ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦਾ ਕਮਾਂਡਰ ਹਲਾਕ !    ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਤੁਰਕੀ ਬੰਬ ਹਮਲੇ ’ਚ ਪੰਜ ਹਲਾਕ !    ਵਿਹਲੇ ਸਮੇਂ ਕਿਤਾਬਾਂ ਪੜ੍ਹਨਾ ਉੱਤਮ ਰੁਝੇਵਾਂ !    ਪੁਣੇ ’ਚ ਅੱਠ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 16 ਹੋਈ !    ਵਿਦਿਆਰਥੀਆਂ ’ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨੀ ਜ਼ਰੂਰੀ !    ਕਰੋਨਾ ਬਨਾਮ ਸਾਡਾ ਨਿੱਘਰ ਰਿਹਾ ਸਮਾਜਿਕ ਢਾਂਚਾ !    ਸੁਲਤਾਨਪੁਰ ਲੋਧੀ ਹਸਪਤਾਲ ’ਚੋਂ ਸਰਕਾਰ ਨੇ ਵੈਂਟੀਲੇਟਰ ‘ਚੁੱਕੇ’ !    ਜਹਾਂਗੀਰ ਵਾਸੀਆਂ ਦੀ ਪਹਿਲਕਦਮੀ: ਆਪਣਿਆਂ ਵੱਲੋਂ ਨਕਾਰਿਆਂ ਦੀ ਅਰਥੀ ਨੂੰ ਦੇਣਗੇ ਮੋਢਾ !    ਪਰਵਾਸੀ ਔਰਤ ਦੇ ਸਸਕਾਰ ਲਈ ਸ਼ਮਸ਼ਾਨ ਦੇ ਬੂਹੇ ਕੀਤੇ ਬੰਦ !    

