ਹਰ ਧਰਮ ਦੇ ਲੋਕਾਂ ’ਚ ਉਮੜੀ ਤਾਂਘ ਆਜ਼ਾਦੀ ਦੀ !    ਦੁੱਖ ਦੀ ਗੱਠੜੀ !    ਕੈਨੇਡਾ ਦਾ ਪਾਣੀ ’ਚ ਘਿਰਿਆ ਸ਼ਹਿਰ ਵਿਕਟੋਰੀਆ !    ਝੂਠ ਨੀ ਮਾਏ ਝੂਠ... !    ਕੁਝ ਪਲ !    ਪੰਜਾਬੀ ਸਾਹਿਤ ਆਲੋਚਕ ਦੀ ਸਮੁੱਚੀ ਰਚਨਾਵਲੀ !    ਤਰਕ ਦਾ ਸੰਵਾਦ ਰਚਾਉਂਦੀ ਕਹਾਣੀ !    ਬਿਰਹਾ ਦਾ ਸੁਲਤਾਨ !    ਰਿਸ਼ਤਿਆਂ ਦੀ ਕਲਾਤਮਿਕ ਪੇਸ਼ਕਾਰੀ !    ਸੁਧਾਰ ਦਾ ਮਾਰਗ ਦੱਸਦੀ ਪੁਸਤਕ !    

ਸੜਕ ਹਾਦਸਿਆਂ ਨੇ ਲਈਆਂ ਚਾਰ ਜ਼ਿੰਦਗੀਆਂ

Posted On January - 13 - 2020

ਬੰਗਾ ਵਿੱਚ ਹਾਦਸੇ ’ਚ ਹਲਾਕ ਹੋਏ ਗੁਰਪ੍ਰੀਤ ਸਿੰਘ ਉਰਫ਼ ਗੋਪੀ ਦੀ ਪੁਰਾਣੀ ਤਸਵੀਰ।

ਸੁਰਜੀਤ ਮਜਾਰੀ
ਬੰਗਾ, 12 ਜਨਵਰੀ
ਸਥਾਨਕ ਫਗਵਾੜਾ ਰੋਡ ’ਤੇ ਥਾਣਾ ਸਦਰ ਕੋਲ ਵਾਪਰੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਿੰਡ ਬਾਹੜੋਵਾਲ ਦੇ ਵਸਨੀਕ ਗੁਰਪ੍ਰੀਤ ਸਿੰਘ ਉਰਫ਼ ਗੋਪੀ (27) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਆਪਣੀ ਸਕੂਟੀ ’ਤੇ ਰਾਤ ਨੂੰ ਆਪਣੇ ਪਿੰਡ ਪਰਤ ਰਿਹਾ ਸੀ ਤਾਂ ਰਸਤੇ ’ਚ ਮੁੱਖ ਮਾਰਗ ਵਾਲੇ ਪੁਲ ਦੀ ਕੰਧ ਨਾਲ ਉਸ ਦੀ ਟੱਕਰ ਹੋ ਗਈ। ਇਸ ਦੌਰਾਨ ਉਸ ਦੇ ਸਿਰ ਵਿੱਚ ਸੱਟ ਵੱਜਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਦੀ ਪੁਲੀਸ ਨੇ ਉਸ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮਿਤ੍ਰਕ ਐਲਾਨ ਦਿੱਤਾ। ਗੁਰਪ੍ਰੀਤ ਸਿੰਘ ਭਾਰਤੀ ਜੀਵਨ ਬੀਮਾ ਨਿਗਮ ਦੀ ਸਥਾਨਕ ਸ਼ਾਖਾ ’ਚ ਏਜੰਟ ਸੀ ਅਤੇ ਇੱਕ ਦਿਨ ਪਹਿਲਾਂ ਹੀ ਉਸ ਨੇ 100 ਵਿਅਕਤੀਆਂ ਦੀਆਂ ਪਾਲਸੀਆਂ ਕੀਤੀਆਂ ਸਨ।
ਬਟਾਲਾ (ਹਰਜੀਤ ਪਰਮਾਰ): ਥਾਣਾ ਸੇਖਵਾਂ ਦੇ ਪਿੰਡ ਰਜਾਦਾ ਨੇੜੇ ਦੋ ਮੋਟਰਸਾਈਕਲਾਂ ਦੀ ਹੋਈ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਪੁਲੀਸ ਨੇ ਟੱਕਰ ਮਾਰਨ ਵਾਲੇ ਮੋਟਰਸਾਈਕਲ ਸਵਾਰ ’ਤੇ ਕੇਸ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ।
ਥਾਣਾ ਸੇਖਵਾਂ ਦੇ ਏਐੱਸਆਈ ਪ੍ਰਤਾਪ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਵਾਸੀ ਪਿੰਡ ਰਜਾਦਾ ਨੇ ਸ਼ਿਕਾਇਤ ਦਰਜ ਕਵਰਾਈ ਹੈ ਕਿ ਉਸ ਦਾ ਪਿਤਾ ਮੋਟਰਸਾਈਕਲ ’ਤੇ ਆਪਣੇ ਘਰ ਵੱਲ ਆ ਰਿਹਾ ਸੀ। ਇਸ ਦੌਰਾਨ ਪਿੰਡ ਬੁੱਟਰ ਕਲਾਂ ਵੱਲੋਂ ਆ ਰਹੇ ਇੱਕ ਬਿਨਾਂ ਨੰਬਰ ਦੇ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਉਸ ਦਾ ਪਿਤਾ ਅਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਦੀ ਹਸਪਤਾਲ ਲੈ ਕੇ ਜਾਂਦੇ ਹੋਏ ਰਸਤੇ ਵਿੱਚ ਹੀ ਮੌਤ ਹੋ ਗਈ। ਏਐੱਸਆਈ ਨੇ ਦੱਸਿਆ ਕਿ ਸਤਨਾਮ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਟੱਕਰ ਮਾਰਨ ਵਾਲੇ ਮੋਟਰਸਾਈਕਲ ਚਾਲਕ ਤਲਵਿੰਦਰ ਸਿੰਘ ਵਾਸੀ ਬੁੱਟਰ ਕਲਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

