ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਅੰਮ੍ਰਿਤਸਰ ਸਾਹਿਤ ਉਤਸਵ ਤੇ ਪੁਸਤਕ ਮੇਲੇ ਦਾ ਆਗਾਜ਼

Posted On February - 12 - 2020

ਅੰਮ੍ਰਿਤਸਰ ਵਿਚ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦਾ ਉਦਘਾਟਨ ਕਰਦੇ ਹੋਏ ਸੁਰਜੀਤ ਪਾਤਰ।

ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 11 ਫਰਵਰੀ
ਖਾਲਸਾ ਕਾਲਜ ਵਿਚ ਅੱਜ ਚਾਰ ਰੋਜ਼ਾ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦਾ ਆਗਾਜ਼ ਹੋ ਗਿਆ। ਪਦਮਸ੍ਰੀ ਡਾ. ਸੁਰਜੀਤ ਪਾਤਰ ਅਤੇ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਵਿਸ਼ਾਲ ਪੰਡਾਲ ਵਿੱਚ 55 ਤੋਂ ਵੱਧ ਪ੍ਰਕਾਸ਼ਕਾਂ ਵੱਲੋਂ ਲਾਏ ਗਏ ਪੁਸਤਕਾਂ ਦੇ ਸਟਾਲਾਂ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ। ਡਾ. ਪਾਤਰ ਨੇ ਨੌਜਵਾਨ ਪੀੜ੍ਹੀ ਨੂੰ ਮਾਂ ਬੋਲੀ ਪੰਜਾਬੀ ਦਾ ਪਾਸਾਰ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਜਿਥੇ ਬੁੱਧੀਜੀਵੀਆਂ, ਸਾਹਿਤ ਪ੍ਰੇਮੀਆਂ ਵੱਲੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਜਿਉਂਦਾ ਰੱਖਣ ਲਈ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ, ਉਥੇ ਅਜੋਕੀ ਪੀੜ੍ਹੀ ਨੂੰ ਇਸ ਦੇ ਪ੍ਰਚਾਰ ਤੇ ਪਾਸਾਰ ਲਈ ਆਪਣੀ ਅਹਿਮ ਭੂਮਿਕਾ ਨਿਭਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਅਦਾਰਾ ਪੰਜਾਬ ਅਤੇ ਪੰਜਾਬੀਆਂ ਦੀ ਮੋਹਰੀ ਵਿੱਦਿਅਕ ਸੰਸਥਾ ਹੈ। ਇਸ ਲਈ ਬਾਕੀ ਸੰਸਥਾਵਾਂ ਨੂੰ ਵੀ ਇਸ ਦੇ ਨਕਸ਼ੇ ਕਦਮਾਂ ’ਤੇ ਚੱਲਣਾ ਚਾਹੀਦਾ ਹੈ। ਸ੍ਰੀ ਛੀਨਾ ਨੇ ਕਿਹਾ ਕਿ ਕਾਲਜ ਆਪਣੇ ਇਤਿਹਾਸ ’ਚ ਪੰਜਾਬੀ ਸਾਹਿਤ ਦੀਆਂ ਗਤੀਵਿਧੀਆਂ ਦਾ ਕੇਂਦਰ ਰਿਹਾ ਹੈ ਤੇ ਏਥੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਜੁੜੀ ਹਰ ਲਹਿਰ ਅਤੇ ਸਰਗਰਮੀ ਦਾ ਸਤਿਕਾਰ ਹੋਇਆ ਹੈ। ਉਨ੍ਹਾਂ ਚਿੰਤਕਾਂ ਨੂੰ ਸੱਦਾ ਦਿੱਤਾ ਕਿ ਉਹ ਇਥੇ ਆ ਕੇ ਵਰਤਮਾਨ ਮਸਲਿਆਂ ਬਾਰੇ ਚੱਲਦੇ ਚਿੰਤਨ ਦਾ ਹਿੱਸਾ ਬਣਨ। ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਡਾ. ਲਖਵਿੰਦਰ ਸਿੰਘ ਜੌਹਲ ਨੇ ਕਿਹਾ ਕਿ ਪੁਸਤਕਾਂ ਪੰਜਾਬੀ ਸੱਭਿਆਚਾਰ ਦਾ ਸ਼ੁਰੂ ਤੋਂ ਹੀ ਹਿੱਸਾ ਰਹੀਆਂ ਹਨ ਤੇ ਅੱਜ ਵੀ ਮੌਕਾ ਹੈ ਕਿ ਲੋਕ ਏਥੇ ਆ ਕੇ ਪੁਸਤਕ ਮੇਲੇ ਦਾ ਹਿੱਸਾ ਬਣਨ। ਇਸ ਮੌਕੇ ਡਾ. ਸੁਰਜੀਤ ਪਾਤਰ ਰੂਬਰੂ ਕਰਵਾਇਆ ਗਿਆ। ਮੇਲੇ ਦੇ ਕਨਵੀਨਰ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਆਤਮ ਸਿੰਘ ਰੰਧਾਵਾ ਨੇ ਦੱਸਿਆ ਕਿ 12 ਫਰਵਰੀ ਨੰ ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ: ਵਰਤਮਾਨ ਚੁਣੌਤੀਆਂ ਵਿਸ਼ੇ ’ਤੇ ਸੈਮੀਨਾਰ ਹੋਵੇਗਾ। 13 ਫ਼ਰਵਰੀ ਨੂੰ ਡਿਜ਼ੀਟਲ ਮੀਡੀਆ ਤੇ ਸਾਹਿਤਕ ਪੱਤਰਕਾਰੀ ਤੇ ਪੈਨਲ ਚਰਚਾ ਕਰਵਾਈ ਜਾਵੇਗੀ ਜਿਸ ’ਚ ਪੰਜਾਬੀ ਦੇ ਪ੍ਰਮੁੱਖ ਸਾਹਿਤਕ ਰਸਾਲਿਆਂ ਦੇ ਸੰਪਾਦਕ ਹਿੱਸਾ ਲੈਣਗੇ। ਇਸ ਦਿਨ ਕਾਲਜ ਦੇ ਥੀਏਟਰ ਵਿਭਾਗ ਵੱਲੋਂ ਤਿਆਰ ਗੁਰੂ ਨਾਨਕ ਦੇਵ ਜੀ ਦੇ ਜੀਵਨ ’ਤੇ ਅਧਾਰਿਤ ਨਾਟਕ ਵਿਸਮਾਦ ਅਤੇ ਲੋਕਨਾਚ ਗਿੱਧਾ ਭੰਗੜਾ ਦੀ ਪੇਸ਼ਕਾਰੀ ਵੀ ਹੋਵੇਗੀ। 14 ਫਰਵਰੀ ਨੂੰ ਕੇਵਲ ਧਾਲੀਵਾਲ ਅਤੇ ਰਾਜੀਵ ਕੁਮਾਰ ਨਾਟ-ਕਲਾ ਬਾਰੇ ਆਪਣੇ ਵਿਚਾਰ ਪੇਸ਼ ਕਰਨਗੇ ਅਤੇ ਬਾਅਦ ਦੁਪਹਿਰ ਪੰਜਾਬ ਦੇ ਯੁਵਾ ਕਵੀਆਂ ਵੱਲੋਂ ਕਵੀ ਦਰਬਾਰ ਹੋਵੇਗਾ।


Comments Off on ਅੰਮ੍ਰਿਤਸਰ ਸਾਹਿਤ ਉਤਸਵ ਤੇ ਪੁਸਤਕ ਮੇਲੇ ਦਾ ਆਗਾਜ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.