ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ !    ਯੂਕੇ ਦੇ ਚੋਟੀ ਦੇ ਜੱਜ ਨੇ ਸੁਪਰੀਮ ਕੋਰਟ ਦੀ ਕਾਰਵਾਈ ਦੇਖੀ !    ਭਗੌੜੇ ਗੈਂਗਸਟਰ ਰਵੀ ਪੁਜਾਰੀ ਨੂੰ ਭਾਰਤ ਲਿਆਂਦਾ ਗਿਆ !    ਮਾਣਹਾਨੀ ਕੇਸ ’ਚ ਤਲਬ ਕੀਤੇ ਜਾਣ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 28 ਨੂੰ !    ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ !    ਅਸੀਂ ਕਿਉਂ ਪ੍ਰਦੇਸੀ ਹੋਈਏ ? !    ਮਾਲੇਰਕੋਟਲਾ ’ਚ ਭਾਈਚਾਰਕ ਏਕੇ ਦੀ ਮਿਸਾਲ !    ਗੁਆਚ ਗਏ ਉਹ ਦਿਨ... !    ਮੰਤਰੀ ਆਸ਼ੂ ਦੇ ਹੱਕ ਵਿਚ ਨਿੱਤਰੇ ਲੁਧਿਆਣਾ ਦੇ ਵਿਧਾਇਕ !    ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ !    

