ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਕੇਂਦਰ ਖ਼ਿਲਾਫ਼ ਰੋਸ ਪੇਂਡੂ ਬਰੂਹਾਂ ਤੱਕ ਪੁੱਜਿਆ

Posted On February - 26 - 2020

ਲੰਬੀ ਵਿੱਚ ਧਰਨੇ ਮੌਕੇ ਸੰਬੌਧਨ ਕਰਦੇ ਹੋਏ ਮੌਲਵੀ ਗੁਲਾਮ ਨਬੀ।

ਪੱਤਰ ਪ੍ਰੇਰਕ
ਲੰਬੀ, 25 ਫਰਵਰੀ
ਮੋਦੀ ਸਰਕਾਰ ਵੱਲੋਂ ਘੱਟ ਗਿਣਤੀਆਂ ਦੇ ਨਾਗਰਿਕਤਾ ਦੇ ਵਜੂਦ ’ਤੇ ਸੁਆਲੀਆ ਨਿਸ਼ਾਨ ਲਗਾਉਣ ਲਈ ਥੋਪੇ ਕਾਲੇ ਕਾਨੂੰਨਾਂ ਖਿਲਾਫ਼ ਰੋਸ ਅਤੇ ਰੋਹ ਪੇਂਡੂ ਬਰੂਹਾਂ ਤੱਕ ਪੁੱਜ ਚੁੱਕਿਆ ਹੈ। ਖੇਤਰ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਨੇ 14 ਜਥੇਬੰਦੀਆਂ ਦੇ ਸੂਬਾਈ ਸੱਦੇ ’ਤੇ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਤਹਿਤ ਲੰਬੀ ਵਿੱਚ ਰੋਸ ਮਾਰਚ ਕੱਢ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ। ਇਸ ਤੋਂ ਪਹਿਲਾਂ ਧਰਨੇ ਨੂੰ ਸੰਬੋਧਨ ਕਰਦਿਆਂ ਮੁਸਲਿਮ ਭਾਈਚਾਰੇ ਵੱਲੋਂ ਮੌਲਵੀ ਗੁਲਾਬ ਨਬੀ, ਭਾਕਿਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੁਰਪਾਸ਼ ਸਿੰਘੇਵਾਲਾ ਅਤੇ ਭੁਪਿੰਦਰ ਸਿੰਘ ਚੰਨੂ, ਮਲੌਹਰ ਸਿੰਘ, ਟੀਐੱਸਯੂ ਆਗੂ ਪ੍ਰਕਾਸ਼ ਚੰਦ, ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਸੁੰਦਰਪਾਲ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਮਨਜਿੰਦਰ ਸਿੰਘ ਸਰਾਂ, ਨੌਜਵਾਨ ਭਾਰਤ ਸਭਾ ਦੇ ਜਗਦੀਪ ਖੁੱਡੀਆ ਸਮੇਤ ਹੋਰਨਾਂ ਆਗੂਆਂ ਨੇ ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਾਗਰਿਕਤਾ ਅਤੇ ਜਨਸੰਖਿਆ ਰਜਿਸਟਰ ਖਿਲਾਫ਼ ਆਵਾਜ਼ ਬੁਲੰਦ ਕੀਤੀ।


Comments Off on ਕੇਂਦਰ ਖ਼ਿਲਾਫ਼ ਰੋਸ ਪੇਂਡੂ ਬਰੂਹਾਂ ਤੱਕ ਪੁੱਜਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.