ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਖੇਤਰੀ ਯੁਵਕ ਮੇਲਾ: ਬ੍ਰਿਜਿੰਦਰਾ ਕਾਲਜ ਨੇ ਤੀਸਰੀ ਵਾਰ ਮਾਰੀ ਬਾਜ਼ੀ

Posted On February - 14 - 2020

ਯੁਵਕ ਮੇਲੇ ਵਿੱਚ ਜੇਤੂ ਵਿਦਿਆਰਥੀ ਕਾਲਜ ਪ੍ਰਬੰਧਕਾਂ ਨਾਲ।

ਜਸਵੰਤ ਜੱਸ
ਫ਼ਰੀਦਕੋਟ, 13 ਫ਼ਰਵਰੀ
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਜ਼ੋਨ ਵੱਲੋਂ ਆਦੇਸ਼ ਮੈਡੀਕਲ ਕਾਲਜ ਵਿੱਚ ਕਰਵਾਏ ਅੰਤਰ ਕਾਲਜ ਯੁਵਕ ਮੇਲੇ ਵਿੱਚ ਸਥਾਨਕ ਸਰਕਾਰੀ ਬ੍ਰਿਜਿੰਦਰਾ ਕਾਲਜ ਦੇ 19 ਵਿਦਿਆਰਥੀਆਂ ਨੇ ਭਾਗ ਲੈਂਦਿਆ ਸਫ਼ਲਤਾ ਹਾਸਲ ਕੀਤੀ ਹੈ। ਇਸ ਮੌਕੇ ਕਵਿਤਾ, ਦਸਤਾਰ, ਪੋਸਟਰ, ਕਲੇਅ ਮਾਡਲਿੰਗ, ਸਲੋਗਨ ਲਿਖਣ ਅਤੇ ਪ੍ਰਸ਼ਨੋਤਰੀ ਆਦਿ ਮੁਕਾਬਲੇ ਕਰਵਾਏ ਗਏ। ਦਸਤਾਰ ਸਜਾਉਣ ਮੁਕਾਬਲੇ ਵਿੱਚ ਜਸਵਿੰਦਰ ਸਿੰਘ ਨੇ ਲਗਾਤਾਰ ਤੀਸਰੀ ਵਾਰ ਪਹਿਲਾ ਸਥਾਨ ਅਤੇ ਜਨਰਲ ਸਿੰਘ ਨੇ ਲਗਾਤਾਰ ਦੂਸਰੀ ਵਾਰ ਦੂਜਾ ਇਨਾਮ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸੇ ਤਰ੍ਹਾਂ ਨਾਹਰੇ ਲਿਖਣ ਮੁਕਾਬਲੇ ਪਵਨਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।
ਪ੍ਰਸ਼ੋਨਤਰੀ ਮੁਕਾਬਲੇ ਵਿੱਚ ਖੁਸ਼ਕਰਨ ਸਿੰਘ ਅਤੇ ਤੀਰਥ ਸਿੰਘ ਨੇ 150 ਵਿਦਿਆਰਥੀਆਂ ਪਛਾੜ ਕੇ ਫਾਈਨਲ ਮੁਕਾਬਲੇ ਵਿੱਚ ਪਹੁੰਚੇ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚੌਥਾ ਸਥਾਨ ਪ੍ਰਾਪਤ ਕੀਤਾ। ਯੂਥ ਕੋਆਰਡੀਨੇਟਰ ਡਾ. ਪਰਮਿੰਦਰ ਸਿੰਘ ਅਤੇ ਇੰਚਾਰਜ਼ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਡਾ. ਗਗਨਦੀਪ ਕੌਰ ਨੇ ਦੱਸਿਆ ਕਿ ਕਾਲਜ ਪਹੁੰਚਣ ’ਤੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।


Comments Off on ਖੇਤਰੀ ਯੁਵਕ ਮੇਲਾ: ਬ੍ਰਿਜਿੰਦਰਾ ਕਾਲਜ ਨੇ ਤੀਸਰੀ ਵਾਰ ਮਾਰੀ ਬਾਜ਼ੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.