ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦਾ ਕਮਾਂਡਰ ਹਲਾਕ !    ਤੁਰਕੀ ਬੰਬ ਹਮਲੇ ’ਚ ਪੰਜ ਹਲਾਕ !    ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਵਿਹਲੇ ਸਮੇਂ ਕਿਤਾਬਾਂ ਪੜ੍ਹਨਾ ਉੱਤਮ ਰੁਝੇਵਾਂ !    ਪੁਣੇ ’ਚ ਅੱਠ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 16 ਹੋਈ !    ਵਿਦਿਆਰਥੀਆਂ ’ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨੀ ਜ਼ਰੂਰੀ !    ਕਰੋਨਾ ਬਨਾਮ ਸਾਡਾ ਨਿੱਘਰ ਰਿਹਾ ਸਮਾਜਿਕ ਢਾਂਚਾ !    ਸੁਲਤਾਨਪੁਰ ਲੋਧੀ ਹਸਪਤਾਲ ’ਚੋਂ ਸਰਕਾਰ ਨੇ ਵੈਂਟੀਲੇਟਰ ‘ਚੁੱਕੇ’ !    ਜਹਾਂਗੀਰ ਵਾਸੀਆਂ ਦੀ ਪਹਿਲਕਦਮੀ: ਆਪਣਿਆਂ ਵੱਲੋਂ ਨਕਾਰਿਆਂ ਦੀ ਅਰਥੀ ਨੂੰ ਦੇਣਗੇ ਮੋਢਾ !    ਪਰਵਾਸੀ ਔਰਤ ਦੇ ਸਸਕਾਰ ਲਈ ਸ਼ਮਸ਼ਾਨ ਦੇ ਬੂਹੇ ਕੀਤੇ ਬੰਦ !    

ਕਰੰਟ ਲੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਅੱਠ ਜ਼ਖ਼ਮੀ

Posted On February - 13 - 2020

ਪੱਤਰ ਪ੍ਰੇਰਕ
ਤਰਨ ਤਾਰਨ, 12 ਫਰਵਰੀ
ਖੇਮਕਰਨ-ਅੰਮ੍ਰਿਤਸਰ ਸੜਕ ’ਤੇ ਝਬਾਲ ਨੇੜੇ ਨਿਰਮਾਣ ਅਧੀਨ ‘ਬਲਿਊ ਸਿਟੀ’ ਕਲੋਨੀ ਵਿਚ ਸੜਕਾਂ ਬਣਾਉਣ ਦੇ ਕੰਮ ਦੌਰਾਨ ਲੈਂਟਰ ਪਾਉਣ ਵਾਲੀ ਮਸ਼ੀਨ ਦੇ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਨਾਲ ਛੂਹਣ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਤੇ ਅੱਠ ਜਣੇ ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਲਵਪ੍ਰੀਤ ਸਿੰਘ (30) ਵਾਸੀ ਮਾਧੋਪੁਰ ਬਰਾੜ ਅਤੇ ਰਵੇਲ ਸਿੰਘ (35) ਵਾਸੀ ਨੱਥੂਪੁਰ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਡੀਐੱਸਪੀ ਸੁੱਚਾ ਸਿੰਘ ਬਲ, ਥਾਣਾ ਝਬਾਲ ਦੇ ਵਧੀਕ ਮੁਖੀ ਸਬ ਇੰਸਪੈਕਟਰ ਕਰਨਜੀਤ ਸਿੰਘ, ਥਾਣਾ ਸਰਾਏ ਅਮਾਨਤ ਖਾਂ ਦੇ ਮੁਖੀ ਦਵਿੰਦਰ ਕੁਮਾਰ ਘਟਨਾ ਸਥਾਨ ’ਤੇ ਪੁੱਜੇ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਾਉਣ ਲਈ ਚਾਰਾਜੋਈ ਸ਼ੁਰੂ ਕੀਤੀ। ਡੀਐੱਸਪੀ ਨੇ ਕਿਹਾ ਕਿ ਇਹ ਹਾਦਸਾ ਕਲੋਨੀ ਮਾਲਕਾਂ ਦੀ ਲਾਪ੍ਰਵਾਹੀ ਕਾਰਨ ਹੋਇਆ ਹੈ, ਜਿਸ ਸਬੰਧੀ ਮ੍ਰਿਤਕਾਂ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।


Comments Off on ਕਰੰਟ ਲੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਅੱਠ ਜ਼ਖ਼ਮੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.