ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਉਮਰ ਦੀ ਹਿਰਾਸਤ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਤੋਂ ਜੱਜ ਨੇ ਖ਼ੁਦ ਨੂੰ ਵੱਖ ਕੀਤਾ

Posted On February - 13 - 2020

ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਜੱਜ ਜਸਟਿਸ ਐੱਮ.ਐੱਮ. ਸ਼ਾਂਤਾਨਾਗੌਡਰ ਨੇ ਜੰਮੂ ਕਸ਼ਮੀਰ ਦੇ ਆਗੂ ਉਮਰ ਅਬਦੁੱਲਾ ਦੀ ਪੀਐੱਸਏ ਤਹਿਤ ਹਿਰਾਸਤ ਖ਼ਿਲਾਫ਼ ਉਨ੍ਹਾਂ ਦੀ ਭੈਣ ਸਾਰਾ ਅਬਦੁੱਲਾ ਪਾਇਲਟ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਤੋਂ ਖ਼ੁਦ ਨੂੰ ਵੱਖ ਕਰ ਲਿਆ ਹੈ। ਪਾਇਲਟ ਦੀ ਪਟੀਸ਼ਨ ਤਿੰਨ ਜੱਜਾਂ ਦੇ ਬੈਂਚ ਅੱਗੇ ਰੱਖੀ ਗਈ ਸੀ। ਇਸ ’ਚ ਸ਼ਾਂਤਾਨਾਗੌਡਰ ਤੋਂ ਇਲਾਵਾ ਜਸਟਿਸ ਐੱਨ.ਵੀ. ਰਮਨ ਤੇ ਸੰਜੀਵ ਖੰਨਾ ਵੀ ਸ਼ਾਮਲ ਸਨ। ਜਸਟਿਸ ਸ਼ਾਂਤਾਨਾਗੌਡਰ ਨੇ ਕੋਈ ਖ਼ਾਸ ਕਾਰਨ ਨਹੀਂ ਦੱਸਿਆ ਤੇ ਕਿਹਾ ‘ਮੈਂ ਇਸ ਮੁੱਦੇ ’ਤੇ ਸੁਣਵਾਈ ਵਿਚ ਹਿੱਸਾ ਨਹੀਂ ਲੈ ਰਿਹਾ।’ ਸਾਰਾ ਪਾਇਲਟ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਕਪਿਲ ਸਿੱਬਲ ਨੇ ਬੈਂਚ ਨੂੰ ਸੁਣਵਾਈ ਭਲਕ ਤੱਕ ਟਾਲਣ ਲਈ ਕਿਹਾ। ਸੁਣਵਾਈ ਹੁਣ ਭਲਕੇ ਹੋਵੇਗੀ। ਪਾਇਲਟ ਨੇ ਪਟੀਸ਼ਨ ਸੋਮਵਾਰ ਦਾਇਰ ਕੀਤੀ ਸੀ। -ਪੀਟੀਆਈ


Comments Off on ਉਮਰ ਦੀ ਹਿਰਾਸਤ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਤੋਂ ਜੱਜ ਨੇ ਖ਼ੁਦ ਨੂੰ ਵੱਖ ਕੀਤਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.