ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਕਰੋਨਾ ਵਾਇਰਸ ਤੇ ਸਮਾਜ: ਖ਼ਤਰਿਆਂ ਨਾਲ ਭਰਿਆ ਸਮਾਂ !    ਨੌਜਵਾਨ ਵਿਦਿਆਰਥੀਆਂ ਲਈ ਸਕਾਊਟਿੰਗ ਵਿਚ ਕਰੀਅਰ ਮੌਕੇ !    ਰਾਸ਼ਨ ਨਾ ਮਿਲਣ ਤੋਂ ਦੁਖੀ ਨੌਜਵਾਨ ਨੇ ਕੀਤੀ ਖੁਦਕੁਸ਼ੀ !    ਅਫ਼ਗਾਨਿਸਤਾਨ ਸਰਕਾਰ ਵੱਲੋਂ ਤਾਲਿਬਾਨ ਨਾਲ ਗੱਲਬਾਤ !    ਬੈਂਕਾਂ ਦਾ ਰਲੇਵਾਂ ਭਾਰਤੀ ਬੈਂਕਿੰਗ ਖੇਤਰ ਲਈ ਨਵੀਂ ਸਵੇਰ ਕਰਾਰ !    ਕਣਕ ਦੀ ਖ਼ਰੀਦ ਲਈ 26064.31 ਕਰੋੜ ਦੀ ਸੀਸੀਐੱਲ ਮੰਗੀ !    ਸੈਕਟਰ-35 ਵਾਸੀ ਕਰੋਨਾ ਪਾਜ਼ੇਟਿਵ !    ਕਰਫਿਊ: ਘਰਾਂ ’ਚ ਝਾਟਮ-ਝੀਟੀ !    ਬੇਅਦਬੀ ਮਾਮਲਾ: ਕਰਫਿਊ ਕਾਰਨ ਸੁਣਵਾਈ ਟਲੀ !    

ਕੇਂਦਰੀ ਮੰਤਰੀ ਵੱਲੋਂ ਦੁਬਈ ਵਿਚ ਫੂਡ ਪੈਵੇਲੀਅਨ ਦਾ ਉਦਘਾਟਨ

Posted On February - 17 - 2020

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਫਰਵਰੀ
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਦੁਬਈ ਵਿਚ ਗਲਫੂਡ 2020 ਦੇ 25ਵੇਂ ਐਡੀਸ਼ਨ ਮੌਕੇ ਇੰਡੀਆ ਪੈਵੇਲੀਅਨ ਦਾ ਉਦਘਾਟਨ ਕੀਤਾ। ਉਨ੍ਹਾਂ ਭਾਰਤੀ ਵਪਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਗਲਫੂਡ ਪਲੇਟਫਾਰਮ ਨੂੰ ਵਿਦੇਸ਼ੀ ਨਿਵੇਸ਼ਕਾਂ ਨਾਲ ਕਾਰੋਬਾਰੀ ਭਾਈਵਾਲੀਆਂ ਬਣਾਉਣ ਲਈ ਇਸਤੇਮਾਲ ਕਰਨ ਅਤੇ ਭਾਰਤ ਤੋਂ ਪੱਛਮੀ ਬਜ਼ਾਰ ਵਿਚ ਖੁਰਾਕ ਉਤਪਾਦਾਂ ਦੇ ਨਿਰਯਾਤ ਨੂੰ ਤੇਜ਼ ਕਰਨ। ਉਨ੍ਹਾਂ ਨੇ ਯੂਏਆਈ ਅੰਦਰ ਫੂਡ ਬਿਜ਼ਨਸ ਕਰਦੀਆਂ ਕੰਪਨੀਆਂ ਨਾਲ ਵੱਖਰੇ ਤੌਰ ’ਤੇ ਮੀਟਿੰਗਾਂ ਕੀਤੀਆਂ ਤੇ ਸੁਪਰ ਮਾਰਕੀਟਾਂ ਵਿਚ ਭਾਰਤੀ ਉਤਪਾਦਾਂ ਨੂੰ ਲਾਂਚ ਕਰਨ ਵਾਸਤੇ ਲੋੜੀਂਦੀ ਮੱਦਦ ਦੇਣ ਲਈ ਫੰਡ ਸਥਾਪਤ ਕਰਨ ਦੇ ਪ੍ਰਸਤਾਵ ਨੂੰ ਵਿਚਾਰਿਆ। ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਸ਼ੁਰੂ ਕਰਨ ਲਈ ਸਾਰੀ ਲੋੜੀਂਦੀ ਮੱਦਦ ਮੰਤਰਾਲੇ ਵੱਲੋਂ ਇਨਵੈਸਟ ਇੰਡੀਆ ਜ਼ਰੀਏ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਰਤ ਅਤੇ ਯੂਏਈ ਪਿਛਲੇ ਕਈ ਸਾਲਾਂ ਤੋਂ ਇੱਕ ਦੂਜੇ ਦੇ ਕਾਰੋਬਾਰੀ ਭਾਈਵਾਲ ਰਹੇ ਹਨ। ਮੌਜੂਦਾ ਸਮੇਂ ਯੂਏਈ ਤੀਜਾ ਸਭ ਤੋਂ ਵੱਡਾ ਕਾਰੋਬਾਰੀ ਭਾਈਵਾਲ ਹੈ ਜਿਸ ਦਾ 2018-19 ਵਿਚ ਭਾਰਤ ਨਾਲ ਦੁਵੱਲਾ ਵਪਾਰ 59.909 ਅਮਰੀਕੀ ਡਾਲਰ ਤਕ ਪਹੁੰਚ ਗਿਆ ਸੀ। ਕੇਂਦਰੀ ਮੰਤਰੀ ਨੇ ਭਾਰਤ ਅੰਦਰ ਨਵੇਂ ਕਾਰੋਬਾਰ ਸਥਾਪਤ ਕਰਨ ਲਈ ਦੁਨੀਆਂ ਭਰ ਦੇ ਨਿਵੇਸ਼ਕਾਂ ਅਤੇ ਯੂਏਈ ਨੂੰ ਅਪੀਲ ਕੀਤੀ।

 


Comments Off on ਕੇਂਦਰੀ ਮੰਤਰੀ ਵੱਲੋਂ ਦੁਬਈ ਵਿਚ ਫੂਡ ਪੈਵੇਲੀਅਨ ਦਾ ਉਦਘਾਟਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.