ਫੁਟਬਾਲ: ਭਾਰਤ ਨੂੰ ਮਹਿਲਾ ਏਸ਼ੀਆ ਕੱਪ-2022 ਦੀ ਮੇਜ਼ਬਾਨੀ ਮਿਲੀ !    ਇੱਕ ਲਾਇਸੈਂਸ ’ਤੇ ਦੋ ਤੋਂ ਵੱਧ ਹਥਿਆਰ ਰੱਖਣਾ ਗੈਰਕਾਨੂੰਨੀ !    ਜ਼ੀਰਕਪੁਰ ਤੇ ਡੇਰਾਬੱਸੀ ਵਿਚ ਨਾਜਾਇਜ਼ ਖਣਨ ਜ਼ੋਰਾਂ ’ਤੇ !    ਫੁਟਬਾਲ: ਨਵੀਂ ਮੁੰਬਈ ’ਚ ਹੋਵੇਗਾ ਮਹਿਲਾ ਅੰਡਰ-17 ਵਿਸ਼ਵ ਕੱਪ ਦਾ ਫਾਈਨਲ !    ਅਨੁਸ਼ਾਸਨ ਪਿੱਛੇ ਲੁਕੇ ਖ਼ਤਰਨਾਕ ਇਰਾਦੇ !    ਸਾਕਾ ਨਨਕਾਣਾ ਸਾਹਿਬ !    ਸ਼ਿਵਾਲਿਕ ਦੀ ਸਭ ਤੋਂ ਉੱਚੀ ਚੋਟੀ ’ਤੇ ਸਥਿਤ ਪ੍ਰਾਚੀਨ ਸ਼ਿਵ ਮੰਦਿਰ !    ਗੰਗਸਰ ਜੈਤੋ ਦਾ ਮੋਰਚਾ !    ਸ਼੍ਰੋਮਣੀ ਕਮੇਟੀ ਵਿਚ ਵੱਡਾ ਪ੍ਰਬੰਧਕੀ ਫੇਰਬਦਲ !    ਪਰਗਟ ਸਿੰਘ ਦੀ ਕੈਪਟਨ ਨਾਲ ਮੁਲਾਕਾਤ ਅੱਜ !    

ਗ਼ਦਰੀ ਬਾਬਿਆਂ ਦਾ ਇਤਿਹਾਸ ਸਕੂਲਾਂ ’ਚ ਪੜ੍ਹਾਉਣ ਦੀ ਮੰਗ

Posted On January - 16 - 2020

ਨਿੱਜੀ ਪੱਤਰ ਪ੍ਰੇਰਕ
ਜਲੰਧਰ, 15 ਜਨਵਰੀ
ਗ਼ਦਰ ਮੈਮੋਰੀਅਲ ਸੁਸਾਇਟੀ ਕੈਨੇਡਾ ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀ ਦੇ ਆਗੂਆਂ ਨੇ ਭਾਰਤ ਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਦੇਸ਼ ਦੇ ਸਕੂਲਾਂ ਵਿਚ ਗ਼ਦਰੀ ਯੋਧਿਆਂ ਦਾ ਇਤਿਹਾਸ ਪੜ੍ਹਾਇਆ ਜਾਵੇ। ਗ਼ਦਰ ਮੈਮੋਰੀਅਲ ਸੁਸਾਇਟੀ ਕੈਨੇਡਾ ਦੇ ਆਗੂ ਡਾ. ਗੁਰਵਿੰਦਰ ਸਿੰਘ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀ ਦੇ ਮੁੱਖ ਸੇਵਾਦਾਰ ਭਾਈ ਬਲਵੀਰ ਸਿੰਘ ਨਿੱਝਰ ਨੇ ਕਿਹਾ ਕਿ ਗ਼ਦਰੀ ਬਾਬਿਆਂ ਦੇ ਇਤਿਹਾਸ ਨੂੰ ਸੰਭਾਲਣ ਦਾ ਉਪਰਾਲਾ ਸੰਗਤ ਦੀ ਮਦਦ ਨਾਲ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕੇਂਦਰੀ ਸਿੱਖ ਅਜਾਇਬਘਰ ਵਿਚ ਬਾਬਾ ਸੋਹਣ ਸਿੰਘ ਭਕਨਾ ਦੀ ਤਸਵੀਰ ਲਾਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ।
ਆਗੂਆਂ ਨੇ ਦੱਸਿਆ ਕਿ ਗ਼ਦਰ ਲਹਿਰ ਦੇ ਯੋਧਿਆਂ ਦੀਆਂ ਸ਼ਹੀਦੀਆਂ ਨੂੰ ਕੈਨੇਡਾ ਦੀ ਸਰਕਾਰ ਵੱਲੋਂ ਬਹੁਤ ਮਾਣ ਦਿੱਤਾ ਜਾਂਦਾ ਹੈ। ਸਰੀ ਦੇ ਗੁਰਦੁਆਰੇ ਵਿਚ ਵਿਸ਼ਾਲ ਮਿਊਜ਼ੀਅਮ ਅਤੇ ਲਾਇਬ੍ਰੇਰੀ ਤਿਆਰ ਕੀਤੀ ਜਾ ਰਹੀ ਹੈ, ਜਿਸ ਵਿਚ ਗ਼ਦਰੀ ਸਿੱਖ ਬਾਬਿਆਂ ਦਾ ਇਤਿਹਾਸ ਤੇ ਯਾਦਗਾਰਾਂ ਸਾਂਭੀਆਂ ਜਾਣਗੀਆਂ। ਹੋਰ ਸਿੱਖ ਇਤਿਹਾਸ ਦੇ ਨਾਇਕਾਂ ਦੀਆਂ ਤਸਵੀਰਾਂ ਵੀ ਮਿਊਜ਼ੀਅਮ ਦਾ ਸ਼ਿੰਗਾਰ ਬਣਨਗੀਆਂ। ਬੁੱਧੀਜੀਵੀਆਂ ਦੀ ਕਾਨਫਰੰਸ ਲਈ ਆਡੀਟੋਰੀਅਮ ਸਥਾਪਤ ਕੀਤਾ ਜਾ ਰਿਹਾ ਹੈ। ਇਸ ਮੌਕੇ ਸਿੱਖ ਚਿੰਤਕ ਮਹਿੰਦਰ ਸਿੰਘ ਮਹਿਸਮਪੁਰ ਅਤੇ ਪ੍ਰੋ. ਬਲਵਿੰਦਰਪਾਲ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਨੇ ਮੰਗ ਕੀਤੀ ਕਿ ਦੇਸ਼ ਭਗਤਾਂ ਤੇ ਗ਼ਦਰੀ ਬਾਬਿਆਂ ਦਾ ਇਤਿਹਾਸ ਸਕੂਲਾਂ ਦੇ ਸਿਲੇਬਸ ਵਿਚ ਸ਼ਾਮਲ ਕੀਤਾ ਜਾਵੇ।


Comments Off on ਗ਼ਦਰੀ ਬਾਬਿਆਂ ਦਾ ਇਤਿਹਾਸ ਸਕੂਲਾਂ ’ਚ ਪੜ੍ਹਾਉਣ ਦੀ ਮੰਗ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.