ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਕਰੋਨਾ ਵਾਇਰਸ ਤੇ ਸਮਾਜ: ਖ਼ਤਰਿਆਂ ਨਾਲ ਭਰਿਆ ਸਮਾਂ !    ਨੌਜਵਾਨ ਵਿਦਿਆਰਥੀਆਂ ਲਈ ਸਕਾਊਟਿੰਗ ਵਿਚ ਕਰੀਅਰ ਮੌਕੇ !    ਰਾਸ਼ਨ ਨਾ ਮਿਲਣ ਤੋਂ ਦੁਖੀ ਨੌਜਵਾਨ ਨੇ ਕੀਤੀ ਖੁਦਕੁਸ਼ੀ !    ਅਫ਼ਗਾਨਿਸਤਾਨ ਸਰਕਾਰ ਵੱਲੋਂ ਤਾਲਿਬਾਨ ਨਾਲ ਗੱਲਬਾਤ !    ਬੈਂਕਾਂ ਦਾ ਰਲੇਵਾਂ ਭਾਰਤੀ ਬੈਂਕਿੰਗ ਖੇਤਰ ਲਈ ਨਵੀਂ ਸਵੇਰ ਕਰਾਰ !    ਕਣਕ ਦੀ ਖ਼ਰੀਦ ਲਈ 26064.31 ਕਰੋੜ ਦੀ ਸੀਸੀਐੱਲ ਮੰਗੀ !    ਸੈਕਟਰ-35 ਵਾਸੀ ਕਰੋਨਾ ਪਾਜ਼ੇਟਿਵ !    ਕਰਫਿਊ: ਘਰਾਂ ’ਚ ਝਾਟਮ-ਝੀਟੀ !    ਬੇਅਦਬੀ ਮਾਮਲਾ: ਕਰਫਿਊ ਕਾਰਨ ਸੁਣਵਾਈ ਟਲੀ !    

ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ

Posted On February - 26 - 2020

ਹਲਕਾ ਦੱਖਣੀ ਵਿਚ ਲੋਕਾਂ ਨੂੰ ਮਿਲਦੇ ਹੋਏ ਅੰਕਿਤ ਬਾਂਸਲ।

ਗਗਨਦੀਪ ਅਰੋੜਾ
ਲੁਧਿਆਣਾ, 25 ਫਰਵਰੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਤੋਂ ਬਾਅਦ ਹੁਣ ਮੁੱਖ ਮੰਤਰੀ ਦੇ ਓਐੱਸਡੀ ਅੰਕਿਤ ਬਾਂਸਲ ਨੇ ਵੀ ਲੁਧਿਆਣਾ ਦੇ ਹਲਕਾ ਦੱਖਣੀ ਤੋਂ ਵਿਧਾਨ ਸਭਾ ਚੋਣਾਂ 2022 ਦੀ ਤਿਆਰੀ ਖਿੱਚ ਲਈ ਹੈ। ਅੰਕਿਤ ਬਾਂਸਲ ਹਲਕਾ ਦੱਖਣੀ ਵਿਚ ਮੌਜੂਦਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੂੰ ਟੱਕਰ ਦੇਣ ਦੀ ਤਿਆਰੀ ਵਿਚ ਹਨ। ਉਹ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹਲਕਾ ਦੱਖਣੀ ਵਿਚ ਲੋਕਾਂ ਨਾਲ ਮੀਟਿੰਗਾਂ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਤਿੰਨ ਥਾਂਵਾਂ ’ਤੇ ਵਿਕਾਸ ਕਾਰਜਾਂ ਦੇ ਉਦਘਾਟਨ ਵੀ ਕਰਵਾਏ ਹਨ।
ਲੁਧਿਆਣਾ ਦਾ ਹਲਕਾ ਦੱਖਣੀ ਅਜਿਹਾ ਹਲਕਾ ਹੈ, ਜਿੱਥੇ ਮੌਜੂਦਾ ਸਮੇਂ ਕਾਂਗਰਸ ਦਾ ਕੋਈ ਅਜਿਹਾ ਆਗੂ ਨਹੀਂ ਹੈ, ਜੋ ਵਿਧਾਨ ਸਭਾ ਚੋਣਾਂ 2022 ਵਿਚ ਪਾਰਟੀ ਦਾ ਚਿਹਰਾ ਬਣ ਸਕੇ। 2017 ਵਿਚ ਇਸ ਹਲਕੇ ਤੋਂ ਭੂਪਿੰਦਰ ਸਿੱਧੂ ਨੂੰ ਕਾਂਗਰਸ ਨੇ ਆਪਣਾ ਉਮੀਦਵਾਰ ਬਣਾਇਆ ਸੀ, ਜਿਸ ਨੂੰ ਹਰਾ ਕੇ ਉੱਥੋਂ ਦੂਜੀ ਵਾਰ ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਜਥੇਦਾਰ ਬਲਵਿੰਦਰ ਸਿੰਘ ਬੈਂਸ ਵਿਧਾਇਕ ਬਣੇ। ਇਸ ਹਲਕੇ ਵਿਚ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੇ ਉਸ ਤੋਂ ਬਾਅਦ ਵਿਧਾਇਕ ਬਲਵਿੰਦਰ ਸਿੰਘ ਬੈਂਸ ਚੋਣ ਜਿੱਤਦੇ ਆ ਰਹੇ ਹਨ। 2017 ਦੀਆਂ ਚੋਣਾਂ ਤੋਂ ਕੁਝ ਸਮਾਂ ਬਾਅਦ ਹੀ ਹਲਕਾ ਦੱਖਣੀ ਤੋਂ ਹਲਕਾ ਇੰਚਾਰਜ ਭੂਪਿੰਦਰ ਸਿੰਘ ਸਿੱਧੂ ਨੇ ਅਸਤੀਫ਼ਾ ਦੇ ਦਿੱਤਾ ਸੀ। ਉਦੋਂ ਤੋਂ ਹੀ ਹਲਕਾ ਦੱਖਣੀ ਲਾਵਾਰਸ ਪਿਆ ਹੋਇਆ ਹੈ।ਜ਼ਿਮਨੀ ਚੋਣਾਂ ਵਿਚ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਵੱਲੋਂ ਹਲਕਾ ਦਾਖਾ ਤੋਂ ਚੋਣ ਲੜਨ ਮਗਰੋਂ ਮੁੱਖ ਮੰਤਰੀ ਦੇ ਓਐੱਸਡੀ ਅੰਕਿਤ ਬਾਂਸਲ ਨੇ ਵੀ ਆਪਣਾ ਸਿਆਸੀ ਸਫ਼ਰ ਸ਼ੁਰੂ ਕਰਨ ਲਈ ਹਲਕਾ ਦੱਖਣੀ ਨੂੰ ਚੁਣਿਆ ਹੈ। ਉਹ ਹਰ ਸ਼ਨਿਚਰਵਾਰ ਤੇ ਐਤਵਾਰ ਸਣੇ ਸਾਰੀਆਂ ਛੁੱਟੀਆਂ ਵਾਲੇ ਦਿਨ ਇੱਥੇ ਲੋਕਾਂ ਨੂੰ ਮਿਲ ਰਹੇ ਹਨ। ਅੰਕਿਤ ਬਾਂਸਲ ਨੇ ਆਖਿਆ ਕਿ ਉਹ ਸਿਰਫ਼ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਇੱਥੇ ਆ ਰਹੇ ਹਨ।


Comments Off on ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.