ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਅਪਰਾਧਮੁਕਤ ਸਿਆਸਤ ਸਬੰਧੀ ਸੁਪਰੀਮ ਕੋਰਟ ਦਾ ਹੁਕਮ ਨਵੇਂ ਨੈਤਿਕ ਪੈਮਾਨੇ ਤੈਅ ਕਰੇਗਾ: ਚੋਣ ਕਮਿਸ਼ਨ

Posted On February - 15 - 2020

ਨਵੀਂ ਦਿੱਲੀ, 14 ਫਰਵਰੀ
ਚੋਣ ਕਮਿਸ਼ਨ ਨੇ ਅੱਜ ਕਿਹਾ ਕਿ ਸਿਆਸਤ ਨੂੰ ਅਪਰਾਧਮੁਕਤ ਕਰਨ ਲਈ ਸੁਪਰੀਮ ਕੋਰਟ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦਾ ਤਹਿ ਦਿਲੋਂ ਸਵਾਗਤ ਹੈ। ਇਹ ਹੁਕਮ ਚੋਣ ਲੋਕਤੰਤਰ ਵਿੱਚ ਸੁਧਾਰ ਕਰਨ ਲਈ ਨਵੇਂ ਨੈਤਿਕ ਪੈਮਾਨੇ ਤੈਅ ਕਰਨ ਵਿੱਚ ਸਹਾਈ ਸਿੱਧ ਹੋਣਗੇ। ਇੱਥੇ ਜਾਰੀ ਇਕ ਬਿਆਨ ਵਿੱਚ ਚੋਣ ਕਮਿਸ਼ਨ ਨੇ ਕਿਹਾ ਕਿ ਉਮੀਦਵਾਰਾਂ ਤੇ ਸਬੰਧਿਤ ਸਿਆਸੀ ਪਾਰਟੀਆਂ ਲਈ ਅਪਰਾਧਿਕ ਪਿਛੋਕੜ ਬਾਰੇ ਵੋਟਰਾਂ ਨੂੰ ਜਾਣਕਾਰੀ ਦੇਣ ਸਬੰਧੀ 10 ਅਕਤੂਬਰ 2018 ਨੂੰ ਜਾਰੀ ਕੀਤੀਆਂ ਗਈਆਂ ਹਦਾਇਤਾਂ ਵਿੱਚ ਹੋਰ ਬਦਲਾਅ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਨਵੰਬਰ 2018 ਤੋਂ ਬਾਅਦ ਹੋਈਆਂ ਸਾਰੀਆਂ ਚੋਣਾਂ ਵਿੱਚ ਅਕਤੂਬਰ 2018 ਵਾਲੀਆਂ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ। ਹੁਣ ਕਮਿਸ਼ਨ ਵੱਲੋਂ ਇਨ੍ਹਾਂ ਹਦਾਇਤਾਂ ਵਿੱਚ ਢੁੱਕਵੇਂ ਬਦਲਾਅ ਕਰਨ ਦਾ ਪ੍ਰਸਤਾਵ ਹੈ ਤਾਂ ਜੋ ਸੁਪਰੀਮ ਕੋਰਟ ਦੀਆਂ ਹਦਾਇਤਾਂ ਨੂੰ ਸਹੀ ਮਾਇਨੇ ਵਿੱਚ ਲਾਗੂ ਕੀਤਾ ਜਾ ਸਕੇ। ਅਕਤੂਬਰ 2018 ਵਿੱਚ ਚੋਣ ਕਮਿਸ਼ਨ ਨੇ ਚੋਣਾਂ ਲੜ ਰਹੇ ਉਮੀਦਵਾਰਾਂ ਲਈ ਇਹ ਜ਼ਰੂਰੀ ਕੀਤਾ ਸੀ ਕਿ ਉਹ ਚੋਣ ਪ੍ਰਕਿਰਿਆ ਦੌਰਾਨ ਘੱਟੋ-ਘੱਟ ਤਿੰਨ ਵਾਰ ਟੀਵੀ ਅਤੇ ਅਖ਼ਬਾਰਾਂ ਵਿੱਚ ਇਸ਼ਤਿਹਾਰ ਦੇ ਕੇ ਵੋਟਰਾਂ ਨੂੰ ਆਪਣੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਜ਼ਰੂਰ ਦੇਣ। ਕਮਿਸ਼ਨ ਨੇ ਇਹ ਵੀ ਸਪੱਸ਼ਟ ਕੀਤਾ ਸੀ ਕਿ ਟੀਵੀ ਤੇ ਅਖ਼ਬਾਰਾਂ ਵਿੱਚ ਅਪਰਾਧਿਕ ਪਿਛੋਕੜ ਸਬੰਧੀ ਦਿੱਤੇ ਗਏ ਇਸ਼ਤਿਹਾਰਾਂ ਦਾ ਖ਼ਰਚਾ ਸਬੰਧਤ ਉਮੀਦਵਾਰਾਂ ਵੱਲੋਂ ਉਠਾਇਆ ਜਾਵੇਗਾ ਕਿਉਂ ਕਿ ਇਹ ਵੀ ਚੋਣ ਖਰਚੇ ਵਿੱਚ ਆਉਂਦਾ ਹੈ। -ਪੀਟੀਆਈ


Comments Off on ਅਪਰਾਧਮੁਕਤ ਸਿਆਸਤ ਸਬੰਧੀ ਸੁਪਰੀਮ ਕੋਰਟ ਦਾ ਹੁਕਮ ਨਵੇਂ ਨੈਤਿਕ ਪੈਮਾਨੇ ਤੈਅ ਕਰੇਗਾ: ਚੋਣ ਕਮਿਸ਼ਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.