ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਅਜਨਾਲਾ ਤੇ ਬੋਨੀ ਸਹੁੰ ਖਾ ਕੇ ਮੁੱਕਰੇ: ਬ੍ਰਹਮਪੁਰਾ

Posted On February - 14 - 2020

ਜਲੰਧਰ ਵਿਚ ਇਕਜੁੱਟਤਾ ਪ੍ਰਗਟਾਉਂਦੇ ਹੋਏ ਅਕਾਲੀ ਦਲ ਟਕਸਾਲੀ ਦੇ ਆਗੂ। -ਫੋਟੋ: ਮਲਕੀਅਤ ਸਿੰਘ

ਪਾਲ ਸਿੰਘ ਨੌਲੀ
ਜਲੰਧਰ, 13 ਫਰਵਰੀ
ਦੋਆਬੇ ਵਿਚ ਹੋਈ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਪਹਿਲੀ ਮੀਟਿੰਗ ਦੌਰਾਨ ਪਾਰਟੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਸਾਬਕਾ ਐੱਮਪੀ ਰਤਨ ਸਿੰਘ ਅਜਨਾਲਾ ਤੇ ਉਨ੍ਹਾਂ ਦੇ ਪੁੱਤਰ ਅਮਰਪਾਲ ਸਿੰਘ ਬੋਨੀ ਦੇ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਸਬੰਧੀ ਕਿਹਾ ਕਿ ਬਾਦਲਾਂ ਵਿਰੁੱਧ ਪਾਰਟੀ ਬਣਾਉਣ ਵੇਲੇ ਦੋਵਾਂ ਪਿਓ-ਪੁੱਤਰਾਂ ਨੇ ਦਰਬਾਰ ਸਾਹਿਬ ਜਾ ਕੇ ਸਹੁੰ ਖਾਧੀ ਸੀ। ਹੁਣ ਉਹ ਉੱਥੇ ਖਾਧੀ ਸਹੁੰ ਤੋਂ ਵੀ ਮੁੱਕਰ ਗਏ ਹਨ ਤੇ ਮੁੜ ਬਾਦਲਾਂ ਨਾਲ ਜਾ ਰਲੇ ਹਨ। ਜਥੇਦਾਰ ਬ੍ਰਹਮਪੁਰਾ ਨੇ ਕਿਹਾ ਕਿ ਜਿਹੜੇ ਬੰਦਿਆਂ ਨੂੰ ਸਹੁੰ ਖਾਣ ਦੇ ਬਾਵਜੂਦ ਰੱਬ ਦਾ ਡਰ ਨਹੀਂ ਰਿਹਾ ਉਨ੍ਹਾਂ ਬਾਰੇ ਕੀ ਕਿਹਾ ਜਾ ਸਕਦਾ ਹੈ। ਟਕਸਾਲੀ ਅਕਾਲੀ ਦਲ ਦੇ ਸੀਨੀਅਰ ਆਗੂ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਜਦੋਂ ਪਾਰਟੀ ਦਾ ਗਠਨ ਕਰਨਾ ਸੀ ਉਦੋਂ ਸਾਰਿਆਂ ਨੇ ਇਸ ਬਾਰੇ ਸਹੁੰ ਖਾਧੀ ਸੀ। ਪਹਿਲੀ ਮੀਟਿੰਗ ਵਿਚ ਸਾਰੇ ਬੁਲਾਰਿਆਂ ਨੇ ਇਕਜੁੱਟ ਹੁੰਦਿਆਂ ਕਿਹਾ ਸੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲ ਤਖ਼ਤ ਸਾਹਿਬ ’ਤੇ ਬਾਦਲਾਂ ਦਾ ਕਬਜ਼ਾ ਹੈ ਤੇ ਸ਼੍ਰੋਮਣੀ ਕਮੇਟੀ ਚੋਣਾਂ ’ਚ ਸਾਫ-ਸੁਥਰੇ ਅਕਸ ਅਤੇ ਪੰਥਕ ਸੋਚ ਵਾਲੇ ਆਗੂਆਂ ਦੀ ਚੋਣ ਕਰਕੇ ਇਸ ਨੂੰ ਬਾਦਲਾਂ ਦੇ ਚੁੰਗਲ ’ਚੋਂ ਆਜ਼ਾਦ ਕਰਾਉਣਾ ਮੁੱਖ ਨਿਸ਼ਾਨਾ ਹੈ।
ਰਾਜ ਸਭਾ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਅਜਨਾਲਾ ਪਿਓ-ਪੁੱਤਰਾਂ ਵੱਲੋਂ ਮਾਰੀ ਪਲਟੀ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਇਸ ਨਾਲ ਕੋਈ ਫਰਕ ਨਹੀਂ ਪੈਣ ਲੱਗਾ। ਉਨ੍ਹਾਂ ਦਾ ਨਿਸ਼ਾਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਥਕ ਸੰਸਥਾਵਾਂ ਨੂੰ ਬਾਦਲਾਂ ਦੇ ਚੁੰਗਲ ਵਿਚੋਂ ਆਜ਼ਾਦ ਕਰਾਉਣਾ ਹੈ। ਉਨ੍ਹਾਂ ਸਪਸ਼ਟ ਕਿਹਾ ਕਿ ਸੀਨੀਅਰ ਆਗੂ ਵਿਧਾਨ ਸਭਾ ਤੇ ਸ਼੍ਰੋਮਣੀ ਕਮੇਟੀ ਚੋਣਾਂ ਨਹੀਂ ਲੜਨਗੇ। ਜਗਦੇਵ ਸਿੰਘ ਤਲਵੰਡੀ ਦੀ ਧੀ ਹਰਜੀਤ ਕੌਰ ਤਲਵੰਡੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਡੇਰਾ ਸਿਰਸਾ ਮੁਖੀ ਦੀ ਮੁਆਫੀ ਨੂੰ ਸਹੀ ਠਹਿਰਾਉਣ ਲਈ 92 ਲੱਖ ਦੇ ਇਸ਼ਤਿਹਾਰ ਦਿੱਤੇ ਸਨ ਜਦਕਿ ਇਨ੍ਹਾਂ ਪੈਸਿਆਂ ਨਾਲ ਚੰਗੇ ਹਸਪਤਾਲ ਤੇ ਚੰਗੇ ਸਕੂਲ ਬਣ ਸਕਦੇ ਸਨ। ਇਸ ਮੌਕੇ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਸਾਬਕਾ ਪ੍ਰਧਾਨ ਗੁਰਚਰਨ ਸਿੰਘ ਚੰਨੀ, ਇੰਦਰਜੀਤ ਸਿੰਘ, ਮਹਿੰਦਰਪਾਲ ਸਿੰਘ ਬਿਨਾਕਾ, ਸਿਮਰਜੀਤ ਕੌਰ ਸਿੱਧੂ, ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ, ਤੇਜਿੰਦਰ ਸਿੰਘ ਪੰਨੂ ਅਤੇ ਹੋਰ ਆਗੂ ਹਾਜ਼ਰ ਸਨ।


Comments Off on ਅਜਨਾਲਾ ਤੇ ਬੋਨੀ ਸਹੁੰ ਖਾ ਕੇ ਮੁੱਕਰੇ: ਬ੍ਰਹਮਪੁਰਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.