ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਗ੍ਰਹਿ ਮੰਤਰੀ ਵੱਲੋਂ ਬੈਜਲ, ਕੇਜਰੀਵਾਲ ਸਣੇ ਉੱਚ ਪੁਲੀਸ ਤੇ ਪ੍ਰਸ਼ਾਸਕੀ ਅਧਿਕਾਰੀਆਂ ਨਾਲ ਮੀਟਿੰਗ

Posted On February - 26 - 2020

ਨਵੀਂ ਦਿੱਲੀ, 25 ਫਰਵਰੀ
ਦਿੱਲੀ ਪੁਲੀਸ ਦੀ ਇਕ ਹਥਿਆਰਬੰਦ ਬਟਾਲੀਅਨ ਨੂੰ ਹਿੰਸਾ ਨਾਲ ਪ੍ਰਭਾਵਿਤ ਖੇਤਰਾਂ ਵਿਚ ਤਾਇਨਾਤ ਕੀਤਾ ਗਿਆ ਹੈ। ਇਸ ’ਚ ਕਰੀਬ 1000 ਪੁਲੀਸ ਮੁਲਾਜ਼ਮ ਹਨ। ਇਸ ਤੋਂ ਇਲਾਵਾ ਅੰਤਰਰਾਜੀ ਸਰਹੱਦਾਂ ਦੀ ਵੀ ਨਿਗਰਾਨੀ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਦਿੱਤੀ। ਇਸ ਮੌਕੇ ਦਿੱਲੀ ਦੇ ਲੈਫ਼ਟੀਨੈਂਟ ਗਵਰਨਰ ਅਨਿਲ ਬੈਜਲ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੁਲੀਸ ਕਮਿਸ਼ਨਰ (ਦਿੱਲੀ) ਅਮੁੱਲਿਆ ਪਟਨਾਇਕ ਹਾਜ਼ਰ ਸਨ। ਇਸ ਮੌਕੇ ਫ਼ੈਸਲਾ ਕੀਤਾ ਗਿਆ ਕਿ ਕੌਮੀ ਰਾਜਧਾਨੀ ਵਿਚ ਪੁਲੀਸ ਤੇ ਵਿਧਾਇਕਾਂ ਵਿਚਾਲੇ ਤਾਲਮੇਲ ਵਧਾਇਆ ਜਾਵੇ। ਇਸ ਤੋਂ ਇਲਾਵਾ ਸਮਾਜ ਦੇ ਸਾਰੇ ਵਰਗਾਂ ਦੇ ਨੁਮਾਇੰਦਿਆਂ, ਧਰਮਾਂ ਤੇ ਉੱਘੇ ਸਥਾਨਕ ਨਾਗਰਿਕਾਂ ਦੀਆਂ ਸ਼ਾਂਤੀ ਬਹਾਲੀ ਕਮੇਟੀਆਂ ਬਣਾਈਆਂ ਜਾਣ। ਦੱਸਣਯੋਗ ਹੈ ਕਿ ਨਾਗਰਿਕਤਾ ਸੋਧ ਕਾਨੂੰਨ (ਸੀਏਏ) ’ਤੇ ਹੋਈ ਹਿੰਸਾ ਵਿਚ ਹੁਣ ਤੱਕ ਪੁਲੀਸ ਮੁਲਾਜ਼ਮ ਸਣੇ 10 ਜਣੇ ਮਾਰੇ ਗਏ ਹਨ। ਹਿੰਸਾਗ੍ਰਸਤ ਖੇਤਰਾਂ ਵਿਚ ਵਿਸ਼ੇਸ਼ ਅਧਿਕਾਰੀਆਂ ਦੇ ਨਾਲ ਵਾਧੂ ਬਲ ਤਾਇਨਾਤ ਕੀਤੇ ਜਾ ਰਹੇ ਹਨ। ਦਿੱਲੀ ਦੀਆਂ ਉੱਤਰ ਪ੍ਰਦੇਸ਼ ਤੇ ਹਰਿਆਣਾ ਨਾਲ ਲੱਗਦੀਆਂ ਸਰਹੱਦਾਂ ਦੀ ਪੁਲੀਸ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਨਿਗਰਾਨੀ ਕੀਤੀ ਜਾ ਰਹੀ ਹੈ। ਦਿੱਲੀ ਪੁਲੀਸ ਵੱਲੋਂ ਚੌਕਸੀ ਵਜੋਂ ਨਾਕੇਬੰਦੀ ਕਰ ਕੇ ਚੈਕਿੰਗ ਸਣੇ ਹੋਰ ਕਦਮ ਚੁੱਕੇ ਜਾ ਰਹੇ। ਜ਼ਿਕਰਯੋਗ ਹੈ ਕਿ ਨਵੇਂ ਨਾਗਰਿਕਤਾ ਕਾਨੂੰਨ ਦੇ ਵਿਰੋਧ ਦਾ ਕੇਂਦਰ ਬਣੇ ਸ਼ਾਹੀਨ ਬਾਗ ਬਾਰੇ ਸੁਪਰੀਮ ਕੋਰਟ ਦਾ ਫ਼ੈਸਲਾ ਵੀ ਆਉਣ ਵਾਲਾ ਹੈ। ਪੇਸ਼ੇਵਰ ਸਮੀਖ਼ਿਆ ਮੁਤਾਬਕ ਰਾਜਧਾਨੀ ਵਿਚ ਹਿੰਸਾ ਲਗਾਤਾਰ ਹੋਈ ਹੈ ਤੇ ਬਲਾਂ ਨੇ ਤਾਕਤ ਦੀ ਘੱਟ ਤੋਂ ਘੱਟ ਵਰਤੋਂ ਕੀਤੀ ਹੈ, ਅਗਾਂਹ ਵੀ ਅਜਿਹਾ ਕੀਤਾ ਜਾਵੇਗਾ। ਗ੍ਰਹਿ ਮੰਤਰੀ ਨੇ ਕਿਹਾ ਕਿ ਅਫ਼ਵਾਹਾਂ ਤੇ ਝੂਠੀਆਂ ਸੂਚਨਾਵਾਂ ਪੁਲੀਸ ਲਈ ਅੜਿੱਕਾ ਬਣ ਰਹੀਆਂ ਹਨ। ਉਨ੍ਹਾਂ ਲੋਕਾਂ ਤੇ ਮੀਡੀਆ ਨੂੰ ਅਪੀਲ ਕੀਤੀ ਕਿ ਜ਼ਿੰਮੇਵਾਰੀ ਨਾਲ ਸੂਚਨਾ ਸਾਂਝੀ ਕੀਤੀ ਜਾਵੇ ਤੇ ਜਿਸ ਦੀ ਪੁਸ਼ਟੀ ਨਾ ਹੋਵੇ ਉਸ ਨੂੰ ਅੱਗੇ ਭੇਜਣ ’ਚ ਗੁਰੇਜ਼ ਕੀਤਾ ਜਾਵੇ। ਸ਼ਾਹ ਨੇ ਦਿੱਲੀ ਪੁਲੀਸ ਦੇ ਕਮਿਸ਼ਨਰ ਨੂੰ ਕੰਟਰੋਲ ਰੂਮ ’ਚ ਸੀਨੀਅਰ ਅਧਿਕਾਰੀਆਂ ਦੀ ਡਿਊਟੀ ਲਾਉਣ ਲਈ ਕਿਹਾ ਤਾਂ ਜੋ ਅਫ਼ਵਾਹਾਂ ਨਾਲ ਜਲਦੀ ਨਜਿੱਠਿਆ ਜਾ ਸਕੇ। ਗ੍ਰਹਿ ਮੰਤਰੀ ਨੇ ਸਿਆਸੀ ਧਿਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਸਥਾਨਕ ਨੁਮਾਇੰਦਿਆਂ ਨੂੰ ਸੰਵੇਦਨਸ਼ੀਲ ਖੇਤਰਾਂ ’ਚ ਬੈਠਕਾਂ ਲਈ ਕਹਿਣ। ਉਨ੍ਹਾਂ ਸੀਨੀਅਰ ਪੁਲੀਸ ਅਫ਼ਸਰਾਂ ਨੂੰ ਵੀ ਜਲਦ ਤੋਂ ਜਲਦ ਸੰਵੇਦਨਸ਼ੀਲ ਇਲਾਕਿਆਂ ਦੇ ਥਾਣਿਆਂ ਦਾ ਦੌਰਾ ਕਰਨ ਲਈ ਕਿਹਾ। ਗ੍ਰਹਿ ਮੰਤਰੀ ਨੇ ਸਾਰਿਆਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ। ਇਕ ਹੋਰ ਅਧਿਕਾਰੀ ਨੇ ਕਿਹਾ ਕਿ ਸਥਾਨਕ ਨੁਮਾਇੰਦਿਆਂ ਦੀ ਸਲਾਹ ਲਈ ਜਾ ਰਹੀ ਹੈ। ਅਗਲੀ ਕਾਰਵਾਈ ਐੱਲਜੀ ਤੇ ਪੁਲੀਸ ਕਮਿਸ਼ਨਰ ਨਾਲ ਵਿਚਾਰ-ਚਰਚਾ ਤੋਂ ਬਾਅਦ ਹੋਵੇਗੀ। ਸ਼ਾਹ ਨੇ ਕਿਹਾ ਕਿ ਦਿੱਲੀ ਪੁਲੀਸ ਦੀ ਨਿਖੇਧੀ ਕਰਨ ਤੋਂ ਬਚਿਆ ਜਾਵੇ। ਉਨ੍ਹਾਂ ਕਿਹਾ ਕਿ ਗ਼ੈਰਜ਼ਰੂਰੀ ਆਲੋਚਨਾ ਨਾਲ ਪੁਲੀਸ ਬਲਾਂ ਦੇ ਹੌਸਲੇ ’ਤੇ ਮਾੜਾ ਪ੍ਰਭਾਵ ਪੈ ਸਕਦੀ ਹੈ। ਸ਼ਾਹ ਨੇ ਕਿਹਾ ਕਿ ਦਿੱਲੀ ਪੁਲੀਸ ਇਕ ਪੇਸ਼ੇਵਰ ਸੰਗਠਨ ਹੈ ਤੇ ਹਾਲਾਤ ਮੁਤਾਬਕ ਢੁੱਕਵਾਂ ਫ਼ੈਸਲਾ ਲੈਣ ਦੇ ਪੂਰੀ ਤਰ੍ਹਾਂ ਯੋਗ ਹੈ। ਮੀਟਿੰਗ ਮੌਕੇ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ, ਇੰਟੈਲੀਜੈਂਸ ਬਿਊਰੋ ਦੇ ਨਿਰਦੇਸ਼ਕ ਅਰਵਿੰਦ ਕੁਮਾਰ, ਕਾਂਗਰਸੀ ਆਗੂ ਸੁਭਾਸ਼ ਭੱਲਾ, ਭਾਜਪਾ ਦੇ ਮਨੋਜ ਤਿਵਾੜੀ ਵੀ ਹਾਜ਼ਰ ਸਨ। -ਪੀਟੀਆਈ

ਬਲਾਂ ਦੀ ਘਾਟ ਕਾਰਨ ਹਿੰਸਾ ਰੋਕਣੀ ਮੁਸ਼ਕਲ ਹੋਈ: ਦਿੱਲੀ ਪੁਲੀਸ
ਦਿੱਲੀ ਪੁਲੀਸ ਨੇ ਅੱਜ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਜਾਣੂ ਕਰਵਾਇਆ ਹੈ ਕਿ ਕੌਮੀ ਰਾਜਧਾਨੀ ’ਚ ਤੁਰੰਤ ਹਿੰਸਾ ’ਤੇ ਕਾਬੂ ਪਾਉਣ ਲਈ ਇਸ ਕੋਲ ਲੋੜੀਂਦੀ ਗਿਣਤੀ ’ਚ ਪੁਲੀਸ ਬਲ ਨਹੀਂ ਸਨ। ਪੁਲੀਸ ਕਮਿਸ਼ਨਰ ਅਮੁੱਲਿਆ ਪਟਨਾਇਕ ਨੇ ਮੰਤਰਾਲੇ ਦੇ ਉੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿਚ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸੇ ਕਾਰਨ ਸਥਿਤੀ ਕਾਬੂ ਤੋਂ ਬਾਹਰ ਹੋ ਗਈ। ਇਕ ਹੋਰ ਅਧਿਕਾਰੀ ਨੇ ਕਿਹਾ ਕਿ ਪੁਲੀਸ ਨੂੰ ਨੀਮ ਫ਼ੌਜੀ ਬਲਾਂ ਦੀਆਂ 35 ਕੰਪਨੀਆਂ ਵੀ ਹਾਲ ਹੀ ਵਿਚ ਸਹਿਯੋਗ ਲਈ ਮੁਹੱਈਆ ਕਰਵਾਈਆਂ ਗਈਆਂ ਸਨ। 20 ਕੰਪਨੀਆਂ ਤਾਂ ਪਿਛਲੇ 3 ਦਿਨਾਂ ਦੌਰਾਨ ਹੀ ਡੋਨਲਡ ਟਰੰਪ ਦੇ ਦੌਰੇ ਦੇ ਮੱਦੇਨਜ਼ਰ ਤਾਇਨਾਤ ਕੀਤੀਆਂ ਗਈਆਂ ਸਨ। -ਪੀਟੀਆਈ