ਹਾਦਸੇ ’ਚ ਨੁਕਸਾਨਿਆ ਮੋਟਰਸਾਈਕਲ

ਸਫ਼ਾਰੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਮਾਂ-ਪੁੱਤ ਦੀ ਮੌਤ

ਫਗਵਾੜਾ (ਜਸਬੀਰ ਸਿੰਘ ਚਾਨਾ): ਇੱਥੇ ਅੱਜ ਦੇਰ ਸ਼ਾਮ ਫ਼ਿਲੌਰ ਤੋਂ ਫਗਵਾੜਾ ਆ ਰਹੇ ਮੋਟਰਸਾਈਕਲ ਸਵਾਰ ਮਾਂ-ਪੁੱਤ ਦੀ ਸਫ਼ਾਰੀ ਦੀ ਟੱਕਰ ਵੱਜਣ ਕਾਰਨ ਮੌਤ ਹੋ ਗਈ। ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਆਂਦੀਆਂ ਗਈਆਂ ਹਨ।
ਐੱਸਐੱਚਓ ਸਿਟੀ ਉਂਕਾਰ ਸਿੰਘ ਨੇ ਦੱਸਿਆ ਕਿ ਪਿੰਡ ਵਿਰਕਾਂ ਕਲੋਨੀ ਦਾ ਵਸਨੀਕ ਅਜੈ ਕੁਮਾਰ (33) ਪੁੱਤਰ ਅਸ਼ੋਕ ਕੁਮਾਰ ਤੇ ਉਸ ਦੀ ਮਾਤਾ ਸੁਮਾ ਰਾਣੀ ਮੋਟਰਸਾਈਕਲ ਨੰਬਰ ਪੀਬੀ37ਈ-1278 ’ਤੇ ਫਗਵਾੜਾ ਵੱਲ ਨੂੰ ਆ ਰਹੇ ਸਨ। ਇਸ ਦੌਰਾਨ ਜਦੋਂ ਉਹ ਪਿੰਡ ਚਾਚੋਕੀ ਲਾਗੇ ਪੁੱਜੇ ਤਾਂ ਪਿੱਛੋਂ ਆ ਰਹੀ ਇਕ ਤੇਜ਼ ਰਫ਼ਤਾਰ ਸਫਾਰੀ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਮਾਂ-ਪੁੱਤ ਦੋਹਾਂ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਜ਼ਖ਼ਮੀ ਹਾਲਤ ’ਚ ਪਹਿਲਾਂ ਗਾਂਧੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨਣ ਮਗਰੋਂ ਲਾਸ਼ਾਂ ਸਿਵਲ ਹਸਪਤਾਲ ਭੇਜ ਦਿੱਤੀਆਂ। ਪੁਲੀਸ ਨੇ ਇਸ ਸਬੰਧੀ ਧਾਰਾ 304-ਏ ਤਹਿਤ ਕੇਸ ਦਰਜ ਕਰ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਐਸ.ਐਚ.ਓ ਨੇ ਦੱਸਿਆ ਕਿ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਤੋਂ ਸਫ਼ਾਰੀ ਗੱਡੀ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਸ਼ਨਾਖਤ ਕਰ ਕੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।


Comments Off on ਸੜਕ ਹਾਦਸਿਆਂ ਨੇ ਲਈਆਂ ਚਾਰ ਜ਼ਿੰਦਗੀਆਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.