ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਅਦਾਲਤ ਨੇ ਸਾਬਕਾ ਵਿਧਾਇਕ ਜਲਾਲ ਦੀ ਅੜ ਭੰਨੀ

Posted On February - 14 - 2020

ਟ੍ਰਿਬਿਊਨ ਨਿਊਜ਼ ਸਰਵਿਸ
ਬਠਿੰਡਾ, 13 ਫਰਵਰੀ
ਇਥੋਂ ਦੀ ਅਦਾਲਤ ਵਿਚ ਅੱਜ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਨੂੰ ਅੜੀ ਕਰਨੀ ਮਹਿੰਗੀ ਪੈ ਗਈ। ਵਿਧਾਇਕ ਸੰਪਤੀ ਵਿਵਾਦ ਸਬੰਧੀ ਅੱਜ ਅਦਾਲਤ ਵਿਚ ਸਵਾਲਾਂ ਦੇ ਜਵਾਬ ਦੇ ਰਹੇ ਸਨ। ਉਹ ਕਿਸੇ ਗੱਲੋਂ ਜੁਆਬ ਦੇਣੋਂ ਇਨਕਾਰੀ ਹੋਣ ਲੱਗੇ। ਇਸ ਨਾਲ ਹੀ ਮਾਮਲਾ ਭਖ ਗਿਆ। ਚੀਫ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਜਦ ਸਾਬਕਾ ਵਿਧਾਇਕ ਜਲਾਲ ਨੇ ਸੁਰ ਤਿੱਖੇ ਕੀਤੇ ਤਾਂ ਅਦਾਲਤ ਨੇ ਇਸ ਦਾ ਨੋਟਿਸ ਲਿਆ। ਜਦੋਂ ਉਹ ਨਰਮ ਸੁਰ ਵਿਚ ਨਾ ਆਏ ਤਾਂ ਅਦਾਲਤ ਨੇ ਸਾਬਕਾ ਵਿਧਾਇਕ ਜਲਾਲ ਨੂੰ ਜੁਡੀਸ਼ੀਅਲ ਕੰਪਲੈਕਸ ਦੇ ਬਖਸ਼ੀਖਾਨੇ ਵਿਚ ਬੰਦ ਕਰਨ ਦੇ ਹੁਕਮ ਦਿੱਤੇ। ਅਦਾਲਤ ਨੇ ਸਾਬਕਾ ਵਿਧਾਇਕ ਨੂੰ ਪਹਿਲਾਂ ਸਮਝਾਉਣ ਦੀ ਕੋਸ਼ਿਸ਼ ਵੀ ਕੀਤੀ ਪਰ ਜਦੋਂ ਮਾਮਲਾ ਟਲਦਾ ਨਾ ਦਿਖਿਆ ਤਾਂ ਅਦਾਲਤ ਨੇ ਜਲਾਲ ਨੂੰ ਫੌਰੀ ਬਖਸ਼ੀਖਾਨੇ ਬੰਦ ਕਰਨ ਦੇ ਹੁਕਮ ਕਰ ਦਿੱਤੇ। ਅਦਾਲਤ ਨੇ ਪਹਿਲਾਂ ਗ੍ਰਿਫਤਾਰ ਕੀਤੇ ਜਾਣ ਬਾਰੇ ਚੌਕਸ ਕਰ ਦਿੱਤਾ ਸੀ ਪਰ ਸਾਬਕਾ ਵਿਧਾਇਕ ਜਲਾਲ ਗੱਲ ’ਤੇ ਨਾ ਆਏ। ਸੂਤਰ ਇਹ ਵੀ ਦੱਸਦੇ ਹਨ ਕਿ ਸ਼ਾਮੀਂ ਚਾਰ ਵਜੇ ਸਾਬਕਾ ਵਿਧਾਇਕ ਜਲਾਲ ਨੂੰ ਦੋ ਸੌ ਰੁਪਏ ਜੁਰਮਾਨਾ ਤਾਰਨ ਮਗਰੋਂ ਬਖਸ਼ੀਖਾਨੇ ’ਚੋਂ ਰਿਹਾਅ ਕੀਤਾ ਗਿਆ।


Comments Off on ਅਦਾਲਤ ਨੇ ਸਾਬਕਾ ਵਿਧਾਇਕ ਜਲਾਲ ਦੀ ਅੜ ਭੰਨੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.