ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ !    ਯੂਕੇ ਦੇ ਚੋਟੀ ਦੇ ਜੱਜ ਨੇ ਸੁਪਰੀਮ ਕੋਰਟ ਦੀ ਕਾਰਵਾਈ ਦੇਖੀ !    ਭਗੌੜੇ ਗੈਂਗਸਟਰ ਰਵੀ ਪੁਜਾਰੀ ਨੂੰ ਭਾਰਤ ਲਿਆਂਦਾ ਗਿਆ !    ਮਾਣਹਾਨੀ ਕੇਸ ’ਚ ਤਲਬ ਕੀਤੇ ਜਾਣ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 28 ਨੂੰ !    ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ !    ਅਸੀਂ ਕਿਉਂ ਪ੍ਰਦੇਸੀ ਹੋਈਏ ? !    ਮਾਲੇਰਕੋਟਲਾ ’ਚ ਭਾਈਚਾਰਕ ਏਕੇ ਦੀ ਮਿਸਾਲ !    ਗੁਆਚ ਗਏ ਉਹ ਦਿਨ... !    ਮੰਤਰੀ ਆਸ਼ੂ ਦੇ ਹੱਕ ਵਿਚ ਨਿੱਤਰੇ ਲੁਧਿਆਣਾ ਦੇ ਵਿਧਾਇਕ !    ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ !    

ਕਿਸ਼ਨਗੜ੍ਹ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਬਹੁੜੀ ਮੇਅਰ

Posted On February - 14 - 2020

ਸੜਕ ਦੀ ਮਾੜੀ ਹਾਲਤ ਦਾ ਜਾਇਜ਼ਾ ਲੈਂਦੇ ਹੋਈ ਮੇਅਰ ਰਾਜ ਬਾਲਾ ਮਲਿਕ ਤੇ ਹੋਰ।

ਮੁਕੇਸ਼ ਕੁਮਾਰ
ਚੰਡੀਗੜ੍ਹ, 13 ਫਰਵਰੀ
ਮੇਅਰ ਰਾਜ ਬਾਲਾ ਮਲਿਕ ਨੇ ਅੱਜ ਪਿੰਡ ਕਿਸ਼ਨਗੜ੍ਹ ਦਾ ਦੌਰਾ ਕੀਤਾ ਅਤੇ ਪਿੰਡ ਵਾਸੀਆਂ ਨੂੰ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਪਿੰਡ ਕਿਸ਼ਨਗੜ੍ਹ ਵਿਕਾਸ ਕਮੇਟੀ ਦੇ ਚੇਅਰਪਰਸਨ ਤੇ ਨਾਮਜ਼ਦ ਕੌਂਸਲਰ ਕਮਲਾ ਸ਼ਰਮਾ ਅਤੇ ਨਗਰ ਨਿਗਮ ਦੇ ਅਧਿਕਾਰੀ ਹਾਜ਼ਰ ਸਨ।
ਮੇਅਰ ਤੇ ਨਿਗਮ ਦੀ ਟੀਮ ਨੇ ਪਿੰਡ ਦੀਆਂ ਵੱਖ-ਵੱਖ ਗਲੀਆਂ ਸਮੇਤ ਫਿਰਨੀ ਵਾਲੀ ਸੜਕ, ਬਾਜ਼ਾਰ ਅਤੇ ਰਿਹਾਇਸ਼ੀ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਵਿੱਚ ਸੀਵਰੇਜ ਸਿਸਟਮ, ਟੁੱਟੀਆਂ ਸੜਕਾਂ, ਸਫਾਈ ਵਿਵਸਥਾ ਦੀ ਘਾਟ, ਬਿਜਲੀ ਅਤੇ ਪਾਣੀ ਦੀ ਸਪਲਾਈ ਦਾ ਮੰਦੜਾ ਹਾਲ ਹੈ। ਮੇਅਰ ਨੂੰ ਕਿਸ਼ਨਗੜ੍ਹ ਦੀ ਵਿਕਾਸ ਕਮੇਟੀ ਨੇ ਦੱਸਿਆ ਕਿ ਬਰਸਾਤੀ ਪਾਣੀ ਦੀ ਨਿਕਾਸੀ ਵਾਲੀਆਂ ਪਾਈਪਲਾਈਨਾਂ ਨੂੰ ਦਰੁਸਤ ਕਰਨ ਦੀ ਲੋੜ ਹੈ। ਇਸ ਦੇ ਨਾਲ ਹੀ ਕਮੇਟੀ ਮੈਂਬਰਾਂ ਨੇ ਮੇਅਰ ਨੂੰ ਪਿੰਡ ਵਿੱਚ ਪਾਣੀ ਦੀ ਸਪਲਾਈ ਲਾਈਨ ਨੂੰ ਮਜਬੂਤ ​​ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।

ਸੀਵਰੇਜ ਸਮੱਸਿਆ ਹੱਲ ਕਰਨ ਮਗਰੋਂ ਹੋਣਗੇ ਬਾਕੀ ਕੰਮ
ਪਿੰਡ ਕਿਸ਼ਨਗੜ੍ਹ ਵਿਕਾਸ ਕਮੇਟੀ ਮੈਂਬਰਾਂ ਨੇ ਫੈਸਲਾ ਕੀਤਾ ਕਿ ਸਭ ਤੋਂ ਪਹਿਲਾਂ ਸੀਵਰੇਜ ਸਮੱਸਿਆ ਹੱਲ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਸੜਕਾਂ ਦੀ ਮੁਰੰਮਤ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕੀਤੇ ਜਾਣਗੇ। ਪਿੰਡ ਕਿਸ਼ਨਗੜ੍ਹ ਵਾਸੀਆਂ ਨੇ ਨਿਗਮ ਦੀ ਟੀਮ ਨੂੰ ਪਿੰਡ ਦੇ ਦਰੱਖ਼ਤਾਂ ਦੇ ਛੰਗਾਈ ਅਤੇ ਗੈਰਕਾਨੂੰਨੀ ਤੌਰ ’ਤੇ ਥਾਂ-ਥਾਂ ਪਾਰਕ ਕੀਤੇ ਵਾਹਨਾਂ ਨੂੰ ਹਟਾਉਣ ਦੀ ਅਪੀਲ ਕੀਤੀ। ਇਨ੍ਹਾਂ ਸ਼ਿਕਾਇਤਾਂ ਅਤੇ ਲੋੜਾਂ ਨੂੰ ਮੁੱਖ ਰੱਖਦੇ ਹੋਏ ਮੇਅਰ ਨੇ ਮੌਕੇ ’ਤੇ ਹਾਜ਼ਰ ਨਿਗਮ ਦੇ ਇੰਜਨੀਅਰਿੰਗ ਵਿੰਗ ਨੂੰ ਹਦਾਇਤ ਦਿੱਤੀ ਕਿ ਉਹ ਪਿੰਡ ਵਿੱਚ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਅਨੁਮਾਨ ਤਿਆਰ ਕਰਨ।


Comments Off on ਕਿਸ਼ਨਗੜ੍ਹ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਬਹੁੜੀ ਮੇਅਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.