ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ !    ਯੂਕੇ ਦੇ ਚੋਟੀ ਦੇ ਜੱਜ ਨੇ ਸੁਪਰੀਮ ਕੋਰਟ ਦੀ ਕਾਰਵਾਈ ਦੇਖੀ !    ਭਗੌੜੇ ਗੈਂਗਸਟਰ ਰਵੀ ਪੁਜਾਰੀ ਨੂੰ ਭਾਰਤ ਲਿਆਂਦਾ ਗਿਆ !    ਮਾਣਹਾਨੀ ਕੇਸ ’ਚ ਤਲਬ ਕੀਤੇ ਜਾਣ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 28 ਨੂੰ !    ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ !    ਅਸੀਂ ਕਿਉਂ ਪ੍ਰਦੇਸੀ ਹੋਈਏ ? !    ਮਾਲੇਰਕੋਟਲਾ ’ਚ ਭਾਈਚਾਰਕ ਏਕੇ ਦੀ ਮਿਸਾਲ !    ਗੁਆਚ ਗਏ ਉਹ ਦਿਨ... !    ਮੰਤਰੀ ਆਸ਼ੂ ਦੇ ਹੱਕ ਵਿਚ ਨਿੱਤਰੇ ਲੁਧਿਆਣਾ ਦੇ ਵਿਧਾਇਕ !    ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ !    

ਕੇਂਦਰੀ ਬਜਟ ਦੀਆਂ ਕਾਪੀਆਂ ਸਾੜ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

Posted On February - 15 - 2020

ਅਟਾਰੀ ਵਿੱਚ ਬਜਟ ਦੀਆਂ ਕਾਪੀਆਂ ਸਾੜਦੇ ਹੋਏ ਕਿਸਾਨ ਆਗੂ।

ਦਿਲਬਾਗ ਸਿੰਘ
ਅਟਾਰੀ, 14 ਫਰਵਰੀ
ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ਤੇ ਕੇਂਦਰ ਵੱਲੋਂ ਪੇਸ਼ ਕੀਤੇ ਕਿਸਾਨ ਵਿਰੋਧੀ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟਾਵਾ ਕੀਤਾ ਗਿਆ।
ਕਿਸਾਨ ਆਗੂ ਰਤਨ ਸਿੰਘ ਰੰਧਾਵਾ ਨੇ ਬਜਟ ਦੀ ਕਾਪੀ ਸਾੜਨ ਤੋਂ ਪਹਿਲਾਂ ਮੋਦੀ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੀ ਵਿਆਖਿਆ ਕਰਦਿਆਂ ਕਿਹਾ ਕਿ ਸਰਕਾਰ ਨੇ ਕਿਸਾਨ ਵਿਰੋਧੀ ਬਜਟ ਪੇਸ਼ ਕਰਕੇ ਕਿਸਾਨੀ ਦਾ ਲੱਕ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਮੰਡੀ ਦੀ ਖਰੀਦ ਅਤੇ ਐੱਮ.ਐੱਸ.ਪੀ. ਤੋਂ ਸਰਕਾਰ ਨੇ ਪਿੱਛੇ ਹਟਣ ਦਾ ਫ਼ੈਸਲਾ ਕਰ ਲਿਆ ਹੈ। ਸਿੱਟੇ ਵਜੋਂ ਕਿਸਾਨਾਂ ਨੂੰ ਮਿਲਦੀਆਂ ਸਬਸਿਡੀਆਂ ਵਿੱਚ ਭਾਰੀ ਕਟੌਤੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਹੀ 45 ਸਾਲਾਂ ਵਿੱਚ ਰਿਕਾਰਡ ਬੇਰੁਜ਼ਗਾਰੀ ਵਿੱਚ ਹੋਰ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਤਿੰਨ ਲੱਖ 60 ਹਜ਼ਾਰ ਕਿਸਾਨ ਪਹਿਲਾਂ ਹੀ ਖੁਦਕੁਸ਼ੀਆਂ ਕਰ ਚੁੱਕੇ ਹਨ ਅਤੇ ਹੁਣ ਇਸ ਵਿੱਚ ਹੋਰ ਵੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪ੍ਰਚੰਡ ਸੰਘਰਸ਼ ਕਰਕੇ ਹੀ ਮੋਦੀ ਸਰਕਾਰ ਦਾ ਮੂੰਹ ਮੋੜਿਆ ਜਾ ਸਕਦਾ ਹੈ।
ਮੁਕੇਰੀਆਂ (ਪੱਤਰ ਪ੍ਰੇਰਕ): ਕੁੱਲ ਹਿੰਦ ਕਿਸਾਨ ਸਭਾ ਤੇ ਕੁੱਲ ਹਿੰਦ ਖੇਤ ਮਜ਼ਦੂਰ ਸਭਾ ਦੀ ਤਾਲਮੇਲ ਕਮੇਟੀ ਵੱਲੋਂ ਭੰਗਾਲਾ ਵਿੱਚ ਕੇਂਦਰੀ ਬਜਟ ਦੀਆਂ ਕਾਪੀਆਂ ਸਾੜ ਕੇ ਇਸ ਨੂੰ ਲੋਕ ਪੱਖੀ ਬਣਾਉਣ ਦੀ ਮੰਗ ਕੀਤੀ ਗਈ। ਕਿਸਾਨ ਸਭਾ ਦੇ ਤਹਿਸੀਲ ਪ੍ਰਧਾਨ ਅਸ਼ੋਕ ਮਹਾਜ਼ਨ ਦੀ ਅਗਵਾਈ ਵਿੱਚ ਹੋਏ ਇਸ ਰੋਸ ਪ੍ਰਦਰਸ਼ਨ ਮੌਕੇ ਕਿਸਾਨ ਸਭਾ ਦੇ ਸੂਬਾਈ ਜੁਆਇੰਟ ਸਕੱਤਰ ਆਸ਼ਾ ਨੰਦ ਨੇ ਵੀ ਸ਼ਿਰਕਤ ਕੀਤੀ।
ਫਤਿਹਗੜ੍ਹ ਚੂੜੀਆਂ (ਹਰਪਾਲ ਸਿੰਘ ਨਾਗਰਾ): ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਰੋਸ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਬੇਗ ਸਿੰਘ ਠੱਠਾ ਦੀ ਪ੍ਰਧਾਨਗੀ ਹੇਠ ਪਿੰਡ ਵੀਲ੍ਹਾ ਵਿਖੇ ਹੋਈ। ਇਸ ਮੌਕੇ ਕਿਸਾਨ ਆਗੂ ਸ਼ਬੇਗ ਸਿੰਘ ਠੱਠਾ, ਨਰਿੰਦਰ ਸਿੰਘ ਕੋਟਲਾ ਬਾਮਾ ਅਤੇ ਸਵਿੰਦਰ ਪਾਲ ਫਤਿਹਗੜ੍ਹ ਚੂੜੀਆਂ ਨੇ ਕੇਂਦਰੀ ਬਜਟ ਦਾ ਵਿਰੋਧ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦਾ ਗਿਆ ਬਜਟ ਕਾਰਪੋਰੇਟ ਪੱਖੀ ਹੈ ਅਤੇ ਕਿਸਾਨਾਂ ਲਈ ਬੇਹੱਦ ਘਾਤਕ ਹੈ।


Comments Off on ਕੇਂਦਰੀ ਬਜਟ ਦੀਆਂ ਕਾਪੀਆਂ ਸਾੜ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.