ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦਾ ਕਮਾਂਡਰ ਹਲਾਕ !    ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਤੁਰਕੀ ਬੰਬ ਹਮਲੇ ’ਚ ਪੰਜ ਹਲਾਕ !    ਵਿਹਲੇ ਸਮੇਂ ਕਿਤਾਬਾਂ ਪੜ੍ਹਨਾ ਉੱਤਮ ਰੁਝੇਵਾਂ !    ਪੁਣੇ ’ਚ ਅੱਠ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 16 ਹੋਈ !    ਵਿਦਿਆਰਥੀਆਂ ’ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨੀ ਜ਼ਰੂਰੀ !    ਕਰੋਨਾ ਬਨਾਮ ਸਾਡਾ ਨਿੱਘਰ ਰਿਹਾ ਸਮਾਜਿਕ ਢਾਂਚਾ !    ਸੁਲਤਾਨਪੁਰ ਲੋਧੀ ਹਸਪਤਾਲ ’ਚੋਂ ਸਰਕਾਰ ਨੇ ਵੈਂਟੀਲੇਟਰ ‘ਚੁੱਕੇ’ !    ਜਹਾਂਗੀਰ ਵਾਸੀਆਂ ਦੀ ਪਹਿਲਕਦਮੀ: ਆਪਣਿਆਂ ਵੱਲੋਂ ਨਕਾਰਿਆਂ ਦੀ ਅਰਥੀ ਨੂੰ ਦੇਣਗੇ ਮੋਢਾ !    ਪਰਵਾਸੀ ਔਰਤ ਦੇ ਸਸਕਾਰ ਲਈ ਸ਼ਮਸ਼ਾਨ ਦੇ ਬੂਹੇ ਕੀਤੇ ਬੰਦ !    

ਅਰਬ ਦੇਸ਼ਾਂ ’ਚ ਫਸੀਆਂ ਕੁੜੀਆਂ ਦੀ ਮਦਦ ਕਰੇਗਾ ਸਰਬੱਤ ਦਾ ਭਲਾ ਟਰੱਸਟ

Posted On February - 13 - 2020

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 12 ਫਰਵਰੀ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ. ਐੱਸਪੀ ਸਿੰਘ ਓਬਰਾਏ ਨੇ ਦੱਸਿਆ ਹੈ ਕਿ ਉਨ੍ਹਾਂ ਅਰਬ ਦੇਸ਼ਾਂ ਵਿਚ ਫਸੀਆਂ ਪੰਜਾਬੀ ਕੁੜੀਆਂ ਦੀ ਮਦਦ ਕਰਨ ਅਤੇ ਉਨ੍ਹਾਂ ਨੂੰ ਘਰ ਵਾਪਸ ਲਿਆਉਣ ਲਈ ਚਾਰਾਜੋਈ ਕਰਨ ਦਾ ਫ਼ੈਸਲਾ ਲਿਆ ਹੈ। ਡਾ. ਓਬਰਾਏ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋਈ ਸੀ, ਜਿਸ ਵਿਚ ਇਹ ਪੰਜਾਬੀ ਕੁੜੀਆਂ ਮਸਕਟ ਦੇ ਭਾਰਤੀ ਦੂਤਾਵਾਸ ਵਿਚ ਸਨ ਤੇ ਭਾਰਤ ਵਾਪਸੀ ਲਈ ਰੋਂਦੀਆਂ ਦਿਖਾਈ ਦਿੱਤੀਆਂ ਸਨ। ਉਨ੍ਹਾਂ ਦੱਸਿਆ ਕਿ ਅਜਿਹੀਆਂ ਕੁੜੀਆਂ ਦੀ ਗਿਣਤੀ 89 ਹੈ, ਜਿਨ੍ਹਾਂ ਵਿਚੋਂ 6 ਪੰਜਾਬੀ ਹਨ। ਇਨ੍ਹਾਂ ਨੇ ਮਸਕਟ ਵਿਚ ਸਫ਼ਾਰਤਖਾਨੇ ਤੇ ਗੁਰਦੁਆਰੇ ਵਿਚ ਸ਼ਰਨ ਲਈ ਹੋਈ ਹੈ। ਅਜੇ ਵੀ ਕਈ ਕੁੜੀਆਂ ਖਰੀਦਦਾਰਾਂ ਦੇ ਚੁੰਗਲ ਵਿਚ ਹਨ। 60 ਫ਼ੀਸਦੀ ਤੋਂ ਵਧੇਰੇ ਕੁੜੀਆਂ ਹੈਦਰਾਬਾਦ ਦੀਆਂ ਹਨ। ਇਸ ਸਬੰਧੀ ਮਸਕਟ ਵਿਚ ਭਾਰਤੀ ਸਫ਼ਾਰਤਖਾਨੇ ਨੂੰ ਪੱਤਰ ਭੇਜ ਕੇ ਇਨ੍ਹਾਂ ਕੁੜੀਆਂ ਨੂੰ ਵਾਪਸ ਭੇਜਣ ਦੀ ਸੇਵਾ ਟਰਸੱਟ ਨੂੰ ਸੌਂਪਣ ਲਈ ਅਪੀਲ ਕੀਤੀ ਹੈ।
ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ
ਡਾ. ਐੱਸਪੀ ਸਿੰਘ ਓਬਰਾਏ ਨੇ ਦੱਸਿਆ ਕਿ ਪੀੜਤ ਕੁੜੀਆਂ ਦੀ ਵਾਪਸੀ ਵਾਸਤੇ ਇਕ ਤੋਂ ਡੇਢ ਕਰੋੜ ਰੁਪਏ ਖਰਚ ਆਉਣ ਦਾ ਅਨੁਮਾਨ ਹੈ। ਟਰੱਸਟ ਇਹ ਸਾਰਾ ਖਰਚਾ ਕਰ ਕੇ ਪੀੜਤਾਂ ਨੂੰ ਵਾਪਸ ਭੇਜਣ ਲਈ ਤਿਆਰ ਹੈ ਪਰ ਇਸ ਵਾਸਤੇ ਭਾਰਤ ਸਰਕਾਰ ਦੀ ਮਦਦ ਦੀ ਲੋੜ ਹੈ ਕਿਉਂਕਿ ਇਸ ਵੇਲੇ ਵਧੇਰੇ ਕੁੜੀਆਂ ਕੋਲ ਉਨ੍ਹਾਂ ਦੇ ਪਾਸਪੋਰਟ ਤੇ ਹੋਰ ਜ਼ਰੂਰੀ ਦਸਤਾਵੇਜ਼ ਨਹੀਂ ਹਨ। ਇਹ ਕੰਮ ਭਾਰਤ ਸਰਕਾਰ ਦੀ ਮਦਦ ਤੋਂ ਬਿਨਾਂ ਅਸੰਭਵ ਹਨ। ਉਨ੍ਹਾਂ ਨੇ ਸਰਕਾਰ ਨੂੰ ਇਸ ਸਬੰਧੀ ਸਹਿਯੋਗ ਦੀ ਅਪੀਲ ਕੀਤੀ ਹੈ।


Comments Off on ਅਰਬ ਦੇਸ਼ਾਂ ’ਚ ਫਸੀਆਂ ਕੁੜੀਆਂ ਦੀ ਮਦਦ ਕਰੇਗਾ ਸਰਬੱਤ ਦਾ ਭਲਾ ਟਰੱਸਟ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.