ਅਖ਼ਿਲੇਸ਼ ਨੂੰ ਖ਼ਤਰਾ: ‘ਸਪਾ’ ਮੈਂਬਰਾਂ ਵੱਲੋਂ ਵਿਧਾਨ ਸਭਾ ’ਚ ਹੰਗਾਮਾ !    ਡੋਪ ਨਮੂਨੇ ਲਈ ‘ਪ੍ਰਾਕਸੀ’ ਭੇਜਣ ’ਤੇ ਅਮਿਤ ਦਾਹੀਆ ਉੱਪਰ ਚਾਰ ਸਾਲਾਂ ਲਈ ਪਾਬੰਦੀ !    ਕਾਂਗਰਸ ਨੇ ਪ੍ਰਿਯੰਕਾ ਨੂੰ ਰਾਜ ਸਭਾ ਭੇਜਣ ਬਾਰੇ ਸਵਾਲ ਦਾ ਜਵਾਬ ਦੇਣ ਤੋਂ ਟਾਲਾ ਵੱਟਿਆ !    ਸਾਨੀਆ ਦੁਬਈ ਓਪਨ ਰਾਹੀਂ ਕਰੇਗੀ ਟੈਨਿਸ ’ਚ ਵਾਪਸੀ !    ਹਰਸਿਮਰਨ ਕੌਰ ਨੂੰ ਐੱਨਬੀਏ ਵੱਲੋਂ ਸੱਦਾ !    ਜਮਹੂਰੀਅਤ ਦੀ ਨਵੀਂ ਇਬਾਰਤ ਲਿਖ ਰਿਹਾ ਅੰਦੋਲਨ !    ਜੱਲ੍ਹਿਆਂ ਵਾਲਾ ਬਾਗ਼ ਤੋਂ ਸ਼ਾਹੀਨ ਬਾਗ਼ !    ਆਜ਼ਾਦੀ : ਪੂਰਨ ਸਵਰਾਜ ਤੋਂ ਸੰਪੂਰਨ ਲੋਕਰਾਜ ਵੱਲ !    ਨਿਯਮ ਕਾਨੂੰਨ: 70 ਸਕੂਲ ਬੱਸਾਂ ਦੇ ਚਲਾਨ !    ਦਸਵੀਂ ਤੇ ਬਾਰ੍ਹਵੀਂ ਦੀ ਪ੍ਰਯੋਗੀ ਪ੍ਰੀਖਿਆ ਦੀ ਡੇਟਸ਼ੀਟ ਮੁੜ ਬਦਲੀ !    

ਇੱਕਮੁਸ਼ਤ ਪ੍ਰਾਪਰਟੀ ਟੈਕਸ ਦੇਣ ਵਾਲੇ ਨੂੰ ਮਿਲੇਗੀ 10 ਫ਼ੀਸਦੀ ਛੋਟ

Posted On February - 15 - 2020

ਪੱਤਰ ਪ੍ਰੇਰਕ
ਹੁਸ਼ਿਆਰਪੁਰ, 14 ਫਰਵਰੀ
ਨਗਰ ਨਿਗਮ ਦੇ ਕਮਿਸ਼ਨਰ ਬਲਵੀਰ ਰਾਜ ਸਿੰਘ ਨੇ ਦੱਸਿਆ ਕਿ ਫ਼ਰਵਰੀ ਮਹੀਨੇ ਵਿੱਚ ਇੱਕ ਮੁਸ਼ਤ ਪ੍ਰਾਪਰਟੀ ਟੈਕਸ ਜਮ੍ਹਾਂ ਕਰਾਉਣ ਵਾਲੇ ਮਾਲਕ ਨੂੰ 10 ਫ਼ੀਸਦੀ ਰਿਬੇਟ ਦਿੱਤੀ ਜਾਵੇਗੀ। ਇਸ ਸਕੀਮ ਤਹਿਤ ਟੈਕਸ ਜਮ੍ਹਾਂ ਕਰਾਉਣ ਵਾਲੇ ਨੂੰ ਕੋਈ ਵਿਆਜ ਅਦਾ ਨਹੀਂ ਕਰਨਾ ਪਵੇਗਾ। ਉਨ੍ਹਾਂ ਦੱਸਿਆ ਕਿ 26 ਫ਼ਰਵਰੀ ਤੋਂ 26 ਮਈ ਤੱਕ 10 ਫ਼ੀਸਦੀ ਜੁਰਮਾਨਾ ਦੇਣਾ ਪਵੇਗਾ। ਇਸ ਤੋਂ ਬਾਅਦ 18 ਫ਼ੀਸਦੀ ਵਿਆਜ ਅਤੇ 20 ਫ਼ੀਸਦੀ ਜੁਰਮਾਨਾ ਵੀ ਅਦਾ ਕਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਨਿਗਮ ਦੇ ਦਫ਼ਤਰ ਵਿਖੇ ਸ਼ਨਿਚਰਵਾਰ ਅਤੇ ਐਤਵਾਰ ਨੂੰ ਵੀ ਟੈਕਸ ਜਮ੍ਹਾਂ ਕਰਵਾਇਆ ਜਾ ਸਕਦਾ ਹੈ। ਵਾਟਰ ਸਪਲਾਈ ਤੇ ਸੀਵਰੇਜ ਦੇ ਬਿੱਲਾਂ ਦੀ ਅਦਾਇਗੀ ਬਾਰੇ ਕਮਿਸ਼ਨਰ ਨੇ ਦੱਸਿਆ ਕਿ 12 ਫ਼ਰਵਰੀ ਤੋਂ 11 ਮਈ ਤੱਕ ਵਾਟਰ ਸਪਲਾਈ ਤੇ ਸੀਵਰੇਜ ਦੇ ਬਿੱਲ ਜਮ੍ਹਾਂ ਕਰਾਉਣ ਵਾਲੇ ਸ਼ਹਿਰ ਵਾਸੀਆਂ ਨੂੰ ਵਿਆਜ ਅਤੇ ਜੁਰਮਾਨੇ ਤੋਂ ਛੋਟ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 12 ਮਈ ਤੋਂ 11 ਅਗਸਤ ਤੱਕ ਵਿਆਜ ਸਮੇਤ ਬਿੱਲ ਲਏ ਜਾਣਗੇ ਅਤੇ ਇਸ ਮਗਰੋਂ ਵਿਆਜ ਤੇ ਜੁਰਮਾਨਾ ਵੀ ਵਸੂਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਿੱਲ ਨਾ ਭਰਨ ਵਾਲਿਆਂ ਦੇ ਕੁਨੈਕਸ਼ਨ ਬਿਨਾਂ ਨੋਟਿਸ ਦਿੱਤਿਆਂ ਕੱਟ ਦਿੱਤੇ ਜਾਣਗੇ।


Comments Off on ਇੱਕਮੁਸ਼ਤ ਪ੍ਰਾਪਰਟੀ ਟੈਕਸ ਦੇਣ ਵਾਲੇ ਨੂੰ ਮਿਲੇਗੀ 10 ਫ਼ੀਸਦੀ ਛੋਟ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.