ਕਾਵਿ ਕਿਆਰੀ !    ਰਾਜਸਥਾਨ ਦੀ ਸੁਨਹਿਰੀ ਨਗਰੀ ਜੈਸਲਮੇਰ !    ਮੇਲਾ !    ਕਿਰਚਾਂ ਤੋਂ ਦਰਪਣ ਹੋਣ ਦੀ ਕਾਰੀਗਰੀ !    ਸਾਡੇ ਘਰ ਵੀ ਬਾਬੇ ਆਏ... !    ਦੇਸ਼ ਵੰਡ ਦੀ ਚੀਸ ਦਾ ਅਹਿਸਾਸ !    ਨੈਤਿਕਤਾ ਦੀ ਬਾਤ ਪਾਉਂਦੀਆਂ ਪਰੀ ਕਹਾਣੀਆਂ !    ਪ੍ਰਸਿੱਧ ਸ਼ਖ਼ਸੀਅਤਾਂ ਦੇ ਰੇਖਾ-ਚਿੱਤਰ !    ਉੱਘੀਆਂ ਸ਼ਖ਼ਸੀਅਤਾਂ ਦੇ ਕਾਵਿ-ਚਿੱਤਰ !    ਜੇ ਰੱਬ ਮੇਰੀ ‘ਸੁਣਦੀ’ ਹੋਵੇ... !    

ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ

Posted On February - 24 - 2020

ਲੁਧਿਆਣਾ: ਮਿੰਨੀ ਪੇਂਡੂ ਓਲੰਪਿਕ ਵਜੋਂ ਮਸ਼ਹੂਰ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਸੋਮਵਾਰ ਤੋਂ ਸ਼ੁਰੂ ਹੋ ਰਹੀਆਂ ਹਨ। ਦੋ ਰੋਜ਼ਾ ਖੇਡਾਂ ਦੌਰਾਨ ਬਜ਼ੁਰਗਾਂ ਦੀਆਂ ਦੌੜਾਂ, ਰਵਾਇਤੀ ਖੇਡਾਂ ਅਤੇ ਬਾਜ਼ੀਗਰਾਂ ਦੇ ਕਰਤਵ ਖਿੱਚ ਦਾ ਕੇਂਦਰ ਹੋਣਗੇ। ਇਸ ਤੋਂ ਇਲਾਵਾ ਕਬੱਡੀ ਅਤੇ ਹਾਕੀ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਬੀਤੇ ਸਾਲ ਤਕਨੀਕੀ ਕਾਰਨਾਂ ਕਰਕੇ ਇਹ ਖੇਡਾਂ ਆਖ਼ਰੀ ਸਮੇਂ ਰੱਦ ਹੋ ਗਈਆਂ ਸਨ। ਐਤਕੀਂ ਖੇਡ ਪ੍ਰੇਮੀਆਂ ਨੂੰ ਖੱਚਰਾਂ, ਕੁੱਤਿਆਂ ਅਤੇ ਘੋੜਿਆਂ ਦੀਆਂ ਦੌੜਾਂ ਵੇਖਣ ਨੂੰ ਨਹੀਂ ਮਿਲਣਗੀਆਂ। ਪ੍ਰਬੰਧਕਾਂ ਨੇ ਇਨ੍ਹਾਂ ਦੇ ਬਦਲ ਵਜੋਂ ਬਜ਼ੁਰਗਾਂ ਦੀ ਦੌੜ, ਸਾਈਕਲ ਰੇਸ, ਅਥਲੈਟਿਕ ਮੁਕਾਬਲੇ, ਬਾਜ਼ੀਗਰਾਂ ਦੇ ਕਰਤਵ, ਪੁਰਾਤਨ ਖੇਡਾਂ ’ਤੇ ਵੱਧ ਜ਼ੋਰ ਦਿੱਤਾ ਹੈ। ਇਸ ਵਾਰ ਖੇਡਾਂ ਸਾਬਕਾ ਕਰਨਲ ਸੁਰਿੰਦਰ ਸਿੰਘ ਗਰੇਵਾਲ ਦੀ ਅਗਵਾਈ ਵਾਲੀ ਕਿਲ੍ਹਾ ਰਾਏਪੁਰ ਸਪੋਰਟਸ ਸੁਸਾਇਟੀ ਵੱਲੋਂ ਕਰਵਾਈਆਂ ਜਾ ਰਹੀਆਂ ਹਨ। ਸ੍ਰੀ ਗਰੇਵਾਲ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਇਨਾਂ ਖੇਡਾਂ ਦਾ ਪੋਸਟਰ ਜਾਰੀ ਕੀਤਾ ਗਿਆ ਸੀ। ਸੁਸਾਇਟੀ ਦੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਵਾਰ ਬਜ਼ੁਰਗਾਂ ਦੀਆਂ ਦੌੜਾਂ, ਕਬੱਡੀ, ਹਾਕੀ (ਲੜਕੇ-ਲੜਕੀਆਂ) ਦੇ ਮੁਕਾਬਲੇ ਖਿੱਚ ਦਾ ਕੇਂਦਰ ਹੋਣਗੇ। ਉਨ੍ਹਾਂ ਦੱਸਿਆ ਕਿ ਪੁਰਾਤਨ ਖੇਡਾਂ ਨੂੰ ਜਿਊਂਦੀਆਂ ਰੱਖਣ ਲਈ ਕਈ ਰੌਚਕ ਖੇਡਾਂ ਤੋਂ ਇਲਾਵਾ ਬਾਜ਼ੀਗਰਾਂ ਦੇ ਕਰਤਵ ਵੀ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕਰਨਗੇ।

-ਖੇਤਰੀ ਪ੍ਰਤੀਨਿਧ


Comments Off on ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.