ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਕੈਨੇਡਾ ਤੋਂ ਆਏ ਬਜ਼ੁਰਗ ਨੇ ਫਾਹਾ ਲਿਆ

Posted On February - 14 - 2020

ਮਹਿੰਦਰ ਸਿੰਘ ਰੱਤੀਆਂ
ਮੋਗਾ, 13 ਫ਼ਰਵਰੀ
ਇਸ ਜ਼ਿਲ੍ਹੇ ਦੇ ਕਸਬਾ ਬੱਧਨੀ ਕਲਾਂ ਵਿਚ ਕੈਨੇਡਾ ਤੋਂ ਆਏ ਪੰਜਾਬੀ ਬਜ਼ੁਰਗ ਨੇ ਘਰ ਵਿੱਚ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਪਰਵਾਸੀ ਪੰਜਾਬੀ ਕਰੀਬ 3 ਮਹੀਨੇ ਪਹਿਲਾਂ ਵਿਦੇਸ਼ ਤੋਂ ਪਰਤਿਆ ਸੀ।
ਬਲਦੇਵ ਸਿੰਘ (72) ਪੁੱਤਰ ਸਰਦਾਰਾ ਸਿੰਘ ਵਾਸੀ ਬੱਧਨੀ ਕਲਾਂ ਨੇ ਆਪਣੇ ਘਰ ਵਿੱਚ ਅੱਜ ਸਵੇਰੇ ਕਮਰੇ ਦੀ ਅੰਦਰੋਂ ਕੁੰਡੀ ਲਗਾ ਪੱਖੇ ਨਾਲ ਫ਼ਾਹਾ ਲੈ ਲਿਆ। ਏਐੱਸਆਈ ਜਸਵੰਤ ਰਾਏ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਨਰਿੰਦਰ ਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਤਣਾਅ ਵਿੱਚ ਰਹਿੰਦਾ ਸੀ ਅਤੇ ਉਸ ਦਾ ਕੈਨੇਡਾ ਵਿੱਚ ਇਲਾਜ ਚੱਲ ਰਿਹਾ ਸੀ। ਬਲਦੇਵ ਸਿੰਘ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਸਵੇਰ ਦੀ ਸੈਰ ਕਰਨ ਬਾਅਦ ਯੋਗਾ ਵੀ ਕੀਤਾ। ਨਰਿੰਦਰ ਜੀਤ ਕੌਰ ਨੇ ਗੁਆਂਢੀਆਂ ਦੀ ਮਦਦ ਨਾਲ ਦਰਵਾਜ਼ਾ ਤੋੜ ਕੇ ਵੇਖਿਆ ਤਾਂ ਉਹ ਪੱਖੇ ਨਾਲ ਲਟਕ ਰਿਹਾ ਸੀ। ਉਸ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਸਿੱਖਿਆ ਵਿਭਾਗ ’ਚੋਂ ਸੇਵਾਮੁਕਤ ਅਧਿਆਪਕ ਹੈ ਅਤੇ ਉਹ ਤੇ ਉਸ ਦੀ ਪਤਨੀ 2005 ਵਿੱਚ ਕੈਨੇਡਾ ਚਲੇ ਗਏ ਸਨ। ਉਨ੍ਹਾਂ ਦੇ ਦੋਵੇਂ ਪੁੱਤਰ ਵੀ

ਸਤਨਾਮ ਸਿੰਘ ਦੀ ਫਾਈਲ ਫੋਟੋ।

ਕੈਨੇਡਾ ਵਿੱਚ ਹਨ। ਬਜ਼ੁਰਗ ਜੋੜੇ ਕੋਲ ਕੈਨੇਡਾ ਦੀ ਨਾਗਰਿਕਤਾ ਵੀ ਸੀ। ਪਿਛਲੇ ਸਾਲ 30 ਅਕਤੂਬਰ ਨੂੰ ਬਜ਼ੁਰਗ ਜੋੜਾ ਕੈਨੇਡਾ ਤੋਂ ਭਾਰਤ ਆਇਆ ਸੀ। ਪੁਲੀਸ ਮੁਤਾਬਕ ਪੁੱਤਰਾਂ ਦੇ ਕੈਨੇਡਾ ਤੋਂ ਆਉਣ ਮਗਰੋਂ ਲਾਸ਼ ਦਾ ਪੋਸਟਮਾਰਟਮ ਹੋਵੇਗਾ।

ਦੱਖਣੀ ਅਫ਼ਰੀਕਾ ਵਿੱਚ ਚੱਕ ਖੁੰਦਰ ਦੇ ਨੌਜਵਾਨ ਦੀ ਮੌਤ
ਮਮਦੋਟ (ਜਸਵੰਤ ਸਿੰਘ ਥਿੰਦ): ਸਥਾਨਕ ਬਲਾਕ ਦੇ ਪਿੰਡ ਚੱਕ ਖੁੰਦਰ ਦੇ ਵਿਦੇਸ਼ ਗਏ ਨੌਜਵਾਨ ਦੀ ਕੰਮ ਦੌਰਾਨ ਮੌਤ ਹੋ ਗਈ। ਸਤਨਾਮ ਸਿੰਘ 30 ਸਾਲ ਪੁੱਤਰ ਟਹਿਲ ਸਿੰਘ ਪਿੰਡ ਚੱਕ ਖੁੰਦਰ ਥਾਣਾ ਮਮਦੋਟ ਜੋ ਕਿ ਰੋਜ਼ੀ ਰੋਟੀ ਦੀ ਭਾਲ ਵਿਚ ਹਾਲੇ ਪੰਜ ਮਹੀਨੇ ਪਹਿਲਾਂ ਹੀ ਦੱਖਣੀ ਅਫਰੀਕਾ ਗਿਆ ਸੀ, ਦੀ ਇੱਕ ਸੜਕ ਹਾਦਸੇ ਵਿਚ ਦੋ ਦਿਨ ਪਹਿਲਾਂ ਮੌਤ ਹੋ ਗਈ। ਨੌਜਵਾਨ ਦੁੱਧ ਸਪਲਾਈ ਕਰਨ ਵਾਲੇ ਟਰੱਕ ’ਤੇ ਨੌਕਰੀ ਕਰਦਾ ਸੀ, ਜੋ ਹਾਦਸੇ ਦਾ ਸ਼ਿਕਾਰ ਹੋ ਗਿਆ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਛੋਟੇ ਬੱਚੇ ਛੱਡ ਗਿਆ ਹੈ। ਨੌਜਵਾਨ ਦੀ ਮੌਤ ਦੀ ਸੂਚਨਾ ਮਿਲਣ ’ਤੇ ਪਰਿਵਾਰ ਸਮੇਤ ਪਿੰਡ ਚੱਕ ਖੁੰਦਰ ਵਾਸੀਆਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।


Comments Off on ਕੈਨੇਡਾ ਤੋਂ ਆਏ ਬਜ਼ੁਰਗ ਨੇ ਫਾਹਾ ਲਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.