ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦਾ ਕਮਾਂਡਰ ਹਲਾਕ !    ਤੁਰਕੀ ਬੰਬ ਹਮਲੇ ’ਚ ਪੰਜ ਹਲਾਕ !    ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਵਿਹਲੇ ਸਮੇਂ ਕਿਤਾਬਾਂ ਪੜ੍ਹਨਾ ਉੱਤਮ ਰੁਝੇਵਾਂ !    ਪੁਣੇ ’ਚ ਅੱਠ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 16 ਹੋਈ !    ਵਿਦਿਆਰਥੀਆਂ ’ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨੀ ਜ਼ਰੂਰੀ !    ਕਰੋਨਾ ਬਨਾਮ ਸਾਡਾ ਨਿੱਘਰ ਰਿਹਾ ਸਮਾਜਿਕ ਢਾਂਚਾ !    ਸੁਲਤਾਨਪੁਰ ਲੋਧੀ ਹਸਪਤਾਲ ’ਚੋਂ ਸਰਕਾਰ ਨੇ ਵੈਂਟੀਲੇਟਰ ‘ਚੁੱਕੇ’ !    ਜਹਾਂਗੀਰ ਵਾਸੀਆਂ ਦੀ ਪਹਿਲਕਦਮੀ: ਆਪਣਿਆਂ ਵੱਲੋਂ ਨਕਾਰਿਆਂ ਦੀ ਅਰਥੀ ਨੂੰ ਦੇਣਗੇ ਮੋਢਾ !    ਪਰਵਾਸੀ ਔਰਤ ਦੇ ਸਸਕਾਰ ਲਈ ਸ਼ਮਸ਼ਾਨ ਦੇ ਬੂਹੇ ਕੀਤੇ ਬੰਦ !    

ਕਰੋਨਾਵਾਇਰਸ: ਚੀਨ ਵਿੱਚ ਮੌਤਾਂ ਦੀ ਗਿਣਤੀ 1,800 ਟੱਪੀ

Posted On February - 19 - 2020

ਪੇਈਚਿੰਗ, 18 ਫਰਵਰੀ
ਵੂਹਾਨ ਦੇ ਇੱਕ ਹਸਪਤਾਲ ਦੇ ਮੁਖੀ ਦੀ ਕਰੋਨਾਵਾਇਰਸ ਕਾਰਨ ਮੌਤ ਹੋ ਜਾਣ ਨਾਲ ਮੰਗਲਵਾਰ ਤੱਕ ਚੀਨ ਵਿੱਚ ਕਰੋਨਾਵਾਇਰਸ ਨਾਲ ਹੋਈਆਂ ਕੁੱਲ ਮੌਤਾਂ ਦੀ ਗਿਣਤੀ ਵਧ ਕੇ 1,868 ਹੋ ਗਈ ਹੈ। ਸੂਬਾ ਹੁਬੇਈ ਅਤੇ ਇਸ ਦੀ ਰਾਜਧਾਨੀ ਵੂਹਾਨ ਵਿੱਚ ਸੋਮਵਾਰ ਨੂੰ 93 ਮੌਤਾਂ ਹੋਈਆਂ ਜਦਕਿ ਹੇਨਾਨ, ਹੇਬਈ ਅਤੇ ਹੁਨਾਨ ਸੂਬਿਆਂ ਵਿੱਚ ਕੁੱਲ ਪੰਜ ਮੌਤਾਂ ਹੋਈਆਂ। ਚੀਨ ਦੇ ਕੌਮੀ ਸਿਹਤ ਕਮਿਸ਼ਨ ਨੇ ਅੱਜ ਦੱਸਿਆ ਕਿ ਮੌਤਾਂ ਦੀ ਗਿਣਤੀ ਵਧ ਕੇ 18,68 ਤੱਕ ਪੁੱਜ ਗਈ ਹੈ ਅਤੇ 72,436 ਲੋਕ ਇਸ ਵਾਇਰਸ ਤੋਂ ਪੀੜਤ ਹੋਣ ਕਾਰਨ ਇਲਾਜ ਅਧੀਨ ਹਨ। ਚੀਨ ਦੇ ਇੱਕ ਸਿਖਰਲੇ ਸਿਹਤ ਅਧਿਕਾਰੀ ਨੇ ਦੱਸਿਆ ਕਿ ਇਸ ਮਹਾਮਾਰੀ ਦੇ ਜਨਵਰੀ ਵਿੱਚ ਫੈਲਣ ਤੋਂ ਬਾਅਦ ਰੋਜ਼ਾਨਾ ਮੌਤਾਂ ਦੀ ਗਿਣਤੀ ਪਹਿਲੀ ਵਾਰ 100 ਤੋਂ ਘਟੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਨਵੇਂ ਪੀੜਤਾਂ ਦੀ ਗਿਣਤੀ ਦੇ ਅੰਕੜੇ ਵੀ ਹੇਠਾਂ ਆਉਣ ਤੋਂ ਇਹ ਸੰਕੇਤ ਮਿਲਦੇ ਹਨ ਕਿ ਮਹਾਮਾਰੀ ਦੀ ਸਥਿਤੀ ਬਿਹਤਰ ਹੋ ਰਹੀ ਹੈ।

-ਪੀਟੀਆਈ


Comments Off on ਕਰੋਨਾਵਾਇਰਸ: ਚੀਨ ਵਿੱਚ ਮੌਤਾਂ ਦੀ ਗਿਣਤੀ 1,800 ਟੱਪੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.