ਜੰਨਤ ਕਿਵੇਂ ਬਣ ਰਿਹੈ ਦੋਜ਼ਖ !    ਪੰਜਾਬ ’ਚ ਬਿਜਲੀ ਮਹਿੰਗੀ ਕਿਉਂ? !    ਜ਼ਮਾਨੇ ਨੇ ਮਾਰੇ ਜਵਾਂ ਕੈਸੇ ਕੈਸੇ... !    ਟੈਸਟ ਟੀਮ ਦੇ ਐਲਾਨ ਤੋਂ ਪਹਿਲਾਂ ਇਸ਼ਾਂਤ ਜ਼ਖ਼ਮੀ !    ਸੁਪਰੀਮ ਕੋਰਟ ਵਲੋਂ ਜਸਟਿਸ ਵਰਮਾ ਕਮੇਟੀ ਦੀ ਰਿਪੋਰਟ ਬਾਰੇ ਕੇਂਦਰ ਨੂੰ ਨੋਟਿਸ !    ਅਲਾਹਾਬਾਦ ਦਾ ਨਾਮ ਬਦਲਣ ਦੇ ਮਾਮਲੇ ’ਚ ਯੂਪੀ ਸਰਕਾਰ ਨੂੰ ਨੋਟਿਸ !    ਦਿੱਲੀ ਚੋਣਾਂ: ਕਾਂਗਰਸ ਵਲੋਂ ਕੇਜਰੀਵਾਲ ਵਿਰੁਧ ਸਭਰਵਾਲ ਨੂੰ ਟਿਕਟ !    ਚੀਫ ਖਾਲਸਾ ਦੀਵਾਨ ਵੱਲੋਂ 64 ਨਵੇਂ ਮੈਂਬਰ ਨਾਮਜ਼ਦ !    ਕੈਪਟਨ ਵੱਲੋਂ ਐੱਨਐੱਚਏਆਈ ਦੇ ਚੇਅਰਮੈਨ ਨਾਲ ਮੁਲਾਕਾਤ !    ਕਾਂਗਰਸ ਵੱਲੋਂ ਪਾਰਟੀ ਸ਼ਾਸਿਤ ਰਾਜਾਂ ਲਈ ਕਮੇਟੀਆਂ ਗਠਿਤ !    

ਹਿਮਾਚਲ ਪ੍ਰਦੇਸ਼ ਤੇ ਲੱਦਾਖ ’ਚ ਭੂਚਾਲ ਦੇ ਝਟਕੇ

Posted On January - 13 - 2020

ਸ਼ਿਮਲਾ/ਜੰਮੂ, 12 ਜਨਵਰੀ
ਹਿਮਾਚਲ ਪ੍ਰਦੇਸ਼ ਤੇ ਲੱਦਾਖ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਮੌਸਮ ਵਿਭਾਗ ਨੇ ਦੱਸਿਆ ਕਿ ਅੱਜ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਲੱਦਾਖ ਵਿੱਚ 5.3 ਦੀ ਰਫ਼ਤਾਰ ਨਾਲ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਵਿਭਾਗ ਅਨੁਸਾਰ ਸਵੇਰੇ 10.54 ਵਜੇ ਆਏ ਇਸ ਭੂਚਾਲ ਦੀ ਗਹਿਰਾਈ 10 ਕਿਲੋਮੀਟਰ ਤੇ ਇਸ ਦਾ ਮੁੱਖ ਕੇਂਦਰ ਮਕਬੂਜ਼ਾ ਕਸ਼ਮੀਰ ਸੀ। ਇਸੇ ਦੌਰਾਨ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ’ਚ ਆਏ ਭੂਚਾਲ ਦੀ ਰਫ਼ਤਾਰ ਰਿਕਟਰ ਸਕੇਲ ’ਤੇ 3.4 ਰਿਕਾਰਡ ਕੀਤੀ ਗਈ। ਇਸ ਭੂਚਾਲ ਦਾ ਕੇਂਦਰ ਕਾਂਗੜਾ ਜ਼ਿਲ੍ਹੇ ’ਚ ਪੰਜ ਕਿਲੋਮੀਟਰ ਦੀ ਗਹਿਰਾਈ ’ਚ ਸੀ। ਮੌਸਮ ਵਿਭਾਗ ਅਨੁਸਾਰ ਅੱਜ ਸਵੇਰੇ 11.55 ਵਜੇ ਕਾਂਗੜਾ ਜ਼ਿਲ੍ਹੇ ’ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਝਟਕੇ ਮਹਿਸੂਸ ਹੁੰਦਿਆਂ ਹੀ ਲੋਕ ਆਪਣੇ ਘਰਾਂ ’ਚੋਂ ਬਾਹਰ ਆ ਗਏ। ਦੋਵਾਂ ਥਾਵਾਂ ’ਤੇ ਕਿਸੇ ਕਿਸਮ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

-ਪੀਟੀਆਈ


Comments Off on ਹਿਮਾਚਲ ਪ੍ਰਦੇਸ਼ ਤੇ ਲੱਦਾਖ ’ਚ ਭੂਚਾਲ ਦੇ ਝਟਕੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.