ਕਿਸਾਨਾਂ ਵੱਲੋਂ ਡੀਸੀ ਦਫ਼ਤਰਾਂ ਸਾਹਮਣੇ ਰੋਸ ਪ੍ਰਦਰਸ਼ਨ

Posted On February - 14 - 2020

ਕਿਸਾਨ ਜਥੇਬੰਦੀਆਂ ਦੇ ਕਾਰਕੁਨ ਡੀਸੀ ਦਫ਼ਤਰ ਮੂੁਹਰੇ ਰੋਸ ਪ੍ਰਦਰਸ਼ਨ ਕਰਦੇ।

ਜਤਿੰਦਰ ਬੈਂਸ
ਗੁਰਦਾਸਪੁਰ, 13 ਫਰਵਰੀ
ਕਿਰਸਾਨੀ ਨੂੰ ਦਰਪੇਸ਼ ਔਕੜਾਂ ਅਤੇ ਮੰਗਾਂ ਨੂੰ ਲੈ ਕੇ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ਉੱਤੇ ਅੱਜ ਇਲਾਕੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਾਰਕੁੰਨਾਂ ਨੇ ਸ਼ਹਿਰ ਅੰਦਰ ਰੋਸ ਮਾਰਚ ਕਰਨ ਮਗਰੋਂ ਡਿਪਟੀ ਕਮਿਸ਼ਨਰ ਦਫ਼ਤਰ ਮੂੁਹਰੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਪਹਿਲਾਂ ਸਵੇਰੇ ਕਿਰਤੀ ਕਿਸਾਨ ਯੂਨੀਅਨ, ਪੰਜਾਬ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ ਪੰਜਾਬ, ਕੁੱਲ ਹਿੰਦ ਕਿਸਾਨ ਸਭਾ (ਸਾਂਬਰ), ਕੁੱਲ ਕਿਸਾਨ ਸਭਾ (ਪੁੰਨਾਵਾਲ) ਅਤੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਕਾਰਕੁਨ ਸਥਾਨਕ ਗੁਰੂ ਨਾਨਕ ਪਾਰਕ ਵਿਖੇ ਇੱਕਠੇ ਹੋਏ। ਇਸ ਮੌਕੇ ਕੇਂਦਰ ਦੇ ਬਜਟ ਨੂੰ ਕਿਸਾਨ ਵਿਰੋਧੀ ਕਰਾਰ ਦਿੰਦੇ ਕਾਪੀਆਂ ਸਾੜ ਕੇ ਰੋਸ ਜ਼ਾਹਿਰ ਕੀਤਾ ਗਿਆ।ਕਿਸਾਨ ਆਗੂ ਕਾਮਰੇਡ ਰਘੁਬੀਰ ਸਿੰਘ ਪਕੀਵਾ, ਸਤਿਬੀਰ ਸਿੰਘ ਸੁਲਤਾਨੀ, ਬਲਬੀਰ ਸਿੰਘ ਰੰਧਾਵਾ, ਕਾਮਰੇਡ ਗੁਲਜ਼ਾਰ ਸਿੰਘ ਬਸੰਤ ਕੋਟ, ਅਵਤਾਰ ਸਿੰਘ ਕਿਰਤੀ ਅਤੇ ਡਾ. ਅਸ਼ੋਕ ਭਾਰਤੀ ਨੇ ਸੰਬੋਧਨ ਕਰਦੇ ਕਿਹਾ ਕਿ ਖੇਤੀ ਖੇਤਰ ਵੱਖ-ਵੱਖ ਪਾਰਟੀਆਂ ਦੀਆਂ ਕੇਂਦਰ ਅਤੇ ਪ੍ਰਾਂਤਾਂ ਵਿੱਚ ਸਰਕਾਰਾਂ ਬਣਨ ਦੇ ਬਾਵਜੂਦ ਕਿਰਸਾਨੀ ਤਬਾਹੀ ਕੰਢੇ ਪੁੱਜ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕਰਜ਼ੇ ਦੇ ਜਾਲ ਵਿੱਚ ਫਸ ਕੇ ਖੁਦਕੁਸ਼ੀਆਂ ਕਰ ਰਹੇ ਹਨ। ਕੇਂਦਰ ਤੇ ਸੂਬਾਈ ਸਰਕਾਰਾਂ ਕਿਸਾਨਾਂ ਨੂੰ ਲਾਹੇਵੰਦ ਖੇਤੀ ਜਿਣਸਾਂ ਦੇ ਭਾਅ ਦੇ ਕੇ ਕਰਜ਼ ਦੇ ਮੱਕੜ-ਜਾਲ ਵਿੱਚੋਂ ਕੱਢਣ ਦੀ ਬਜਾਏ ਕਰਜ਼ਾ ਮੁਆਫ਼ੀ ਕਰਨ, ਡਾ.ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਤੋਂ ਸਾਫ਼ ਇਨਕਾਰ ਕਰਨ ਬਾਅਦ ਇਸ ਪੇਸ਼ ਕੀਤੇ ਬਜਟ ਵਿੱਚ ਖੇਤੀ ਜਿਣਸਾਂ ਦੇ ਭਾਅ ਮਿੱਥਣ, ਸਰਕਾਰੀ ਖ੍ਰੀਦ ਅਤੇ ਭੰਡਾਰਨ ਦੀ ਜਿੰਮੇਵਾਰੀ ਤੋਂ ਹੱਥ ਪਿੱਛੇ ਖਿੱਚ ਰਹੀਆਂ ਹਨ।ਬੁਲਾਰਿਆਂ ਨੇ ਕਿਹਾ ਕਿ ਬਜਟ ਵਿੱਚ ਖਾਦਾਂ, ਨਦੀਨ ਤੇ ਕੀਟਨਾਸ਼ਕ ਦਵਾਈਆਂ, ਖੇਤੀ ਮਸ਼ੀਨਰੀ ਤੇ ਬਿਜਲੀ ਤੋਂ ਸਬਸਿਡੀਆਂ ਕਟੌਤੀ ਕਰਨ, ਖੇਤੀ ਖੇਤਰ ਵਿੱਚ ਬਹੁਕੌਮੀ ਕੰਪਨੀਆਂ ਨੂੰ ਦਾਖਲ ਕਰਨ ਦਾ ਰਾਹ ਮੋਕਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਜ਼ਟ ਕਿਸਾਨਾਂ ਨੂੰ ਹੋਰ ਕਰਜ਼ੇ ਵਿੱਚ ਫਸਾਉਣ ਵਾਲਾ ਅਤੇ ਬਹੂ ਕੌਮੀ ਕੰਪਨੀਆਂ ਤੇ ਕਾਰਪੋਰੇਟ ਘਰਾਣਿਆਂ ਪੱਖੀ ਹੈ। ਇਸ ਮੌਕੇ ਸੁਖਦੇਵ ਸਿੰਘ ਭਾਗੋਕਾਵਾਂ, ਤਰਲੋਕ ਸਿੰਘ ਬਹਿਰਾਮਪੁਰ, ਚੰਨਣ ਸਿੰਘ ਦੋਰਾਂਗਲਾ, ਜਸਬੀਰ ਸਿੰਘ ਕੱਤੋਵਾਲ, ਲਖਵਿੰਦਰ ਸਿੰਘ ਮਰੜ ਨੇ ਵੀ ਸੰਬੋਧਨ ਕੀਤਾ।
ਤਰਨ ਤਾਰਨ (ਗੁਰਬਖ਼ਸ਼ਪੁਰੀ) ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ’ਤੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਬਜਟ ਖ਼ਿਲਾਫ਼ ਰੋਹ ਭਰਪੂਰ ਪ੍ਰਦਰਸ਼ਨ ਕੀਤਾ| ਇਸ ਮੌਕੇ ਕਿਸਾਨਾਂ ਦੇ ਸਰਕਾਰ ਦੇ ਬਜਟ ਦੀਆਂ ਕਾਪੀਆਂ ਸਾੜੀਆਂ ਅਤੇ ਭਾਰੀ ਨਾਅਰੇਬਾਜ਼ੀ ਕੀਤੀ| ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਭੁਪਿੰਦਰ ਸਿੰਘ ਤਖਤ ਮੱਲ, ਜਮਹੂਰੀ ਕਿਸਾਨ ਸਭਾ ਦੇ ਆਗੂ ਜਸਪਾਲ ਸਿੰਘ ਝਬਾਲ, ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਸੋਹਣ ਸਿੰਘ ਸਭਰਾ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਦਵਿੰਦਰ ਸੋਹਲ ਨੇ ਇਸ ਪ੍ਰਦਰਸ਼ਨ ਦੀ ਅਗਵਾਈ ਕੀਤੀ| ਇਸ ਮੌਕੇ ਕਿਸਾਨ ਆਗੂ ਜਸਬੀਰ ਸਿੰਘ ਗੰਡੀਵਿੰਡ, ਜੋਗਿੰਦਰ ਸਿੰਘ ਮਾਨੋਚਾਹਲ, ਲਖਬੀਰ ਸਿੰਘ, ਬਲਵਿੰਦਰ ਸਿੰਘ ਮੂਸੇ, ਨਿਰੰਜਨ ਸਿੰਘ, ਪਰਮਜੀਤ ਸਿੰਘ ਜੌਹਲ, ਸਵਿੰਦਰ ਸਿੰਘ ਦੋਦੇ, ਜਗਬੀਰ ਸਿੰਘ ਬੱਬੂ, ਗੁਲਸ਼ਨ ਸੋਹਲ ਨੇ ਵੀ ਸੰਬੋਧਨ ਕੀਤਾ|


Comments Off on ਕਿਸਾਨਾਂ ਵੱਲੋਂ ਡੀਸੀ ਦਫ਼ਤਰਾਂ ਸਾਹਮਣੇ ਰੋਸ ਪ੍ਰਦਰਸ਼ਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.