ਖਾੜਕੂ ਗਤੀਵਿਧੀਆਂ: ਮੁਹਾਲੀ ਦੇ ਐੱਸਐੱਸਪੀ ਵੱਲੋਂ ਹਾਈ ਕੋਰਟ ਵਿੱਚ ਹਲਫ਼ਨਾਮਾ ਦਾਇਰ

Posted On February - 13 - 2020

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 12 ਫਰਵਰੀ
ਪੰਜਾਬ ਵਿੱਚ ਖਾੜਕੂ ਗਤੀਵਿਧੀਆਂ ਵਿੱਚ ਨਾਮਜ਼ਦ 10 ਕਾਰਕੁਨਾਂ ਦੇ ਕੇਸ ਦੀ ਸੁਣਵਾਈ ਦੇ ਮਾਮਲੇ ਵਿੱਚ ਅੱਜ ਮੁਹਾਲੀ ਦੇ ਐੱਸਐੱਸਪੀ ਵੱਲੋਂ ਸਰਕਾਰੀ ਵਕੀਲ ਰਾਹੀਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਹਲਫ਼ਨਾਮਾ ਦਿੱਤਾ ਗਿਆ। ਇਸ ਵਿੱਚ ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਖਾੜਕੂ ਗਤੀਵਿਧੀਆਂ ਦੇ ਮਾਮਲੇ ਦੀ ਸੁਣਵਾਈ ਮੁਹਾਲੀ ਅਦਾਲਤ ਵਿੱਚ ਚੱਲ ਰਹੀ ਹੈ ਅਤੇ ਜ਼ਿਲ੍ਹਾ ਪੁਲੀਸ ਵੱਲੋਂ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਪੁਲੀਸ ਨੇ ਕੁੱਲ 27 ਸਰਕਾਰੀ ਗਵਾਹ ਬਣਾਏ ਗਏ ਹਨ, ਜਿਨ੍ਹਾਂ ’ਚੋਂ ਹੁਣ ਤੱਕ 24 ਸਰਕਾਰੀ ਗਵਾਹਾਂ ਦੇ ਬਿਆਨ ਦਰਜ ਹੋ ਚੁੱਕੇ ਹਨ ਅਤੇ ਬਾਕੀ ਗਵਾਹਾਂ ਦੇ ਬਿਆਨ ਵੀ ਜਲਦੀ ਕਰਵਾਏ ਜਾਣਗੇ। ਹਾਈ ਕੋਰਟ ਨੇ ਪੁਲੀਸ ਨੂੰ ਅਗਲੇ 30 ਦਿਨਾਂ ਦੇ ਅੰਦਰ ਅੰਦਰ ਸਾਰੀਆਂ ਗਵਾਹੀਆਂ ਭੁਗਤਾਉਣ ਦੀ ਹਦਾਇਤ ਕੀਤੀ ਹੈ।
ਇਸ ਮਾਮਲੇ ਵਿੱਚ ਨਾਮਜ਼ਦ ਅੰਮ੍ਰਿਤਪਾਲ ਕੌਰ ਕੇਂਦਰੀ ਜੇਲ੍ਹ ਪਟਿਆਲਾ ਤੇ ਰਮਨਦੀਪ ਸਿੰਘ ਉਰਫ਼ ਸੰਨੀ ਬਠਿੰਡਾ ਜੇਲ੍ਹ ਵਿਚ ਬੰਦ ਹੈ, ਬਾਕੀ ਸਾਰੇ ਮੁਲਜ਼ਮ ਕੇਂਦਰੀ ਜੇਲ੍ਹ ਨਾਭਾ ਵਿੱਚ ਬੰਦ ਹਨ। ਇਨ੍ਹਾਂ ’ਚੋਂ ਤਰਸੇਮ ਸਿੰਘ ਜ਼ਮਾਨਤ ’ਤੇ ਹੈ ਤੇ ਸੁਖਪ੍ਰੀਤ ਸਿੰਘ ਦੀ ਪਹਿਲਾਂ ਹੀ ਨਾਭਾ ਜੇਲ੍ਹ ਵਿੱਚ ਮੌਤ ਹੋ ਚੁੱਕੀ ਹੈ। ਇਕ ਬਾਲ ਅਪਰਾਧੀ ਦਾ ਕੇਸ ਜੁਵੇਲਾਈਨ ਅਦਾਲਤ ਵਿੱਚ ਚੱਲਦਾ ਹੈ। ਇਨ੍ਹਾਂ ਖ਼ਿਲਾਫ਼ ਥਾਣਾ ਫੇਜ਼-1 ਵਿੱਚ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ ਅਤੇ ਅਸਲਾ ਐਕਟ ਦੇ ਤਹਿਤ ਕੇਸ ਦਰਜ ਹੈ। ਇਸ ਦੀ ਕੇਸ ਪੈਰਵੀ ਸਿੱਖ ਰਿਲੀਫ਼ ਯੂਕੇ ਵੱਲੋਂ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਅੱਜ ਮੁਹਾਲੀ ਅਦਾਲਤ ਵਿੱਚ ਜਾਂਚ ਅਧਿਕਾਰੀ ਡੀਐਸਪੀ ਗੁਰਵਿੰਦਰ ਸਿੰਘ ਨੇ ਸਰਕਾਰੀ ਗਵਾਹ ਵਜੋਂ ਆਪਣੇ ਬਿਆਨ ਦਰਜ ਕਰਵਾਏ। ਉਧਰ, ਹਾਈ ਕੋਰਟ ਨੇ ਮੁਲਜ਼ਮ ਅੰਮ੍ਰਿਤਪਾਲ ਕੌਰ ਦੀ ਜ਼ਮਾਨਤ ਅਰਜ਼ੀ ਨੂੰ ਪਹਿਲੀ ਅਪਰੈਲ ਤੱਕ ਟਾਲ ਦਿੱਤਾ ਹੈ।


Comments Off on ਖਾੜਕੂ ਗਤੀਵਿਧੀਆਂ: ਮੁਹਾਲੀ ਦੇ ਐੱਸਐੱਸਪੀ ਵੱਲੋਂ ਹਾਈ ਕੋਰਟ ਵਿੱਚ ਹਲਫ਼ਨਾਮਾ ਦਾਇਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.