ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦਾ ਕਮਾਂਡਰ ਹਲਾਕ !    ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਤੁਰਕੀ ਬੰਬ ਹਮਲੇ ’ਚ ਪੰਜ ਹਲਾਕ !    ਵਿਹਲੇ ਸਮੇਂ ਕਿਤਾਬਾਂ ਪੜ੍ਹਨਾ ਉੱਤਮ ਰੁਝੇਵਾਂ !    ਪੁਣੇ ’ਚ ਅੱਠ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 16 ਹੋਈ !    ਵਿਦਿਆਰਥੀਆਂ ’ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨੀ ਜ਼ਰੂਰੀ !    ਕਰੋਨਾ ਬਨਾਮ ਸਾਡਾ ਨਿੱਘਰ ਰਿਹਾ ਸਮਾਜਿਕ ਢਾਂਚਾ !    ਸੁਲਤਾਨਪੁਰ ਲੋਧੀ ਹਸਪਤਾਲ ’ਚੋਂ ਸਰਕਾਰ ਨੇ ਵੈਂਟੀਲੇਟਰ ‘ਚੁੱਕੇ’ !    ਜਹਾਂਗੀਰ ਵਾਸੀਆਂ ਦੀ ਪਹਿਲਕਦਮੀ: ਆਪਣਿਆਂ ਵੱਲੋਂ ਨਕਾਰਿਆਂ ਦੀ ਅਰਥੀ ਨੂੰ ਦੇਣਗੇ ਮੋਢਾ !    ਪਰਵਾਸੀ ਔਰਤ ਦੇ ਸਸਕਾਰ ਲਈ ਸ਼ਮਸ਼ਾਨ ਦੇ ਬੂਹੇ ਕੀਤੇ ਬੰਦ !    

ਅਧਿਆਪਕਾਂ ਤੋਂ ਡਾਕ ਦਾ ਕੰਮ ਬੰਦ ਕਰਾਉਣ ਦੀ ਹਦਾਇਤ

Posted On February - 13 - 2020

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਫਰਵਰੀ
ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਹਦਾਇਤ ਕੀਤੀ ਹੈ ਕਿ ਅਧਿਆਪਕਾਂ ਕੋਲੋਂ ਡਾਕ ਦਾ ਕੰਮ ਨਾ ਕਰਵਾਇਆ ਜਾਵੇ, ਸਗੋਂ ਇਹ ਕੰਮ ਕਲਰਕਾਂ ਜਾਂ ਨਾਨ-ਟੀਚਿੰਗ ਸਟਾਫ਼ ਤੋਂ ਲਿਆ ਜਾਵੇ। ਸ੍ਰੀ ਸਿੰਗਲਾ ਨੇ ਦੱਸਿਆ ਕਿ ਸਰਕਾਰ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਕੂਲਾਂ ਵਿੱਚ ਕਲਰਕ ਹੋਣ ਦੇ ਬਾਵਜੂਦ ਡਾਕ ਦਾ ਕੰਮ ਕੰਪਿਊਟਰ ਅਧਿਆਪਕਾਂ ਜਾਂ ਦੂਜੇ ਅਧਿਆਪਕਾਂ ਤੋਂ ਕਰਵਾਇਆ ਜਾ ਰਿਹਾ ਹੈ।
ਇਸ ਸਬੰਧ ਵਿੱਚ ਪਹਿਲਾਂ ਵੀ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਸੀ ਕਿ ਜਿੱਥੋਂ ਤੱਕ ਸੰਭਵ ਹੋ ਸਕੇ ਡਾਕ ਦਾ ਸਾਰਾ ਕੰਮ ਸਕੂਲਾਂ ਵਿੱਚ ਤਾਇਨਾਤ ਕਲਰਕਾਂ ਤੋਂ ਹੀ ਲਿਆ ਜਾਵੇ। ਜੇ ਕਿਸੇ ਸਕੂਲ ਵਿੱਚ ਕਲਰਕ ਨਹੀਂ ਹੈ ਤਾਂ ਇਹ ਕੰਮ ਨਾਨ-ਟੀਚਿੰਗ ਸਟਾਫ਼ ਤੋਂ ਕਰਵਾਇਆ ਜਾ ਸਕਦਾ ਹੈ ਪਰ ਅਧਿਆਪਕਾਂ ਨੂੰ ਡਾਕ ਦਾ ਕੰਮ ਕਿਸੇ ਵੀ ਸੂਰਤ ਵਿੱਚ ਨਾ ਦਿੱਤਾ ਜਾਵੇ। ਸਿੱਖਿਆ ਮੰਤਰੀ ਨੇ ਕਿਹਾ ਕਿ ਰਾਜ ਦੇ ਸਮੂਹ ਸਕੂਲਾਂ ਵਿੱਚ ਹਰ ਰੋਜ਼ ਬਣਾਏ ਜਾਂਦੇ ਮਿਡ-ਡੇਅ ਮੀਲ ਸਬੰਧੀ ਡਾਟਾ ਰੋਜ਼ਾਨਾ ਮੋਬਾਈਲ ਐਪ ’ਤੇ ਅਪਲੋਡ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕੁਝ ਸਕੂਲ ਮੀਡ-ਡੇਅ ਮੀਲ ਸਬੰਧੀ ਐੱਸਐੱਮਐੱਸ/ਡਾਟਾ ਅਗਲੇ ਦਿਨ ਐਪ ’ਤੇ ਅਪਲੋਡ ਕੀਤਾ ਜਾਂਦਾ ਹੈ, ਜਿਸ ਨਾਲ ਖਾਣਾ-ਖਾਣ ਵਾਲੇ ਵਿਦਿਆਰਥੀਆਂ ਦੀ ਉਸ ਦਿਨ ਦੀ ਗਿਣਤੀ ਦਾ ਪਤਾ ਲਾਉਣਾ ਮੁਸ਼ਕਲ ਹੋ ਜਾਂਦਾ ਹੈ ਅਤੇ ਇਹ ਡਾਟਾ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦੇ ਪੋਰਟਲ ’ਤੇ ਅਪਲੋਡ ਕਰਨ ਵਿੱਚ ਦੇਰ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੋਂ ਮਿਡ-ਡੇਅ ਮੀਲ ਐਪ ’ਤੇ ਐਸ.ਐਮ.ਐਸ./ਡਾਟਾ ਉਸੇ ਦਿਨ ਫ਼ੀਡ ਕੀਤਾ ਜਾ ਸਕੇਗਾ ਅਤੇ ਪਿਛਲੇ ਦਿਨ ਦਾ ਡਾਟਾ ਮੋਬਾਈਲ ਐਪ ਉਤੇ ਕਿਸੇ ਵੀ ਹਾਲਤ ਵਿੱਚ ਅਪਲੋਡ ਨਹੀਂ ਹੋਵੇਗਾ।


Comments Off on ਅਧਿਆਪਕਾਂ ਤੋਂ ਡਾਕ ਦਾ ਕੰਮ ਬੰਦ ਕਰਾਉਣ ਦੀ ਹਦਾਇਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.