ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਆਟਾ ਨਾ ਦਾਲ ਤੇ ਜੀਣਾ ਹੋਇਆ ਮੁਹਾਲ

Posted On February - 26 - 2020

ਮੁਕਤਸਰ ਦੇ ਡੀਸੀ ਦਫਤਰ ਮੂਹਰੇ ਭੁੱਖੇ ਢਿੱਡ ਦੇ ਦੁੱਖੜੇ ਦੱਸਦੀਆਂ ਹੋਈਆਂ ਔਰਤਾਂ।

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 25 ਫਰਵਰੀ
ਲਾਗਲੇ ਪਿੰਡ ਚੱਕ ਗਾਧਾਂ ਸਿੰਘ ਵਾਲਾ ਵਿੱਚ 48 ਗਰੀਬਾਂ ਦੇ ਨੀਲੇ ਕਾਰਡ ਰੱਦ ਕਰ ਦਿੱਤੇ। ਖੇਤ ਮਜ਼ਦੂਰ ਵਿਧਵਾ ਗੁਰਮੇਲ ਕੌਰ ਦੇ ਜ਼ਿੰਮੇ ਚਾਰ ਬੱਚਿਆਂ ਦਾ ਪਾਲਣ-ਪੋਸ਼ਣ ਹੈ। ਸੁਖਜੀਤ ਕੌਰ, ਮਨਜੀਤ ਕੌਰ ਤੇ ਜੀਵਨ ਕੌਰ ਸਣੇ ਕਈ ਹੋਰ ਵਿਧਵਾਵਾਂ ਹਨ, ਜਿਨ੍ਹਾਂ ਕੋਲ ਕੋਈ ਜਾਇਦਾਦ ਤੇ ਆਮਦਨ ਦਾ ਸਾਧਨ ਨਹੀਂ। ਸਰਕਾਰ ਨੇ ਇਨ੍ਹਾਂ ਸਾਰੀਆਂ ਵਿਧਵਾਵਾਂ ਦੇ ਨੀਲੇ ਕਾਰਡ ਰੱਦ ਕਰ ਦਿੱਤੇ ਹਨ। 80 ਸਾਲ ਦੇ ਜੁਗਿੰਦਰ ਸਿੰਘ, ਗੁਰਮੀਤ ਕੌਰ, ਚਮਕੌਰ ਸਿੰਘ, ਰਾਜਾ ਸਿੰਘ, ਮਨਦੀਪ ਸਿੰਘ, ਸਵਰਨ ਸਿੰਘ, ਮੱਖਣ ਸਿੰਘ, ਗੁਰਨਾਮ ਸਿੰਘ ਤੇ ਜਗਰੂਪ ਸਿੰਘ ਦੇ ਵੀ ਕਾਰਡ ਰੱਦ ਕਰ ਦਿੱਤੇ ਗਏ ਹੈ। ਇਹ ਸਾਰੇ ਦੁਖੀ ਲੋਕ ਅੱਜ ਡਿਪਟੀ ਕਮਿਸ਼ਨਰ ਮੁਕਤਸਰ ਨੂੰ ਨੌਜਵਾਨ ਭਾਰਤ ਸਭਾ ਦੇ ਆਗੂ ਮੰਗਾ ਸਿੰਘ ਆਜ਼ਾਦ ਦੀ ਅਗਵਾਈ ਹੇਠ ਮਿਲੇ ਤੇ ਰੋਸ ਪ੍ਰਗਟਾਇਆ ਕਿ ਉਨ੍ਹਾਂ ਨੂੰ ਬਗ਼ੈਰ ਕਾਰਨ ਸਕੀਮ ਤੋਂ ਵਾਂਝਿਆ ਕਰ ਦਿੱਤਾ ਹੈ। ਹੁਣ ਉਨ੍ਹਾਂ ਦੇ ਘਰ ਖਾਣ ਵਾਸਤੇ ਦਾਣਾ ਨਹੀਂ। ਕਾਂਗਰਸ ਇਕ ਪਾਸੇ ਤਾਂ ਆਟਾ ਦਾਲ ਦੇ ਨਾਲ ਚਾਹ ਪੱਤੀ ਤੇ ਘਿਓ ਦੀ ਸਹੂਲਤ ਦੇਣ ਦੇ ਵਾਅਦੇ ਨਾਲ ਸੱਤਾ ਵਿੱਚ ਆਉਂਦੀ ਹੈ ਤੇ ਦੂਸਰੇ ਪਾਸੇ ਸੱਤਾ ਵਿੱਚ ਆਉਣ ਤੋਂ ਬਾਅਦ ਨਿਗੂਣੀ ਕਣਕ ਦੀ ਸਹੂਲਤ ਵੀ ਖੋਹ ਲਈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਕਾਰਡ ਬਹਾਲ ਨਾ ਕੀਤੇ ਤਾਂ ਉਹ ਡੀਸੀ ਦੇ ਦਰ ਮੂਹਰੇ ਬੈਠਣ ਲਈ ਮਜਬੂਰ ਹੋਣਗੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਾਰਡਾਂ ਦੀ ਪੜਤਾਲ ਲਈ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੂੰ ਹਦਾਇਤ ਕਰ ਦਿੱਤੀ ਹੈ। ਕਾਰਡਾਂ ਦੀ ਬਹਾਲੀ ਲਈ ਦਿਨ-ਰਾਤ ਦੇ ਧਰਨੇ ਦਾ ਐਲਾਨ
ਪੰਜਾਬ ਖੇਤ ਮਜ਼ਦੂਰ ਯੂਨੀਅਨ, ਦਿਹਾਤੀ ਮਜ਼ਦੂਰ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਸਾਂਝੇ ਤੌਰ ‘ਤੇ ਮੁਕਤਸਰ ਦੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਦੇ ਦਫਤਰ ਮੂਹਰੇ ਦਿਨ-ਰਾਤ ਦਾ ਧਰਨਾ ਲਾਇਆ ਜਾ ਰਿਹਾ ਹੈ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਤਰਸੇਮ ਸਿੰਘ ਖੁੰਡੇ ਹਲਾਲ ਨੇ ਕਿਹਾ ਕਿ ਵੋਟਾਂ ਵੇਲੇ ਕੈਪਟਨ ਅਮਰਿੰਦਰ ਸਿੰਘ ਨੇ ਚਾਹ ਪੱਤੀ, ਘਿਓ ਤੇ ਹੋਰ ਖਾਧ ਸਮੱਗਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਕਣਕ ਦੇਣ ਤੋਂ ਵੀ ਟਾਲਾ ਵੱਟਿਆ ਜਾ ਰਿਹਾ ਹੈ।


Comments Off on ਆਟਾ ਨਾ ਦਾਲ ਤੇ ਜੀਣਾ ਹੋਇਆ ਮੁਹਾਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.