ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਕੋਹੇਨੂਰ ਕਲੋਨੀ ਦੇ ਟਿਊਬਵੈੱਲ ’ਤੇ ਸਿਆਸਤ ਭਖੀ

Posted On February - 18 - 2020

ਪੱਤਰ ਪ੍ਰੇਰਕ
ਕੁਰਾਲੀ, 17 ਫਰਵਰੀ
ਸ਼ਹਿਰ ਦੇ ਹੱਦ ਵਿੱਚ ਪੈਂਦੇ ਪਿੰਡ ਚਨਾਲੋਂ ਵਿਚ ਪ੍ਰਾਈਵੇਟ ਬਿਲਡਰ ਦੀ ਕਲੋਨੀ ਵਿੱਚ ਲਗਾਏ ਜਾ ਰਹੇ ਟਿਊਬਵੈੱਲ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਕੌਂਸਲ ਵੱਲੋਂ ਕਲੋਨੀ ਵਿੱਚ ਲਗਾਏ ਜਾ ਰਹੇ ਟਿਊਬਵੈੱਲ ਨੂੰ ਅਣ-ਅਧਿਕਾਰਤ ਦੱਸਦਿਆਂ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਅਕਾਲੀ ਕੌਂਸਲਰਾਂ ਨੇ ਵਿਰੋਧ ਕੀਤਾ ਹੈ। ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਇੱਥੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਅਕਾਲੀ ਕੌਂਲਸਰਾਂ ਨੇ ਕਲੋਨੀ ਵਿੱਚ ਲੱਗ ਰਹੇ ਟਿਊਬਵੈੱਲ ਦਾ ਖ਼ਰਚਾ ਬਿਲਡਰ ਤੋਂ ਵਸੂਲਣ ਦੀ ਮੰਗ ਕੀਤੀ ਹੈ। ਪ੍ਰੈੱਸ ਕਾਨਫਰੰਸ ਦੌਰਾਨ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ, ਕੌਂਸਲ ਪ੍ਰਧਾਨ ਕ੍ਰਿਸ਼ਨਾ ਦੇਵੀ, ਮੀਤ ਪ੍ਰਧਾਨ ਦਵਿੰਦਰ ਸਿੰਘ ਠਾਕੁਰ, ਕੌਂਸਲਰਾਂ ਕੁਲਵੰਤ ਕੌਰ ਪਾਬਲਾ, ਰਾਜਦੀਪ ਸਿੰਘ, ਪਰਮਜੀਤ ਸਿੰਘ ਪੰਮੀ ਨੇ ਕਿਹਾ ਕਿ ਨਗਰ ਕੌਂਸਲ ਵੱਲੋਂ ਕੋਹੇਨੂਰ ਇਨਕਲੇਵ ਵਿੱਚ 35 ਲੱਖ ਦੀ ਲਾਗਤ ਨਾਲ ਟਿਊਬਵੈੱਲ ਲਗਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਕੌਂਸਲ ਵੱਲੋਂ ਬਿਲਡਰ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ ਜਦੋਂਕਿ ਸ਼ਹਿਰ ਦੇ ਵਿਕਾਸ ਦੇ ਕੰਮ ਰੁਕੇ ਪਏ ਹਨ।
ਕੌਂਸਲਰ ਕੁਲਵੰਤ ਕੌਰ ਪਾਬਲਾ ਨੇ ਕਿਹਾ ਕਿ 27 ਫਰਵਰੀ 2017 ਨੂੰ ਹੋਈ ਕੌਂਸਲ ਦੀ ਮੀਟਿੰਗ ਵਿੱਚ ਇਹ ਟਿਊਬਵੈੱਲ ਚਨਾਲੋਂ ਦੀ ਗੁੱਗਾ ਮਾੜੀ ਵਿਚ ਲਗਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਕਾਰਜਸਾਧਕ ਅਫ਼ਸਰ ਵੀਕੇ ਜੈਨ ਨੇ ਕਿਹਾ ਕਿ ਇਹ ਟਿਊਬਵੈੱਲ ਉਨ੍ਹਾਂ ਦੇ ਕਾਰਜਕਾਲ ਤੋਂ ਪਹਿਲਾਂ ਪਾਸ ਕੀਤਾ ਹੋਇਆ ਹੈ।


Comments Off on ਕੋਹੇਨੂਰ ਕਲੋਨੀ ਦੇ ਟਿਊਬਵੈੱਲ ’ਤੇ ਸਿਆਸਤ ਭਖੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.