ਸਿਆਸੀ ਵਖ਼ਰੇਵਿਆਂ ਤੋਂ ਉੱਤੇ ਉੱਠ ਕੇ ਹੱਲ ਲੱਭਣ ਦੀ ਅਪੀਲ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸਿਆਸੀ ਵਖ਼ਰੇਵਿਆਂ ਤੋਂ ਉੱਪਰ ਉੱਠ ਸਮੱਸਿਆ ਦਾ ਹੱਲ ਲੱਭਿਆ ਜਾਵੇ ਤੇ ਸਿਆਸੀ ਧਿਰਾਂ ਦੇ ਕੇਡਰ ਸਥਿਤੀ ’ਤੇ ਕਾਬੂ ਪਾਉਣ ਲਈ ਅੱਗੇ ਆਉਣ। ਸ਼ਾਹ ਨੇ ਵਿਰੋਧੀ ਧਿਰਾਂ ਨੂੰ ਭੜਕਾਊ ਭਾਸ਼ਨ ਤੇ ਬਿਆਨਬਾਜ਼ੀ ਤੋਂ ਗੁਰੇਜ ਕਰਨ ਦੀ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਪੁਲੀਸ ਨੇ ਨਫ਼ਰਤੀ ਭਾਸ਼ਨਾਂ ਬਾਰੇ ਚਿਤਾਵਨੀਆਂ ਵੀ ਜਾਰੀ ਕੀਤੀਆਂ ਹਨ।

ਨਫ਼ਰਤੀ ਭਾਸ਼ਣ ਦੇਣ ਵਾਲਿਆਂ ਦੀ ਜ਼ਿੰਮੇਵਾਰੀ ਤੈਅ ਹੋਵੇ: ਐਮਨੈਸਟੀ
ਨਵੀਂ ਦਿੱਲੀ: ਐਮਨੈਸਟੀ ਦੀ ਭਾਰਤ ਸਥਿਤ ਇਕਾਈ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਸਿਆਸੀ ਆਗੂਆਂ ਵੱਲੋਂ ਹਾਲ ਹੀ ਵਿਚ ਦਿੱਤੇ ਭੜਕਾਊ ਭਾਸ਼ਨਾਂ ਦੀ ਨਿਖੇਧੀ ਕਰਨ। ਮਨੁੱਖੀ ਅਧਿਕਾਰੀ ਸੰਗਠਨ ਨੇ ਕਿਹਾ ਹੈ ਕਿ ਜ਼ਿੰਮੇਵਾਰੀ ਤੈਅ ਕੀਤੀ ਜਾਵੇ। ਐਮਨੈਸਟੀ ਨੇ ਇਹ ਬਿਆਨ ਦਿੱਲੀ ਹਿੰਸਾ ਦੇ ਮੱਦੇਨਜ਼ਰ ਜਾਰੀ ਕੀਤਾ ਹੈ। ਸੰਗਠਨ ਦੇ ਭਾਰਤ ਵਿਚ ਕਾਰਜਕਾਰੀ ਡਾਇਰੈਕਟਰ ਅਵਿਨਾਸ਼ ਕੁਮਾਰ ਨੇ ਤੁਰੰਤ ਆਜ਼ਾਦਾਨਾ ਤੇ ਨਿਰਪੱਖ ਜਾਂਚ ਮੰਗੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਭਾਸ਼ਨ ਹਿੰਸਾ ਭੜਕਾ ਰਹੇ ਹਨ। ਐਮਨੈਸਟੀ ਨੇ ਕਿਹਾ ਕਿ ਸਿਆਸੀ ਆਗੂ ਭਾਰਤ ਵਿਚ ਨਫ਼ਰਤ ਨੂੰ ਸ਼ਹਿ ਦੇ ਰਹੇ ਹਨ ਤੇ ਹਿੰਸਕ ਵਾਤਾਵਰਨ ਬਣ ਰਿਹਾ ਹੈ। ਦਸੰਬਰ, 2019 ਤੋਂ ਇਹ ਜਾਰੀ ਹੈ ਪਰ ਪ੍ਰਧਾਨ ਮੰਤਰੀ ਮੋਦੀ ਚੁੱਪ ਹਨ। -ਪੀਟੀਆਈ


Comments Off on ਗ੍ਰਹਿ ਮੰਤਰੀ ਵੱਲੋਂ ਬੈਜਲ, ਕੇਜਰੀਵਾਲ ਸਣੇ ਉੱਚ ਪੁਲੀਸ ਤੇ ਪ੍ਰਸ਼ਾਸਕੀ ਅਧਿਕਾਰੀਆਂ ਨਾਲ ਮੀਟਿੰਗ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.