ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਕਰੋਨਾ ਵਾਇਰਸ ਤੇ ਸਮਾਜ: ਖ਼ਤਰਿਆਂ ਨਾਲ ਭਰਿਆ ਸਮਾਂ !    ਨੌਜਵਾਨ ਵਿਦਿਆਰਥੀਆਂ ਲਈ ਸਕਾਊਟਿੰਗ ਵਿਚ ਕਰੀਅਰ ਮੌਕੇ !    ਰਾਸ਼ਨ ਨਾ ਮਿਲਣ ਤੋਂ ਦੁਖੀ ਨੌਜਵਾਨ ਨੇ ਕੀਤੀ ਖੁਦਕੁਸ਼ੀ !    ਅਫ਼ਗਾਨਿਸਤਾਨ ਸਰਕਾਰ ਵੱਲੋਂ ਤਾਲਿਬਾਨ ਨਾਲ ਗੱਲਬਾਤ !    ਬੈਂਕਾਂ ਦਾ ਰਲੇਵਾਂ ਭਾਰਤੀ ਬੈਂਕਿੰਗ ਖੇਤਰ ਲਈ ਨਵੀਂ ਸਵੇਰ ਕਰਾਰ !    ਕਣਕ ਦੀ ਖ਼ਰੀਦ ਲਈ 26064.31 ਕਰੋੜ ਦੀ ਸੀਸੀਐੱਲ ਮੰਗੀ !    ਸੈਕਟਰ-35 ਵਾਸੀ ਕਰੋਨਾ ਪਾਜ਼ੇਟਿਵ !    ਕਰਫਿਊ: ਘਰਾਂ ’ਚ ਝਾਟਮ-ਝੀਟੀ !    ਬੇਅਦਬੀ ਮਾਮਲਾ: ਕਰਫਿਊ ਕਾਰਨ ਸੁਣਵਾਈ ਟਲੀ !    

‘ਆਪ’ ਵਿਧਾਇਕਾਂ ਵੱਲੋਂ ਵਿਧਾਨ ਸਭਾ ਅੱਗੇ ਪ੍ਰਦਰਸ਼ਨ

Posted On February - 28 - 2020

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਫਰਵਰੀ
ਪੰਜਾਬ ਵਿਧਾਨ ਸਭਾ ’ਚ ਬਜਟ ਇਜਲਾਸ ਦੇ 5ਵੇਂ ਦਿਨ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਨੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਸੂਬੇ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ‘ਆਪ’ ਵਿਧਾਇਕਾਂ ਨੇ ਮੂੰਹਾਂ ’ਤੇ ਮਾਸਕ ਪਾ ਕੇ ਸਰਕਾਰ ਦੀ ਖਿੱਲੀ ਉਡਾਈ, ਕਿਉਂਕਿ ਬੀਤੇ ਕੱਲ੍ਹ ਸਦਨ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਚੀਨ ’ਚ ਕਰੋਨਾਵਾਇਰਸ ਫੈਲਣ ਕਾਰਨ ਨੌਜਵਾਨਾਂ ਨੂੰ ਸਮਾਰਟ ਫ਼ੋਨ ਦੇਣ ’ਚ ਦੇਰੀ ਹੋ ਰਹੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਵਿਅੰਗ ਕੀਤਾ ਕਿ ਸਰਕਾਰ ਦੀ ਨਖਿੱਧ ਕਾਰਗੁਜ਼ਾਰੀ ’ਤੇ ਚੀਨ ਦੇ ਕਰੋਨਾਵਾਇਰਸ ਦਾ ਨਹੀਂ ਸਗੋਂ ਕੈਪਟਨ ਅਮਰਿੰਦਰ ਸਿੰਘ ਦੇ ‘ਕਰੋ ਨਾ ਵਾਇਰਸ’ ਦਾ ਅਸਰ ਹੈ। ਇਸ ‘ਕਰੋ ਨਾ ਵਾਇਰਸ’ ਕਾਰਨ ਕੈਪਟਨ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਤੋਂ ਨਾ ਕੋਈ ਚੋਣ ਵਾਅਦਾ ਪੂਰਾ ਕੀਤਾ ਅਤੇ ਨਾ ਕੋਈ ਕੰਮ ਕੀਤਾ ਹੈ ਜਿਸ ਕਾਰਨ ਨਾ ਕੇਵਲ ਕਿਸਾਨ ਅਤੇ ਮਜ਼ਦੂਰ ਸਗੋਂ ਵਰਗ ਦੇ ਲੋਕ ਦੁਖੀ ਤੇ ਨਿਰਾਸ਼ ਹਨ।
ਸ੍ਰੀ ਚੀਮਾ ਨੇ ਕਿਹਾ ਕਿ ਪੂਰਾ ਕਰਜ਼ਾ ਮੁਆਫ਼ ਕਰਨ ਦੇ ਫਾਰਮ ਭਰਵਾ ਕੇ ਕੈਪਟਨ ਨੇ ਸੱਤਾ ਤਾਂ ਹਾਸਲ ਕਰ ਲਈ ਪਰ ਉਹ ਕਿਸਾਨਾਂ-ਮਜ਼ਦੂਰਾਂ ਨਾਲ ਕੀਤੇ ਵਾਅਦੇ ਤੋਂ ਭੱਜ ਗਏ ਹਨ। ‘ਆਪ’ ਆਗੂਆਂ ਨੇ ਕਿਸਾਨਾਂ ਮਜ਼ਦੂਰਾਂ ਦੀ ਪੂਰਨ ਕਰਜ਼ਾ ਮੁਆਫ਼ੀ, ਆਵਾਰਾ ਪਸ਼ੂਆਂ ਦੇ ਨੁਕਸਾਨ ਨੂੰ ਰੋਕਣ, ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਤਰਜ਼ ’ਤੇ ਪੰਜਾਬ ’ਚ ਵੀ ਸਵਾਮੀਨਾਥਨ ਸਿਫ਼ਾਰਸ਼ਾਂ ਦੇ ਆਧਾਰ ’ਤੇ ਲਾਭ ਦੇਣ ਵਰਗੇ ਮੁੱਦੇ ਉਠਾਏ। ਇਸ ਮੌਕੇ ਪ੍ਰਿੰਸੀਪਲ ਬੁੱਧ ਰਾਮ, ਪ੍ਰੋ. ਬਲਜਿੰਦਰ ਕੌਰ, ਸਰਬਜੀਤ ਕੌਰ ਮਾਣੂੰਕੇ, ਰੁਪਿੰਦਰ ਕੌਰ ਰੂਬੀ, ਮੀਤ ਹੇਅਰ, ਜੈ ਕ੍ਰਿਸ਼ਨ ਸਿੰਘ ਰੋੜੀ ਮੌਜੂਦ ਸਨ।


Comments Off on ‘ਆਪ’ ਵਿਧਾਇਕਾਂ ਵੱਲੋਂ ਵਿਧਾਨ ਸਭਾ ਅੱਗੇ ਪ੍ਰਦਰਸ਼ਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.