਾਈਆਂ ਦੇ ਰੋਸ ਵਜੋਂ ਹੀ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਨੇੜ ਭਵਿੱਖ ਵਿਚ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨਾਲ ਜੁੜਨ ਦੀ ਭਵਿੱਖਬਾਣੀ ਕਰਦਿਆਂ ਆਖਿਆ ਕਿ ਇਹ ਪਾਰਟੀ ਕਿਸੇ ਵਿਅਕਤੀ ਵਿਸ਼ੇਸ਼ ਦੀ ਜਾਗੀਰ ਨਹੀਂ ਪਰ ਬਾਦਲ ਪਰਿਵਾਰ ਨੇ ਆਪਣੀਆਂ ਮਨਮਰਜ਼ੀਆਂ ਕਰਕੇ ਪਾਰਟੀ ਦੀ ਸਾਖ਼ ਨੂੰ ਖੋਰਾ ਲਾਇਆ ਹੈ। ਸੂਬਾ ਸਰਕਾਰ ਬਾਰੇ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਹਰ ਮੁਹਾਜ਼ ’ਤੇ ਫ਼ੇਲ੍ਹ ਹੋ ਚੁੱਕੀ ਹੈ ਤੇ ਲੋਕਾਂ ਦਾ ਧਿਆਨ ਵੰਡਣ ਲਈ ਬਾਜਵਾ ਬਨਾਮ ਕੈਪਟਨ ਦੀ ਲੜਾਈ ਦਾ ਡਰਾਮਾ ਕੀਤਾ ਜਾ ਰਿਹਾ ਹੈ।


Comments Off on ਸੁਖਬੀਰ ਦੇ ਤਾਨਾਸ਼ਾਹੀ ਵਤੀਰੇ ਕਾਰਨ ਵੱਡੇ ਆਗੂਆਂ ਨੇ ਦੂਰੀ ਬਣਾਈ: ਸੇਖਵਾਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.