ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦਾ ਕਮਾਂਡਰ ਹਲਾਕ !    ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਤੁਰਕੀ ਬੰਬ ਹਮਲੇ ’ਚ ਪੰਜ ਹਲਾਕ !    ਵਿਹਲੇ ਸਮੇਂ ਕਿਤਾਬਾਂ ਪੜ੍ਹਨਾ ਉੱਤਮ ਰੁਝੇਵਾਂ !    ਪੁਣੇ ’ਚ ਅੱਠ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 16 ਹੋਈ !    ਵਿਦਿਆਰਥੀਆਂ ’ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨੀ ਜ਼ਰੂਰੀ !    ਕਰੋਨਾ ਬਨਾਮ ਸਾਡਾ ਨਿੱਘਰ ਰਿਹਾ ਸਮਾਜਿਕ ਢਾਂਚਾ !    ਸੁਲਤਾਨਪੁਰ ਲੋਧੀ ਹਸਪਤਾਲ ’ਚੋਂ ਸਰਕਾਰ ਨੇ ਵੈਂਟੀਲੇਟਰ ‘ਚੁੱਕੇ’ !    ਜਹਾਂਗੀਰ ਵਾਸੀਆਂ ਦੀ ਪਹਿਲਕਦਮੀ: ਆਪਣਿਆਂ ਵੱਲੋਂ ਨਕਾਰਿਆਂ ਦੀ ਅਰਥੀ ਨੂੰ ਦੇਣਗੇ ਮੋਢਾ !    ਪਰਵਾਸੀ ਔਰਤ ਦੇ ਸਸਕਾਰ ਲਈ ਸ਼ਮਸ਼ਾਨ ਦੇ ਬੂਹੇ ਕੀਤੇ ਬੰਦ !    

ਕੈਪਟਨ ਸਰਕਾਰ ਸੂਬੇ ਦਾ ਵਿਕਾਸ ਕਰਨ ’ਚ ਅਸਫ਼ਲ: ਭੂੰਦੜ

Posted On February - 24 - 2020

ਸੁਰਜੀਤ ਵਸ਼ਿਸ਼ਟ
ਝੁਨੀਰ, 23 ਫਰਵਰੀ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਪਿੰਡ ਬਾਜੇਵਾਲਾ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕੈਪਟਨ ਸਰਕਾਰ ਦੀ ਵਾਅਦਾਖ਼ਿਲਾਫ਼ੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਰਾਜ ’ਚ ਜਿੱਥੇ ਸੂਬੇ ਦਾ ਵਿਕਾਸ ਹੋਇਆ, ਉੱਥੇ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣ ਕੇ ਹੱਲ ਵੀ ਕੀਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਜਨਤਾ ਨੂੰ ਮਿਲਣਾ ਕੀ ਸੀ ਉਹ ਤਾਂ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਵੀ ਨਹੀਂ ਮਿਲਦੇ। ਉਨ੍ਹਾਂ ਪਿੰਡ ਦੇ ਲੋਕਾਂ ਨੂੰ ਸਮਾਜ ’ਚ ਫੈਲੀਆਂ ਮਾੜੀਆਂ ਕੁਰੀਤੀਆਂ ਤੋਂ ਦੂਰ ਰਹਿ ਕੇ ਆਪਣੇ ਪਰਿਵਾਰਾਂ ਅਤੇ ਬੱਚਿਆਂ ਦੀ ਪੜ੍ਹਾਈ ਅਤੇ ਖੇਡਾਂ ਵੱਲ ਵੱਧ ਤੋਂ ਵੱਧ ਸਮਾਂ ਦੇਣ ਲਈ ਕਿਹਾ। ਰਾਜ ਸਭਾ ਮੈਂਬਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 7 ਮਾਰਚ ਨੂੰ ਮਾਨਸਾ ਦੀ ਅਨਾਜ ਮੰਡੀ ਵਿੱਚ ਰੱਖੀ ਰੈਲੀ ਦੌਰਾਨ ਵੱਧ ਚੜ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐੱਸਜੀਪੀਸੀ ਮੈਂਬਰ ਸੁਰਜੀਤ ਸਿੰਘ ਰਾਇਪੁਰ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਧਾਲੀਵਾਲ, ਪ੍ਰਧਾਨ ਗੁਰਤੇਜ ਸਿੰਘ ਖੱਟੜਾ ਆਦਿ ਹਾਜ਼ਰ ਸਨ।


Comments Off on ਕੈਪਟਨ ਸਰਕਾਰ ਸੂਬੇ ਦਾ ਵਿਕਾਸ ਕਰਨ ’ਚ ਅਸਫ਼ਲ: ਭੂੰਦੜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.