ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦਾ ਕਮਾਂਡਰ ਹਲਾਕ !    ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਤੁਰਕੀ ਬੰਬ ਹਮਲੇ ’ਚ ਪੰਜ ਹਲਾਕ !    ਵਿਹਲੇ ਸਮੇਂ ਕਿਤਾਬਾਂ ਪੜ੍ਹਨਾ ਉੱਤਮ ਰੁਝੇਵਾਂ !    ਪੁਣੇ ’ਚ ਅੱਠ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 16 ਹੋਈ !    ਵਿਦਿਆਰਥੀਆਂ ’ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨੀ ਜ਼ਰੂਰੀ !    ਕਰੋਨਾ ਬਨਾਮ ਸਾਡਾ ਨਿੱਘਰ ਰਿਹਾ ਸਮਾਜਿਕ ਢਾਂਚਾ !    ਸੁਲਤਾਨਪੁਰ ਲੋਧੀ ਹਸਪਤਾਲ ’ਚੋਂ ਸਰਕਾਰ ਨੇ ਵੈਂਟੀਲੇਟਰ ‘ਚੁੱਕੇ’ !    ਜਹਾਂਗੀਰ ਵਾਸੀਆਂ ਦੀ ਪਹਿਲਕਦਮੀ: ਆਪਣਿਆਂ ਵੱਲੋਂ ਨਕਾਰਿਆਂ ਦੀ ਅਰਥੀ ਨੂੰ ਦੇਣਗੇ ਮੋਢਾ !    ਪਰਵਾਸੀ ਔਰਤ ਦੇ ਸਸਕਾਰ ਲਈ ਸ਼ਮਸ਼ਾਨ ਦੇ ਬੂਹੇ ਕੀਤੇ ਬੰਦ !    

ਕੈਂਪ ’ਚ ਤਿੰਨ ਹਜ਼ਾਰ ਲੋਕਾਂ ਨੇ ਲਾਹਾ ਖੱਟਿਆ

Posted On February - 26 - 2020

ਕੈਂਪ ਦਾ ਜਾਇਜ਼ਾ ਲੈਂਦੇ ਹੋਏ ਪ੍ਰਸ਼ਾਸਨਿਕ ਅਧਿਕਾਰੀ।

ਸੰਜੀਵ ਹਾਂਡਾ
ਫ਼ਿਰੋਜ਼ਪੁਰ, 25 ਫ਼ਰਵਰੀ
ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਮੰਗਲਵਾਰ ਨੂੰ ਫ਼ਿਰੋਜ਼ਪੁਰ ਦੇ ਬਲਾਕ ਘੱਲ-ਖੁਰਦ, ਮਮਦੋਟ ਅਤੇ ਗੁਰੂਹਰਸਹਾਏ ਵਿਚ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪ੍ਰਸ਼ਾਸਨ ਵੱਲੋਂ ਤਿੰਨ ਕੈਂਪ ਲਾਏ ਗਏ। ਇਨ੍ਹਾਂ ਕੈਂਪਾਂ ਵਿਚ ਤਿੰਨ ਹਜ਼ਾਰ ਦੇ ਕਰੀਬ ਲੋਕਾਂ ਨੇ ਰਜਿਸਟਰੇਸ਼ਨ ਕਰਵਾਈ। ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ 2900 ਲੋਕਾਂ ਨੇ ਤਿੰਨਾਂ ਕੈਂਪਾਂ ਵਿਚ ਪਹੁੰਚ ਕੇ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੇ ਕੈਂਪ ਲੋਕਾਂ ਨੂੰ ਇੱਕ ਹੀ ਛੱਤ ਥੱਲੇ ਸਰਕਾਰੀ ਸੇਵਾਵਾਂ ਦਾ ਲਾਭ ਮੁਹੱਈਆ ਕਰਵਾਉਣ ਲਈ ਲਗਾਏ ਜਾਂਦੇ ਹਨ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਦੇ ਸਕੱਤਰ ਗੁਰਮੀਤ ਸਿੰਘ ਢਿੱਲੋਂ, ਡੀਡੀਪੀਓ ਹਰਜਿੰਦਰ ਸਿੰਘ ਅਤੇ ਨਾਇਬ ਤਹਿਸੀਲਦਾਰ ਸੁਖਚਰਨ ਸਿੰਘ ਚੰਨੀ ਵੀ ਮੌਜੂਦ ਸਨ।


Comments Off on ਕੈਂਪ ’ਚ ਤਿੰਨ ਹਜ਼ਾਰ ਲੋਕਾਂ ਨੇ ਲਾਹਾ ਖੱਟਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.