ਅਖ਼ਿਲੇਸ਼ ਨੂੰ ਖ਼ਤਰਾ: ‘ਸਪਾ’ ਮੈਂਬਰਾਂ ਵੱਲੋਂ ਵਿਧਾਨ ਸਭਾ ’ਚ ਹੰਗਾਮਾ !    ਡੋਪ ਨਮੂਨੇ ਲਈ ‘ਪ੍ਰਾਕਸੀ’ ਭੇਜਣ ’ਤੇ ਅਮਿਤ ਦਾਹੀਆ ਉੱਪਰ ਚਾਰ ਸਾਲਾਂ ਲਈ ਪਾਬੰਦੀ !    ਕਾਂਗਰਸ ਨੇ ਪ੍ਰਿਯੰਕਾ ਨੂੰ ਰਾਜ ਸਭਾ ਭੇਜਣ ਬਾਰੇ ਸਵਾਲ ਦਾ ਜਵਾਬ ਦੇਣ ਤੋਂ ਟਾਲਾ ਵੱਟਿਆ !    ਸਾਨੀਆ ਦੁਬਈ ਓਪਨ ਰਾਹੀਂ ਕਰੇਗੀ ਟੈਨਿਸ ’ਚ ਵਾਪਸੀ !    ਹਰਸਿਮਰਨ ਕੌਰ ਨੂੰ ਐੱਨਬੀਏ ਵੱਲੋਂ ਸੱਦਾ !    ਜਮਹੂਰੀਅਤ ਦੀ ਨਵੀਂ ਇਬਾਰਤ ਲਿਖ ਰਿਹਾ ਅੰਦੋਲਨ !    ਜੱਲ੍ਹਿਆਂ ਵਾਲਾ ਬਾਗ਼ ਤੋਂ ਸ਼ਾਹੀਨ ਬਾਗ਼ !    ਆਜ਼ਾਦੀ : ਪੂਰਨ ਸਵਰਾਜ ਤੋਂ ਸੰਪੂਰਨ ਲੋਕਰਾਜ ਵੱਲ !    ਨਿਯਮ ਕਾਨੂੰਨ: 70 ਸਕੂਲ ਬੱਸਾਂ ਦੇ ਚਲਾਨ !    ਦਸਵੀਂ ਤੇ ਬਾਰ੍ਹਵੀਂ ਦੀ ਪ੍ਰਯੋਗੀ ਪ੍ਰੀਖਿਆ ਦੀ ਡੇਟਸ਼ੀਟ ਮੁੜ ਬਦਲੀ !    

ਕਾਮਿਆਂ ਨੂੰ ਪੱਕਾ ਕਰਨ ਵਾਲਾ ਮਾਮਲਾ ਵਿਚਾਰਿਆ ਜਾਵੇਗਾ: ਧਰਮਸੋਤ

Posted On February - 15 - 2020

ਕੈਬਨਿਟ ਮੰਤਰੀ ਧਰਮਸੋਤ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣਦੇ ਹੋਏ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 14 ਫਰਵਰੀ
ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਜੰਗਲਾਤ ਵਿਭਾਗ ਦੇ ਦਿਹਾੜੀਦਾਰ ਕਾਮਿਆਂ ਨੂੰ ਪੱਕਾ ਕਰਨ ਵਾਲਾ ਕੇਸ ਹਮਦਰਦੀ ਨਾਲ ਵਿਚਾਰਿਆ ਜਾਵੇਗਾ।
ਇਥੋਂ ਦੇ ਸੈਕਟਰ-68 ਸਥਿਤ ਵਣ ਭਵਨ ਸਥਿਤ ਜੰਗਲਾਤ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਧਰਮਸੋਤ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਜੰਗਲਾਤ ਵਿਭਾਗ ਵਿੱਚ ਕੰਮ ਕਰਦੇ ਦਿਹਾੜੀਦਾਰ ਕਾਮਿਆਂ ਦੀ ਸੀਨੀਅਰਤਾ ਸੂਚੀ ਤਿਆਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਹਾੜੀਦਾਰ ਕਾਮਿਆਂ ਨੂੰ ਪੱਕਾ ਕਰਨ ਲਈ ਜਲਦ ਹੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ।
ਸ੍ਰੀ ਧਰਮਸੋਤ ਨੇ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਦਫ਼ਤਰੀ ਅਤੇ ਫੀਲਡ ਕਰਮਚਾਰੀਆਂ ਨੂੰ ਪੂਰੀ ਲਗਨ ਅਤੇ ਸੇਵਾ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਸੂਬੇ ਵਿੱਚ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਅਤੇ ਹੋਰਨਾਂ ਲੋਕਾਂ ਨੂੰ ਸਰਕਾਰੀ ਅਤੇ ਖਾਲੀ ਥਾਵਾਂ ਵਿੱਚ ਫੁੱਲ ਬੂਟੇ ਲਗਾਉਣ ਲਈ ਜਾਗਰੂਕ ਕੀਤਾ ਜਾਵੇ ਤਾਂ ਵਾਤਾਵਰਨ ਨੂੰ ਵੀ ਸਾਫ ਸੁਥਰਾ ਬਣਾਇਆ ਜਾ ਸਕੇ।
ਜੰਗਲਾਤ ਮੰਤਰੀ ਨੇ ਮੁਲਾਜ਼ਮ ਜਥੇਬੰਦੀਆਂ ਨੂੰ ਸੀਨੀਅਰ ਸੂਚੀ ਮੁਤਾਬਕ ਤਰੱਕੀਆਂ ਦੇਣ ਅਤੇ ਪੱਕਾ ਕਰਨ ਅਤੇ ਉਨ੍ਹਾਂ ਦੀਆਂ ਹੋਰ ਜਾਇਜ਼ ਮੰਗਾਂ ਨੂੰ ਵੀ ਨਿਯਮਾਂ ਅਨੁਸਾਰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਕੁਲਦੀਪ ਕੁਮਾਰ ਪ੍ਰਮੁੱਖ ਮੁੱਖ ਵਣਪਾਲ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

 


Comments Off on ਕਾਮਿਆਂ ਨੂੰ ਪੱਕਾ ਕਰਨ ਵਾਲਾ ਮਾਮਲਾ ਵਿਚਾਰਿਆ ਜਾਵੇਗਾ: ਧਰਮਸੋਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.