ਜੰਨਤ ਕਿਵੇਂ ਬਣ ਰਿਹੈ ਦੋਜ਼ਖ !    ਪੰਜਾਬ ’ਚ ਬਿਜਲੀ ਮਹਿੰਗੀ ਕਿਉਂ? !    ਜ਼ਮਾਨੇ ਨੇ ਮਾਰੇ ਜਵਾਂ ਕੈਸੇ ਕੈਸੇ... !    ਟੈਸਟ ਟੀਮ ਦੇ ਐਲਾਨ ਤੋਂ ਪਹਿਲਾਂ ਇਸ਼ਾਂਤ ਜ਼ਖ਼ਮੀ !    ਸੁਪਰੀਮ ਕੋਰਟ ਵਲੋਂ ਜਸਟਿਸ ਵਰਮਾ ਕਮੇਟੀ ਦੀ ਰਿਪੋਰਟ ਬਾਰੇ ਕੇਂਦਰ ਨੂੰ ਨੋਟਿਸ !    ਅਲਾਹਾਬਾਦ ਦਾ ਨਾਮ ਬਦਲਣ ਦੇ ਮਾਮਲੇ ’ਚ ਯੂਪੀ ਸਰਕਾਰ ਨੂੰ ਨੋਟਿਸ !    ਦਿੱਲੀ ਚੋਣਾਂ: ਕਾਂਗਰਸ ਵਲੋਂ ਕੇਜਰੀਵਾਲ ਵਿਰੁਧ ਸਭਰਵਾਲ ਨੂੰ ਟਿਕਟ !    ਚੀਫ ਖਾਲਸਾ ਦੀਵਾਨ ਵੱਲੋਂ 64 ਨਵੇਂ ਮੈਂਬਰ ਨਾਮਜ਼ਦ !    ਕੈਪਟਨ ਵੱਲੋਂ ਐੱਨਐੱਚਏਆਈ ਦੇ ਚੇਅਰਮੈਨ ਨਾਲ ਮੁਲਾਕਾਤ !    ਕਾਂਗਰਸ ਵੱਲੋਂ ਪਾਰਟੀ ਸ਼ਾਸਿਤ ਰਾਜਾਂ ਲਈ ਕਮੇਟੀਆਂ ਗਠਿਤ !    

ਸੰਨੀ ਦਿਓਲ ਦੀ ਗੁੰਮਸ਼ੁਦਗੀ ਦੇ ਪੋਸਟਰ ਵੰਡੇ

Posted On January - 13 - 2020

ਕਾਂਗਰਸੀ ਕੌਂਸਲਰ ਗਣੇਸ਼ ਵਿੱਕੀ ਅਤੇ ਮੁਹੱਲਾ ਵਾਸੀ ਢੋਲ-ਢਮੱਕੇ ਨਾਲ ਸੰਸਦ ਮੈਂਬਰ ਸੰਨੀ ਦਿਓਲ ਦੀ ਗੁੰਮਸ਼ੁਦਗੀ ਦੇ ਪੋਸਟਰ ਵੰਡਦੇ ਹੋਏ।

ਐੱਨ.ਪੀ. ਧਵਨ
ਪਠਾਨਕੋਟ, 12 ਜਨਵਰੀ
ਲੋਕ ਸਭਾ ਚੋਣਾਂ ਤੋਂ ਬਾਅਦ ਅੱਠ ਮਹੀਨੇ ਬੀਤਣ ਬਾਅਦ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੰਸਦ ਮੈਂਬਰ ਸੰਨੀ ਦਿਓਲ ਆਪਣੇ ਹਲਕੇ ਵਿੱਚ ਬਹੁਤ ਘੱਟ ਦੇਖਣ ਨੂੰ ਮਿਲੇ ਹਨ। ਉਨ੍ਹਾਂ ਦੀ ਖੇਤਰ ਵਿੱਚ ਗੈਰ-ਹਾਜ਼ਰੀ ਨੂੰ ਕਾਂਗਰਸੀਆਂ ਨੇ ਮੁੱਦਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ ਅਤੇ ਸੰਸਦ ਮੈਂਬਰ ਦੀ ਗੁੰਮਸ਼ੁਦਗੀ ਦੇ ਪੋਸਟਰ ਸ਼ਹਿਰ ਵਿੱਚ ਲਗਾ ਦਿੱਤੇ ਹਨ।
ਸੰਸਦ ਮੈਂਬਰ ਸੰਨੀ ਦਿਓਲ ਦੀ ਗੁੰਮਸ਼ੁਦਗੀ ਦੇ ਇਹ ਪੋਸਟਰ ਕਾਂਗਰਸੀ ਕੌਂਸਲਰ ਗਣੇਸ਼ ਵਿੱਕੀ ਨੇ ਲਗਾਏ। ਉਨ੍ਹਾਂ ਢੋਲ ਢਮੱਕੇ ਨਾਲ ਗੁੰਮਸ਼ੁਦਗੀ ਦੇ ਪੋਸਟਰ ਆਪਣੇ ਵਾਰਡ ਦੇ ਕਈ ਖੇਤਰਾਂ ਵਿੱਚ ਲੋਕਾਂ ਨੂੰ ਵੰਡੇ ਅਤੇ ਕੈਂਟ ਰੇਲਵੇ ਸਟੇਸ਼ਨ ਨੇੜੇ ਦੀਵਾਰਾਂ ’ਤੇ ਵੀ ਲਗਾ ਦਿੱਤੇ ਹਨ। ਪੋਸਟਰ ਵੰਡਦੇ ਸਮੇਂ ਕੌਂਸਲਰ ਵਿੱਕੀ ਦਾ ਲੋਕਾਂ ਨੂੰ ਕਹਿਣਾ ਸੀ ਕਿ ਸਾਡਾ ਐੱਮ.ਪੀ. ਗੁੰਮ ਹੋ ਗਿਆ ਹੈ ਕ੍ਰਿਪਾ ਕਰ ਕੇ ਉਸ ਦੀ ਤਲਾਸ਼ ਕਰਨ ਵਿੱਚ ਮੱਦਦ ਕੀਤੀ ਜਾਵੇ। ਉਨ੍ਹਾਂ ਇਸ ਸਬੰਧੀ ਪ੍ਰਚਾਰ ਲਈ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਦਾ ਖੇਤਰ ਚੁਣਿਆ ਹੈ। ਇਸ ਮੌਕੇ ਬਿੱਟੂ, ਅਰੁਨ ਕੁਮਾਰ, ਸੂਰਜ, ਪਵਨ ਕੁਮਾਰ, ਦੇਸ ਰਾਜ ਤੇ ਸੋਨੂ ਆਦਿ ਵੀ ਹਾਜ਼ਰ ਸਨ।


Comments Off on ਸੰਨੀ ਦਿਓਲ ਦੀ ਗੁੰਮਸ਼ੁਦਗੀ ਦੇ ਪੋਸਟਰ ਵੰਡੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.