ਅਖ਼ਿਲੇਸ਼ ਨੂੰ ਖ਼ਤਰਾ: ‘ਸਪਾ’ ਮੈਂਬਰਾਂ ਵੱਲੋਂ ਵਿਧਾਨ ਸਭਾ ’ਚ ਹੰਗਾਮਾ !    ਡੋਪ ਨਮੂਨੇ ਲਈ ‘ਪ੍ਰਾਕਸੀ’ ਭੇਜਣ ’ਤੇ ਅਮਿਤ ਦਾਹੀਆ ਉੱਪਰ ਚਾਰ ਸਾਲਾਂ ਲਈ ਪਾਬੰਦੀ !    ਕਾਂਗਰਸ ਨੇ ਪ੍ਰਿਯੰਕਾ ਨੂੰ ਰਾਜ ਸਭਾ ਭੇਜਣ ਬਾਰੇ ਸਵਾਲ ਦਾ ਜਵਾਬ ਦੇਣ ਤੋਂ ਟਾਲਾ ਵੱਟਿਆ !    ਸਾਨੀਆ ਦੁਬਈ ਓਪਨ ਰਾਹੀਂ ਕਰੇਗੀ ਟੈਨਿਸ ’ਚ ਵਾਪਸੀ !    ਹਰਸਿਮਰਨ ਕੌਰ ਨੂੰ ਐੱਨਬੀਏ ਵੱਲੋਂ ਸੱਦਾ !    ਜਮਹੂਰੀਅਤ ਦੀ ਨਵੀਂ ਇਬਾਰਤ ਲਿਖ ਰਿਹਾ ਅੰਦੋਲਨ !    ਜੱਲ੍ਹਿਆਂ ਵਾਲਾ ਬਾਗ਼ ਤੋਂ ਸ਼ਾਹੀਨ ਬਾਗ਼ !    ਆਜ਼ਾਦੀ : ਪੂਰਨ ਸਵਰਾਜ ਤੋਂ ਸੰਪੂਰਨ ਲੋਕਰਾਜ ਵੱਲ !    ਨਿਯਮ ਕਾਨੂੰਨ: 70 ਸਕੂਲ ਬੱਸਾਂ ਦੇ ਚਲਾਨ !    ਦਸਵੀਂ ਤੇ ਬਾਰ੍ਹਵੀਂ ਦੀ ਪ੍ਰਯੋਗੀ ਪ੍ਰੀਖਿਆ ਦੀ ਡੇਟਸ਼ੀਟ ਮੁੜ ਬਦਲੀ !    

ਅਕਾਲੀ ਦਲ ਟਕਸਾਲੀ ਕੋਰ ਕਮੇਟੀ ਦੀ ਮੀਟਿੰਗ ਜਲਦੀ

Posted On February - 15 - 2020

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 14 ਫ਼ਰਵਰੀ
ਅਮਰਪਾਲ ਸਿੰਘ ਬੋਨੀ ਅਜਨਾਲਾ ਵਲੋਂ ਮੁੜ ਅਕਾਲੀ ਦਲ ਬਾਦਲ ਵਿਚ ਸ਼ਾਮਲ ਹੋਣ ਮਗਰੋਂ ਪੈਦਾ ਹੋਈ ਸਥਿਤੀ ਨੂੰ ਵਿਚਾਰਨ ਲਈ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਜਲਦੀ ਹੀ ਕੋਰ ਕਮੇਟੀ ਦੀ ਮੀਟਿੰਗ ਸੱਦੀ ਜਾ ਰਹੀ ਹੈ। ਇਹ ਖੁਲਾਸਾ ਜਥੇਬੰਦੀ ਦੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਕੀਤਾ ਹੈ। ਉਨ੍ਹਾਂ ਅਮਰਪਾਲ ਸਿੰਘ ਬੋਨੀ ਅਜਨਾਲਾ ਵਲੋਂ ਕੀਤੇ ਜਾ ਰਹੇ ਦਾਅਵੇ ਨੂੰ ਰੱਦ ਕੀਤਾ ਜਿਸ ਵਿਚ ਉਸ ਨੇ ਕਿਹਾ ਸੀ ਕਿ ਉਸ ਦੇ ਪਿਤਾ ਡਾ. ਰਤਨ ਸਿੰਘ ਅਜਨਾਲਾ ਵੀ ਅਕਾਲੀ ਦਲ ਬਾਦਲ ਵਿਚ ਪਰਤ ਗਏ ਹਨ। ਉਨ੍ਹਾਂ ਕਿਹਾ ਕਿ ਡਾ. ਰਤਨ ਸਿੰਘ ਅਜਨਾਲਾ ਪਹਿਲਾਂ ਵਾਂਗ ਅਕਾਲੀ ਦਲ ਟਕਸਾਲੀ ਨਾਲ ਖੜ੍ਹੇ ਹਨ। ਇਸ ਸਬੰਧ ਵਿਚ ਪਾਰਟੀ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੇਵਾ ਸਿੰਘ ਸੇਖਵਾਂ ਦੀ ਉਨ੍ਹਾਂ ਨਾਲ ਗੱਲਬਾਤ ਹੋਈ ਹੈ ਜਿਸ ਵਿਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸ ਜਾਣ ਦੀ ਚਰਚਾ ਨੂੰ ਰੱਦ ਕੀਤਾ ਹੈ।


Comments Off on ਅਕਾਲੀ ਦਲ ਟਕਸਾਲੀ ਕੋਰ ਕਮੇਟੀ ਦੀ ਮੀਟਿੰਗ ਜਲਦੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.