ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦਾ ਕਮਾਂਡਰ ਹਲਾਕ !    ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਤੁਰਕੀ ਬੰਬ ਹਮਲੇ ’ਚ ਪੰਜ ਹਲਾਕ !    ਵਿਹਲੇ ਸਮੇਂ ਕਿਤਾਬਾਂ ਪੜ੍ਹਨਾ ਉੱਤਮ ਰੁਝੇਵਾਂ !    ਪੁਣੇ ’ਚ ਅੱਠ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 16 ਹੋਈ !    ਵਿਦਿਆਰਥੀਆਂ ’ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨੀ ਜ਼ਰੂਰੀ !    ਕਰੋਨਾ ਬਨਾਮ ਸਾਡਾ ਨਿੱਘਰ ਰਿਹਾ ਸਮਾਜਿਕ ਢਾਂਚਾ !    ਸੁਲਤਾਨਪੁਰ ਲੋਧੀ ਹਸਪਤਾਲ ’ਚੋਂ ਸਰਕਾਰ ਨੇ ਵੈਂਟੀਲੇਟਰ ‘ਚੁੱਕੇ’ !    ਜਹਾਂਗੀਰ ਵਾਸੀਆਂ ਦੀ ਪਹਿਲਕਦਮੀ: ਆਪਣਿਆਂ ਵੱਲੋਂ ਨਕਾਰਿਆਂ ਦੀ ਅਰਥੀ ਨੂੰ ਦੇਣਗੇ ਮੋਢਾ !    ਪਰਵਾਸੀ ਔਰਤ ਦੇ ਸਸਕਾਰ ਲਈ ਸ਼ਮਸ਼ਾਨ ਦੇ ਬੂਹੇ ਕੀਤੇ ਬੰਦ !    

ਗੁਰੂ ਕੇ ਬਾਗ਼ ’ਚ ਮਹਿਕਣਗੇ ਗੁਲਾਬ

Posted On February - 13 - 2020

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 12 ਫਰਵਰੀ

ਦਰਬਾਰ ਸਾਹਿਬ ਵਿਚ ਗੁਰੂ ਕੇ ਬਾਗ਼ ਵਿਚ ਬੂਟੇ ਲਾਉਣ ਦਾ ਦ੍ਰਿਸ਼।

ਦਰਬਾਰ ਸਾਹਿਬ ਸਮੂਹ ਵਿਚ ਸਥਾਪਤ ਕੀਤੇ ਜਾ ਰਹੇ ਗੁਰੂ ਕੇ ਬਾਗ਼ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੰਦਿਆਂ ਇਸ ਵਿਚ ਅੱਜ 400 ਕਿਸਮ ਦੇ ਗੁਲਾਬ ਦੇ ਬੂਟੇ ਲਗਾਏ ਗਏ ਹਨ। ਇਸ ਤੋਂ ਪਹਿਲਾਂ ਬਾਗ਼ ਵਿਚ ਤਿੰਨ ਪਰਤੀ ਕਿਆਰੀਆਂ ਵਿਚ ਵੱਖ-ਵੱਖ ਤਰ੍ਹਾਂ ਦੇ ਛੋਟੇ-ਵੱਡੇ ਬੂਟੇ ਲਾਏ ਜਾ ਚੁੱਕੇ ਹਨ। ਬਾਗ਼ ਵਿਚ ਬੂਟੇ ਲਾਉਣ ਮਗਰੋਂ ਇਸ ਦਾ ਪ੍ਰਬੰਧ ਕਾਰ ਸੇਵਾ ਸੰਪਰਦਾ ਵਲੋਂ ਸ਼੍ਰੋਮਣੀ ਕਮੇਟੀ ਨੂੰ ਸੌਂਪ ਦਿੱਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਬਾਗ਼ ਨੂੰ ਹਰਿਆ-ਭਰਿਆ ਬਣਾਉਣ ਲਈ ਕੁਝ ਮਹੀਨੇ ਪਹਿਲਾਂ ਕੰਮ ਸ਼ੁਰੂ ਕੀਤਾ ਗਿਆ ਸੀ। ਇਸ ਦੀ ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਕਰਵਾ ਰਹੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਬਾਗ਼ਬਾਨੀ ਮਾਹਿਰਾਂ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ। ਅੱਜ ਬਾਗ਼ ਵਿਚ ਗੁਲਾਬ ਦੇ ਦੋ ਹਜ਼ਾਰ ਤੋਂ ਵੱਧ ਬੂਟੇ ਲਾਏ ਗਏ। ਇਸ ਦੀ ਸ਼ੁਰੂਆਤ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਅਤੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਸਣੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ।
ਇਸ ਮੌਕੇ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵਾਤਾਵਰਨ ਦੀ ਸੰਭਾਲ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਸ੍ਰੀ ਲੌਂਗੋਵਾਲ ਨੇ ਕਿਹਾ ਕਿ ਇਹ ਬਾਗ਼ ਪ੍ਰੇਰਨਾ ਸਰੋਤ ਬਣੇਗਾ। ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਨੂੰ ਖ਼ੂਬਸੂਰਤ ਤੇ ਹਰਿਆਲੀ ਭਰਪੂਰ ਬਣਾਉਣਾ ਮਾਡਲ ਸਥਾਪਤ ਕਰਨ ਦੀ ਤਰ੍ਹਾਂ ਹੈ। ਇੱਥੋਂ ਸੰਗਤ ਪ੍ਰੇਰਨਾ ਪ੍ਰਾਪਤ ਕਰੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਬਾਗ਼ ਵਿਚ ਵੱਡੇ, ਦਰਮਿਆਨੇ ਅਤੇ ਛੋਟੇ ਦਰੱਖ਼ਤਾਂ ਦੇ ਨਾਲ-ਨਾਲ 400 ਕਿਸਮ ਦੇ ਗੁਲਾਬ ਦੇ ਬੂਟੇ ਲਗਾਏ ਗਏ ਹਨ। ਵੱਖ-ਵੱਖ ਬੂਟਿਆਂ ਸਣੇ ਗੁਲਾਬ ਦੇ ਬੂਟੇ ਬੰਗਲੂਰੂ, ਦੇਹਰਾਦੂਨ ਤੇ ਮਾਲੇਰਕੋਟਲਾ ਆਦਿ ਤੋਂ ਮੰਗਵਾਏ ਗਏ ਹਨ। ਬਾਬਾ ਸੇਵਾ ਸਿੰਘ ਨੇ ਚੰਦਨ ਦੇ ਬੂਟੇ ਮੁਹੱਈਆ ਕਰਵਾਏ ਹਨ। ਉਨ੍ਹਾਂ ਦੱਸਿਆ ਕਿ ਗੁਲਾਬ ਦੇ ਬੂਟਿਆਂ ਵਿਚ ਲਾਲ, ਗੁਲਾਬੀ ਜਾਮਨੀ, ਚਿੱਟਾ, ਸੰਤਰੀ, ਪੀਲਾ, 2 ਰੰਗਾ, ਹਰਾ ਤੇ ਕਾਲਾ ਆਦਿ ਵੱਖ-ਵੱਖ ਰੰਗਾਂ ਦੀਆਂ ਕਿਸਮਾਂ ਸ਼ਾਮਲ ਹਨ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਸਣੇ ਹੋਰ ਮੈਂਬਰ ਤੇ ਅਧਿਕਾਰੀ ਹਾਜ਼ਰ ਸਨ।


Comments Off on ਗੁਰੂ ਕੇ ਬਾਗ਼ ’ਚ ਮਹਿਕਣਗੇ ਗੁਲਾਬ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.